Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

- ਜਾਗਰੂਕ ਮੁਹਿੰਮਾਂ ਦੇ ਮਿਸ਼ਨ 'ਚ ਹੋ ਰਿਹੈ ਵਿਦਿਅਕ ਅਦਾਰੇ ਦਾ ਗੁਣਗਾਨ

Nirmal Pandori by Nirmal Pandori
03/26/2026
in ਬਰਨਾਲਾ ਆਸ-ਪਾਸ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,26 ਮਾਰਚ (ਨਿਰਮਲ ਸਿੰਘ ਪੰਡੋਰੀ)-

ਸਰਕਾਰਾਂ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਮਾਜਿਕ ਬੁਰਾਈਆਂ ਦੇ ਖਿਲਾਫ਼ ਮੁਹਿੰਮਾਂ ਦਾ ਮਿਸ਼ਨ ਤਾਂ ਇਹੋ ਹੁੰਦਾ ਹੈ ਕਿ ਹਰੇਕ ਪਿੰਡ ਦੇ ਗਲੀ ਮੁਹੱਲੇ ਦੇ ਹੇਠਲੇ ਪੱਧਰ ਤੱਕ ਹਰ ਨਾਗਰਿਕ ਤੱਕ ਪਹੁੰਚ ਕਰਕੇ ਸਮਾਜਿਕ ਬੁਰਾਈਆਂ ਦੇ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਹਨਾਂ ਮੁਹਿੰਮਾਂ ਦਾ ਹਿੱਸਾ ਬਣਾਇਆ ਜਾਵੇ ਪ੍ਰੰਤੂ ਬਰਨਾਲਾ ਪ੍ਰਸ਼ਾਸਨ ਪਿਛਲੇ ਕੁਝ ਸਮੇਂ ਤੋਂ ਸਰਕਾਰ ਦੀਆਂ ਇਹਨਾਂ ਮੁਹਿੰਮਾਂ ਦੇ ਮਕਸਦ ਤੋਂ ਭਟਕਿਆ ਲੱਗਦਾ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਰਨਾਲਾ ਪ੍ਰਸ਼ਾਸਨ ਜ਼ਿਲ੍ਹੇ ਦੇ ਪਿੰਡਾਂ ਦੇ ਗਲੀਆਂ ਮੁਹੱਲਿਆਂ ਤੱਕ ਲਿਜਾਣ ‘ਚ ਕਾਮਯਾਬ ਨਹੀਂ ਹੋ ਸਕਿਆ ਸਗੋਂ ਪ੍ਰਸ਼ਾਸਨ ਦੀ ਇਹ ਮੁਹਿੰਮ ਜ਼ਿਲ੍ਹੇ ਦੇ ਇੱਕ ਵੱਡੇ         ਬਰਨਾਲਾ-ਬਠਿੰਡਾ ਰੋਡ ‘ਤੇ ਸਥਿਤ ਵਿਦਿਅਕ ਅਦਾਰੇ ਦੇ ਏਅਰ ਕੰਡੀਸ਼ਨਰ ਆਡੀਟੋਰੀਅਮ ਤੱਕ ਹੀ ਸਿਮਟ ਕੇ ਰਹਿ ਗਈ ਹੈ। ਬਰਨਾਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਕੀਤੀਆਂ ਜਾਂਦੀਆਂ ਜਨ ਸੰਪਰਕ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਇਸ ਵਿਦਿਅਕ ਅਦਾਰੇ ਦੇ ਆਡੀਟੋਰੀਅਮ ਵਿੱਚ ਹੀ ਕੀਤੇ ਜਾਂਦੇ ਹਨ ਜਿੱਥੇ ਮੋਹਤਬਰ ਵਿਅਕਤੀਆਂ ਨੂੰ ਹੀ ਬੁਲਾਇਆ ਜਾਂਦਾ ਹੈ ਤੇ ਆਮ ਲੋਕਾਂ ਦੀ ਸ਼ਮੂਲੀਅਤ ਨਾਂਹ ਦੇ ਬਰਾਬਰ ਹੀ ਹੁੰਦੀ ਹੈ। ਪ੍ਰਸ਼ਾਸਨ ਵੱਲੋਂ ਵੱਡੇ ਵਿਦਿਅਕ ਅਦਾਰੇ ਦੇ ਆਡੀਟੋਰੀਅਮ ਵਿੱਚ ਕਰਵਾਏ ਸਮਾਗਮ ‘ਚ ਅਦਾਰੇ ਦੇ ਮੁਖੀ ਅਤੇ ਅਧਿਆਪਕਾਂ ਵੱਲੋਂ ਸੰਬੰਧਿਤ ਸਮਾਗਮ ਦੇ ਮਿਸ਼ਨ ਤੋਂ ਹਟ ਕੇ ਆਪਣੇ ਅਦਾਰੇ ਦੇ ਗੁਣਗਾਣ ਵਧੇਰੇ ਕੀਤੇ ਜਾਂਦੇ ਹਨ। ਸਰਕਾਰ ਦਾ ਮਿਸ਼ਨ ਤਾਂ ਹੈ ਕਿ ਲੋਕ ਭਲਾਈ ਅਤੇ ਜਾਗਰੂਕ ਮੁਹਿੰਮਾਂ ਆਮ ਲੋਕਾਂ ਤੱਕ ਪਹੁੰਚਣ ਪਰੰਤੂ ਵਿਦਿਅਕ ਅਦਾਰੇ ਦੇ ਆਡੀਟੋਰੀਅਮ ‘ਚ ਹੋ ਰਹੇ ਕਿਸੇ ਸਮਾਗਮ ‘ਚ ਬੈਠੇ ਮਹਿਸੂਸ ਹੁੰਦਾ ਹੈ ਕਿ ਅਦਾਰੇ ਦੇ ਪ੍ਰਚਾਰ ਦਾ ਮਿਸ਼ਨ ਜਾਗਰੂਕ ਮੁਹਿੰਮਾਂ ਦੇ ਮਿਸ਼ਨ ਤੋਂ ਵੱਧ ਕਾਮਯਾਬ ਹੋ ਰਿਹਾ ਹੈ।

                                                 ਸੂਤਰਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਉਚੇਚੇ ਯਤਨਾਂ ਦੇ ਪ੍ਰਬੰਧਾਂ ਅਤੇ ਵਾਧੂ ਖਰਚੇ ਤੋਂ ਬਚਣ ਲਈ ਅਜਿਹੇ ਪ੍ਰੋਗਰਾਮ ਪਿੰਡਾਂ ਦੀਆਂ ਸੱਥਾਂ ਵਿੱਚ ਨਹੀਂ ਕਰਵਾਏ ਜਾਂਦੇ। ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਸਰਕਾਰਾਂ ਵੱਲੋਂ ਇਹਨਾਂ ਜਾਗਰੂਕ ਮੁਹਿੰਮਾਂ ਲਈ ਲੱਖਾਂ ਕਰੋੜਾਂ ਦਾ ਬਜਟ ਰੱਖਿਆ ਗਿਆ ਹੈ ਤਾਂ ਇਹਨਾਂ ਜਾਗਰੂਕ ਮੁਹਿੰਮਾਂ ਦੇ ਸਮਾਗਮਾਂ ਨੂੰ ਆਮ ਲੋਕਾਂ ਤੱਕ ਸਿੱਧੇ ਕਿਉਂ ਨਹੀਂ ਲਿਜਾਇਆ ਜਾ ਰਿਹਾ ? ਪ੍ਰਸ਼ਾਸਨ ਭਾਵੇਂ ਵੱਡੇ ਵਿਦਿਅਕ ਅਦਾਰੇ ਦੇ ਆਡੀਟੋਰੀਅਮ ‘ਚ ਜਾਗਰੂਕ ਸਮਾਗਮ ਕਰਵਾ ਕੇ ਸੁਰਖ਼ਰੂ ਹੋ ਜਾਂਦਾ ਹੈ ਪ੍ਰੰਤੂ ਸੱਚਾਈ ਇਹੀ ਹੈ ਕਿ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਮੋਹਤਬਰ ਵਿਅਕਤੀ ਸਮਾਗਮ ‘ਚ ਸੁਣੀਆਂ ਗੱਲਾਂ ਨੂੰ ਆਡੀਟੋਰੀਅਮ ਦੀਆਂ ਕੁਰਸੀਆਂ ‘ਤੇ ਝਾੜ ਕੇ ਹੀ ਤੁਰ ਜਾਂਦੇ ਹਨ ਅਤੇ ਸਮਾਗਮ ਦਾ ਮਿਸ਼ਨ ਆਮ ਲੋਕਾਂ ਤੱਕ ਨਹੀਂ ਪੁੱਜਦਾ ਪ੍ਰੰਤੂ ਸਮਾਗਮ ਦੀ ਮੀਡੀਆ ‘ਚ ਕਵਰੇਜ ਹੋਣ ਕਰਕੇ ਵੱਡੇ ਵਿਦਿਅਕ ਅਦਾਰੇ ਦਾ ਪ੍ਰਚਾਰ ਮਿਸ਼ਨ ਜ਼ਰੂਰ ਕਾਮਯਾਬ ਹੋ ਜਾਂਦਾ ਹੈ। ਸਵਾਲ ਇਹ ਵੀ ਉੱਠਦੇ ਹਨ ਕਿ ਜੇਕਰ ਸਰਕਾਰ ਵੱਲੋਂ ਜਾਗਰੂਕ ਸਮਾਗਮ ਬਈ ਬਕਾਇਦਾ ਬਜਟ ਜਾਰੀ ਕੀਤਾ ਜਾਂਦਾ ਹੈ ਤਾਂ ਕੀ ਸਬੰਧਿਤ ਵਿਦਿਅਕ ਅਦਾਰੇ ਨੂੰ ਪ੍ਰਸ਼ਾਸਨ ਵੱਲੋਂ ਕੋਈ ਖਰਚਾ ਦਿੱਤਾ ਜਾਂਦਾ ਹੈ ਜਾਂ ਨਹੀਂ। ਜੇਕਰ ਇਹਨਾਂ ਸਮਾਗਮਾਂ ‘ਚ ਖਰਚਾ ਅਦਾਰੇ ਵੱਲੋਂ ਆਪਣੇ ਮਿਸ਼ਨ ਦੀ ਪ੍ਰਾਪਤੀ ਲਈ ਕੀਤਾ ਜਾਂਦਾ ਹੈ ਤਾਂ ਸਰਕਾਰਾਂ ਦੀਆਂ ਜਾਗਰੂਕ ਮੁਹਿੰਮਾਂ ਦੇ ਮਿਸ਼ਨ ਕੀ ਕਾਮਯਾਬੀ ‘ਤੇ ਸਵਾਲ ਖੜੇ ਹੋਣੇ ਸੁਭਾਵਿਕ ਹੀ ਹਨ। ਜ਼ਿਲ੍ਹੇ ਦੇ ਵੱਡੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਜਾਗਰੂਕ ਮੁਹਿੰਮਾਂ ਦੇ ਇਹਨਾਂ ਸਮਾਗਮਾਂ ਦੀ ਰੂਪ ਰੇਖਾ ‘ਤੇ “ਵਿਸ਼ੇਸ਼ ਵਿਚਾਰ” ਕਰਕੇ ਇਹ ਜਾਗਰੂਕ ਮੁਹਿੰਮਾਂ ਆਮ ਲੋਕਾਂ ਤੱਕ ਸੱਥਾਂ ‘ਚ ਲੈ ਕੇ ਜਾਣੀਆਂ ਪੈਣਗੀਆਂ ਕਿਉਂਕਿ ਵੱਡੇ ਅਦਾਰਿਆਂ ਦੇ ਏਅਰ ਕੰਡੀਸ਼ਨਰ ਆਡੀਟੋਰੀਅਮਾਂ ‘ਚ ਸਰਕਾਰ ਦੀਆਂ ਜਾਗਰੂਕ ਮੁਹਿੰਮਾਂ ਦੇ ਹੋ ਰਹੇ ਇਹ ਸਮਾਗਮ ਲੋਕਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਿਲਾਫ਼ ਸੁਚੇਤ ਕਰਨ ਲਈ ਸੁਚਾਰੂ ਯਤਨਾਂ ਦੀ ਬਜਾਏ “ਫਾਰਮੈਲਿਟੀ” ਵਧੇਰੇ ਜਾਪਦੇ ਹਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
Load More
Tags: #barnalanews#education department#malwanews #newsupdate #dailyupdate
Previous Post

ਇੱਕ ਵੱਡੇ ਵਿਦਿਅਕ ਅਦਾਰੇ ਦੇ AC ਆਡੀਟੋਰੀਅਮ ਤੱਕ ਸਿਮਟਦੀਆਂ ਜਾ ਰਹੀਆਂ ਬਰਨਾਲਾ ਪ੍ਰਸ਼ਾਸਨ ਦੀਆਂ ਜਾਗਰੂਕ ਮੁਹਿੰਮਾਂ

Next Post

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

Nirmal Pandori

Nirmal Pandori

Related Posts

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
ਬਰਨਾਲਾ ਆਸ-ਪਾਸ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

by Nirmal Pandori
05/10/2026
ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਲਾਲਜੀਤ ਭੁੱਲਰ ਦੇ ਪਿਤਾ ਨੇ ਟੈਂਡਰਾਂ ਦੇ ਲਗਾਏ ਸਨ ਵੱਧ ਰੇਟ.. ਜਿਸ ਕਰਕੇ ਬਾਬਾ ਨਾਗਾ ਕੰਪਨੀ ਨੂੰ ਮਿਲੇ ਟੈਂਡਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend