Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ

ਬਰਨਾਲਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸੰਪਰਕ ਮੀਟਿੰਗ ਦਾ ਆਯੋਜਨ

Nirmal Pandori by Nirmal Pandori
03/25/2026
in ਬਰਨਾਲਾ ਆਸ-ਪਾਸ
Reading Time: 1 min read
A A
0
ਨਸ਼ਾਖੋਰੀ ਤੇ ਤਸਕਰੀ ਰੋਕਣ ਲਈ ਆਮ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ- DIG ਪਟਿਆਲਾ ਰੇਂਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25 ਮਾਰਚ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਪ੍ਰਭਾਵਸ਼ਾਲੀ ‘ਸੰਪਰਕ ਮੀਟਿੰਗ’ ਦਾ ਆਯੋਜਨ ਵਾਈ ਐਸ ਕਾਲਜ ਦੇ ਆਡੀਟੋਰੀਅਮ ਵਿਖੇ ਕੀਤਾ ਗਿਆ। ‌ਇਸ ਮੌਕੇ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਆਈਪੀਐਸ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ‌ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਹੋਈ ਇਸ ਸੰਪਰਕ ਮੀਟਿੰਗ ਵਿੱਚ ਬਰਨਾਲਾ ਜ਼ਿਲ੍ਹੇ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੀਆਂ ਪੇਂਡੂ ਕਮੇਟੀਆਂ ਦੇ ਨਾਲ ਨਾਲ ਵੱਡੀ ਗਿਣਤੀ ਪੰਚਾਂ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਸ਼ਿਰਕਤ ਕੀਤੀ। ‌ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਕੋਈ ਵੀ ਸਮਾਜਿਕ ਕੁਰੀਤੀ ਅਜਿਹੀ ਨਹੀਂ ਜਿਸ ‘ਤੇ ਕਾਬੂ ਨਾ ਪਾਇਆ ਜਾ ਸਕਦਾ ਹੋਵੇ ਇਸੇ ਤਰ੍ਹਾਂ ਨਸ਼ਾ ਵੀ ਇੱਕ ਸਮਾਜਿਕ ਕੁਰੀਤੀ ਹੈ ਜਿਸ ਉੱਪਰ ਕਾਬੂ ਪਾਇਆ ਜਾ ਸਕਦਾ ਹੈ ਪ੍ਰੰਤੂ ਨਸ਼ਾਖੋਰੀ ਤੇ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਏਕਤਾ ਨਾਲ ਅੱਗੇ ਵਧਣਾ ਹੋਵੇਗਾ। ‌ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਜ਼ਿਕਰਯੋਗ ਪ੍ਰਾਪਤੀਆਂ ਹਨ। ‌ ਉਹਨਾਂ ਕਿਹਾ ਕਿ ਬਰਨਾਲਾ ਵਿੱਚ ਇਸੇ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਸ਼ਲਾਘਾਯੋਗ ਕੰਮ ਕੀਤਾ ਜਿਸ ਤਹਿਤ ਸਪਲਾਈ ਚੇਨ ਤੋੜਨ ‘ਚ ਸਫਲਤਾ ਪ੍ਰਾਪਤ ਹੋਈ ਹੈ ਅਤੇ ਬਰਨਾਲਾ ਜ਼ਿਲ੍ਹੇ ‘ਚ ਕਾਫੀ ਹੱਦ ਤੱਕ ਨਸ਼ਿਆਂ ਦੀ ਸਪਲਾਈ ਨੂੰ ਰੋਕਿਆ ਗਿਆ ਹੈ। ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਹੋ ਜਿਹੀਆਂ ਸੰਪਰਕ ਮੀਟਿੰਗਾਂ ਦਾ ਮਕਸਦ ਹੈ ਕਿ ਇੱਕ ਪਲੇਟਫਾਰਮ ‘ਤੇ ਬੈਠ ਕੇ ਪਬਲਿਕ ਨਾਲ ਸਿੱਧੇ ਤੌਰ ‘ਤੇ ਨਸ਼ਿਆਂ ਸੰਬੰਧੀ ਸੰਵਾਦ ਰਚਾਇਆ ਜਾਵੇ। ਉਹਨਾਂ ਦੱਸਿਆ ਕਿ ਪਟਿਆਲਾ ਰੇਂਜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕਰੀਬ 2500 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਮੌਕੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਬਰਨਾਲਾ ‘ਚ ਨਸ਼ਾ ਤਸਕਰੀ ਅਤੇ ਨਸ਼ਾਖੋਰੀ ਦੇ ਖ਼ਿਲਾਫ਼ ਮੁਹਿੰਮ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕਾਨੂੰਨੀ ਸਖ਼ਤੀ ਦੇ ਨਾਲ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਐਸਐਸਪੀ ਸ੍ਰੀ ਆਲਮ ਨੇ ਕਿਹਾ ਕਿ ਨਸ਼ਾਖੋਰੀ ਤੇ ਨਸ਼ਾ ਤਸਕਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੱਕ ਇਹ ਮੁਹਿੰਮ ਜਾਰੀ ਰਹੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਸੂਚਨਾ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਕਿਉਂਕਿ ਨਸ਼ਾ ਇੱਕ ਅਜਿਹਾ ਮੁੱਦਾ ਹੈ ਜਿਸ ਵਿੱਚ ਲੋਕਾਂ ਦੀ ਸਿੱਧੇ ਤੌਰ ‘ਤੇ ਸ਼ਮੂਲੀਅਤ ਜਰੂਰੀ ਹੈ। ਇਸ ਮੌਕੇ ਐਸਪੀ ਡੀ ਅਸ਼ੋਕ ਕੁਮਾਰ, ਡੀਐਸਪੀ ਸਤਬੀਰ ਸਿੰਘ ਬੈਂਸ, ਡੀਐਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਸਮੇਤ ਬਰਨਾਲਾ ਦੇ ਕਈ ਥਾਣਿਆਂ ਦੇ ਮੁੱਖ ਅਫ਼ਸਰ ਅਤੇ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀਆਂ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Tags: #barnalanews#malwanews #newsupdate #dailyupdate#punjabnews
Previous Post

ਪੁਲਿਸ ਨੇ ਕਿਵੇਂ ਕਾਬੂ ਕੀਤਾ ਪਠਾਣਮਾਜਰਾ…ਐਸਐਸਪੀ ਨੇ ਦੱਸੀ ਸਾਰੀ ਯੋਜਨਾ

Next Post

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend