Skip to main content

Gee 98News

ਮੋਤੀਆ ਬਿੰਦ ਤੋਂ ਮੁਕਤੀ ਲਈ 26 ਨਵੰਬਰ ਤੋਂ ਵਿਸ਼ੇਸ਼ ਮੁਹਿੰਮ : ਸੀਐਮਓ ਔਲਖ

ਬਰਨਾਲਾ, 24 ਨਵੰਬਰ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਵੱਲੋਂ ਸੂਬੇ ’ਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਅਭਿਆਨ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲਾ ਪੱਧਰੀ ਮੀਟਿੰਗ ’ਚ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿਚ 31 ਦਸੰਬਰ ਤੱਕ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾ ਰਹੇ ਹਨ। ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਅੱਖਾਂ ਦੇ ਮਾਹਿਰ ਡਾਕਟਰ ਇੰਦੂ ਬਾਂਸਲ ਅਤੇ ਡਾ. ਅਮੋਲਪ੍ਰੀਤ ਕੌਰ, ਦੀ ਅਗਵਾਈ ’ਚ ਸਿਹਤ ਕਰਮਚਾਰੀਆਂ ਦੀ ਟੀਮ ਵੱਲੋਂ ਇਨਾਂ ਕੈਂਪਾਂ ਵਿੱਚ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਮੋਤੀਆ ਬਿੰਦ ਤੋਂ ਪੀੜਤ ਵਿਆਕਤੀਆਂ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮੁਫਤ ਅਪ੍ਰੇਸ਼ਨ ਕੀਤੇ ਜਾਣਗੇ। ਉਨਾਂ ਜ਼ਿਲ੍ਹੇ ਨੂੰ ਮੋਤੀਆ ਬਿੰਦ ਤੋਂ ਮੁਕਤ ਕਰਨ ਲਈ ਪੰਚਾਇਤਾਂ, ਧਾਰਮਿਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ਕਲੱਬਾਂ ਨੂੰ ਲੋਕ ਭਲਾਈ ਦੇ ਇਸ ਕੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।

error: Content is protected !!