Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੋਲ ਪੰਡੋਰੀ ਦੇ…ਲੋਕਾਂ ਦੇ ‘ਕੱਠ ਰੂਪੀ ਲੋਹੇ ਦੀ ਲੱਠ ਸਿਰ ਨਹੀਂ ਵੇਖਦੀ, ਸਗੋਂ ਨੀਤੀਆਂ ਵੇਖਦੀ ਆਂ…!

- ਬੋਲ ਪੰਡੋਰੀ ਦੇ...ਬੋਲ ਪੰਡੋਰੀ ਦੇ....ਬੋਲ ਪੰਡੋਰੀ ਦੇ

Nirmal Pandori by Nirmal Pandori
04/06/2026
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਨਿਰਮਲ ਸਿੰਘ ਪੰਡੋਰੀ…6 ਅਪ੍ਰੈਲ 2026

-2022 ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਦੇ ਖ਼ਿਲਾਫ਼ ਧਰਨਾ ਲਗਾਉਣ ਵਾਲੀਆਂ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹੁਣ ਧਰਨੇ ਲਗਾ ਕੇ ਹੱਕ ਮੰਗਣ ਵਾਲੇ ਬਲੈਕਮੇਲਰ ਹੀ ਦਿਸਦੇ ਹਨ। ਇਹ ਜੱਗ ਜ਼ਾਹਿਰ ਹੈ ਕਿ 2022 ਤੋਂ ਪਹਿਲਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਸਬੰਧੀ ਕਿਸਾਨ ਸੰਯੁਕਤ ਮੋਰਚੇ ਵੱਲੋਂ ਕੀਤੇ ਸੰਘਰਸ਼ ਦਾ ਭਾਵੇਂ ਕਿਸਾਨ ਜਥੇਬੰਦੀਆਂ ਵਾਲੇ ਪਲੇਟਫਾਰਮ ਤੋਂ ਸਿੱਧੇ ਤੌਰ ‘ਤੇ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਸੀ ਪਰੰਤੂ ਇਸ ਸੰਘਰਸ਼ ਨੂੰ ਆਮ ਆਦਮੀ ਪਾਰਟੀ ਨੇ ਆਪਣੀ ਰਾਜਨੀਤੀ ਲਈ ਵਰਤਿਆ ਤਾਂ ਜੋ ਪੰਜਾਬ ‘ਚ ਕੈਪਟਨ ਸਰਕਾਰ ਅਤੇ ਕੇਂਦਰ ‘ਚ ਮੋਦੀ ਸਰਕਾਰ ਨੂੰ ਹਰ ਪੱਧਰ ‘ਤੇ ਬਦਨਾਮ ਕੀਤਾ ਜਾਵੇ। 2022 ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਦੇ ਹਰ ਸੰਘਰਸ਼ ਦੀ ਆਮ ਆਦਮੀ ਪਾਰਟੀ ਨੇ ਮਦਦ ਕੀਤੀ ਅਤੇ ਪੰਜਾਬ ‘ਚ ਸਰਕਾਰ ਬਣਨ ‘ਤੇ ਸਾਰੀਆਂ ਮੰਗਾਂ ਪੂਰੀਆਂ ਕਰਨ ਦੇ ਝੂਠੇ ਵਾਅਦੇ ਕੀਤੇ। ਇਸ ਤੋਂ ਇਲਾਵਾ ਬੇਰੁਜ਼ਗਾਰਾਂ ਦੀਆਂ ਜਥੇਬੰਦੀਆਂ ਨੂੰ ਸਬਜ਼ਬਾਗ ਦਿਖਾਏ ਗਏ ਕਿ ਉਹਨਾਂ ਨੂੰ ਕੋਈ ਧਰਨਾ ਨਹੀਂ ਲਗਾਉਣਾ ਪਵੇਗਾ। 2022 ਤੋਂ ਪਹਿਲਾਂ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਅਤੇ ਪੰਜਾਬ ‘ਚ ਕਿਸੇ ਕੋਨੇ ‘ਚ ਆਪਣੀ ਵਿਅਕਤੀਗਤ ਸਮੱਸਿਆ ਸਬੰਧੀ ਸੰਬੰਧੀ ਲਗਾਏ ਧਰਨੇ ਦੀ ਆਮ ਆਦਮੀ ਪਾਰਟੀ ਦੇ ਹੇਠਲੇ ਆਗੂ ਤੋਂ ਲੈ ਕੇ ਉਪਰਲੇ ਆਗੂ ਤੱਕ ਪੂਰੀ ਮਦਦ ਕੀਤੀ ਜਾਂਦੀ ਰਹੀ ਅਤੇ ਸਮੇਂ ਦੀਆਂ ਸਰਕਾਰਾਂ ਨੂੰ ਪਾਣੀ ਪੀ ਪੀ ਕੇ ਕੋਸਿਆ ਜਾਂਦਾ ਸੀ ਪ੍ਰੰਤੂ ਹੁਣ ਆਮ ਆਦਮੀ ਪਾਰਟੀ ਨੂੰ ਇਹ ਧਰਨੇ ਬਲੈਕਮੇਲਿੰਗ ਲੱਗ ਰਹੇ ਹਨ। ਕੁਝ ਮੰਗਾਂ ਹੁੰਦੀਆਂ ਹਨ ਜਥੇਬੰਦੀ ਦੀਆਂ…ਜਿਹੜੀਆਂ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਨਾਲ ਸੰਬੰਧਿਤ ਹੁੰਦੀਆਂ ਹਨ ਪਰੰਤੂ ਉਹਨਾਂ ਤੋਂ ਮੁਨਕਰ ਪੰਜਾਬ ਸਰਕਾਰ ਵੀ ਨਹੀਂ ਹੋ ਸਕਦੀ… ਪਰ ਜਦੋਂ ਖ਼ੁਦ ਕੁਝ ਕਰਨ ਦੀ ਨੀਤ ਹੀ ਨਾ ਹੋਵੇ ਫਿਰ ਮੁੱਖ ਮੰਤਰੀ ਜੀ ਭਾਵੇਂ ਕਿਸੇ ਨੂੰ ਬਲੈਕਮੇਲਰ ਕਹਿ ਦੇਣ ਜਾਂ ਕੁਝ ਵੀ ਕਹਿ ਦੇਣ…ਜਿਵੇਂ ਕਿ ਅਕਸਰ ਸਾਡੇ ਮੁੱਖ ਮੰਤਰੀ ਜੀ ਕਹਿ ਹੀ ਦਿੰਦੇ ਹਨ… ਜਥੇਬੰਦੀਆਂ ਤੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਭਗਵੰਤ ਮਾਨ ਜੀ ਇੱਕ ਪੋਸਟ ਪਾ ਕੇ ਸਾਫ਼ ਹੀ ਜਵਾਬ ਦੇ ਦਿੱਤਾ ਕਿ ਉਹਨਾਂ ਦੀ ਕੋਈ ਜ਼ਿੰਮੇਵਾਰੀ ਨਹੀਂ…ਜੇਕਰ ਸਮੱਸਿਆਵਾਂ ਪ੍ਰਤੀ ਬਤੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਈ ਜ਼ਿੰਮੇਵਾਰੀ ਨਹੀਂ ਤਾਂ ਫਿਰ ਤਾਂ ਅਜਿਹੀਆਂ ਸਮੱਸਿਆਵਾਂ ਸਬੰਧੀ 2022 ਤੋਂ ਪਹਿਲਾਂ ਵਾਲੇ ਮੁੱਖ ਮੰਤਰੀਆਂ ਨੂੰ ਵੀ ਜ਼ਿੰਮੇਵਾਰ ਨਹੀਂ ਮੰਨਿਆ ਜਾ ਸਕਦਾ ਜਿਨਾਂ ਨੂੰ ਆਮ ਆਦਮੀ ਪਾਰਟੀ ਪਾਣੀ ਪੀ-ਪੀ ਕੇ ਕੋਸਦੀ ਰਹੀ ਹੈ…ਅਤੇ ਹੁਣ ਵੀ ਇਹਨਾਂ ਸਮੱਸਿਆਵਾਂ ਲਈ ਆਮ ਆਦਮੀ ਪਾਰਟੀ ਪੁਰਾਣੀਆਂ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੀ ਆ ਰਹੀ ਹੈ… ਓ ਭਾਈ ! ਜੇ ਪੁਰਾਣੀਆਂ ਰਵਾਇਤੀ ਪਾਰਟੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਤਾਂ ਹੀ ਤਾਂ ਤੁਸੀਂ ਬੰਪਰ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਏ ਸੀ… ਜੇਕਰ ਰਵਾਇਤੀ ਪਾਰਟੀਆਂ ਨੇ ਲੋਕਾਂ ਦੇ ਇਹਨਾਂ ਮਸਲਿਆਂ ਨੂੰ ਅੱਖੋਂ ਪਰੋਖੇ ਕੀਤਾ ਸੀ ਤਾਂ ਲੋਕਾਂ ਨੇ ਉਹਨਾਂ ਪਾਰਟੀਆਂ ਨੂੰ ਹਾਸ਼ੀਏ ‘ਤੇ ਵੀ ਧੱਕ ਦਿੱਤਾ ਸੀ ਪ੍ਰੰਤੂ ਹੁਣ ਉਹਨਾਂ ਮਸਲਿਆਂ ਪ੍ਰਤੀ ਤੁਹਾਡੀਆਂ ਨੀਤੀਆਂ ਤੋਂ ਵੀ ਲੋਕ ਔਖੇ ਹੀ ਹਨ…ਬਾਕੀ ਤੁਸੀਂ ਆਪ ਸਿਆਣੇ ਓ… ਪੰਜਾਬ ‘ਚ ਅਜੇ ਵੀ ਉਹੀ ਲੋਕ ਵੱਸਦੇ ਨੇ ਜਿਨਾਂ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਨੂੰ ਹਾਸ਼ੀਏ ‘ਤੇ ਧੱਕਿਆ…ਚਾਰ ਸਾਲਾਂ ਦੇ ਰਾਜਭਾਗ ਦੌਰਾਨ ਵੀ ਜੇਕਰ ਤੁਸੀਂ ਪੁਰਾਣੀਆਂ ਪਾਰਟੀਆਂ ਨੂੰ ਹੀ ਸਮੱਸਿਆਵਾਂ ਲਈ ਜ਼ਿੰਮੇਵਾਰ ਮੰਨੀ ਜਾ ਰਹੇ ਹੋ ਤਾਂ ਇਹਦਾ ਮਤਲਬ ਹੈ ਕਿ ਤੁਸੀਂ ਤਾਂ ਅਜੇ ਤੱਕ ਕੁਝ ਵੀ ਨਹੀਂ ਕੀਤਾ….ਯਾਦ ਰੱਖੋ ! ਸਮੱਸਿਆਵਾਂ ਵੀ ਉਹੀ ਹਨ ਜਿਵੇਂ ਦੀਆਂ ਤਿਵੇਂ…ਤੇ ਲੋਕ ਵੀ ਉਹੀ ਹਨ…. ਇਹਨਾਂ ਲੋਕਾਂ ਦਾ ‘ਕੱਠ ਬਣ ਕੇ ਲੋਹੇ ਦੀ ਲੱਠ ਰਵਾਇਤੀ ਪਾਰਟੀਆਂ ਦੇ ਸਿਰ ‘ਚ ਵੱਜਿਆ ਸੀ… ਤੇ ਹੁਕਮਰਾਨੋ ! ਇਹ ਲੋਹੇ ਦੀ ਲੱਠ ਜਦੋਂ ਵੱਜਦੀ ਹੈ…ਸਿਰ ਨਹੀਂ ਵੇਖਦੀ…ਇਸ ਦਾ ਕਿਸੇ ਵਿਸ਼ੇਸ਼ ਸਿਰ ਨਾਲ ਕੋਈ ਵੈਰ ਨਹੀਂ…ਸਗੋਂ ਇਹ ਨੀਤੀਆਂ ਵੇਖਦੀ ਹੈ…!

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Tags: #barnalanews#malwanews #newsupdate #dailyupdate#punjabnews
Previous Post

ਮਹਿਲ ਕਲਾਂ ਦੇ ਡਾ. ਮਿੱਠੂ ਮੁਹੰਮਦ (ਫਰੀਦ ਹਸਪਤਾਲ) ਨੂੰ ਵੱਡਾ ਸਦਮਾ…ਜਣੇਪੇ ਦੌਰਾਨ ਨੂੰਹ ਦੀ ਮੌਤ

Next Post

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਅਹਿਮ ਖ਼ਬਰ…ਗ੍ਰਿਹ ਮੰਤਰਾਲੇ ਨੇ ਈਡੀ ਨੂੰ ਕੇਜਰੀਵਾਲ ਦੇ ਖਿਲਾਫ ਮੁਕੱਦਮਾ ਚਲਾਉਣ ਦੀ ਦਿੱਤੀ ਮਨਜ਼ੂਰੀ

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

ਇੱਕ ਪਿਸਤੌਲ ਤੇ ਚਿੱਟੇ ਸਮੇਤ ਮਹਿਲ ਕਲਾਂ ਪੁਲਿਸ ਵੱਲੋਂ ਇੱਕ ਨੌਜਵਾਨ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend