Skip to main content

Gee 98News

ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਕੀਤੀ ਮੰਗ

ਚੰਡੀਗੜ੍ਹ ,6 ਅਪ੍ਰੈਲ , Gee98 News service

-ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਹਾਈਕੋਰਟ ਵਿੱਚ ਆਪਣਾ ਪੱਖ ਰੱਖਣਗੇ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਹੇਠਲੀ ਅਦਾਲਤ ਵੱਲੋਂ ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ, ਮੁਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨਾਲ ਜੁੜੇ ਹੋਏ ਜਸਟਿਸ ਸਵਰਨ ਕ੍ਰਾਂਤਾ ਸ਼ਰਮਾ ਨੂੰ ਬਦਲ ਕੇ ਕਿਸੇ ਹੋਰ ਜੱਜ ਨੂੰ ਇਹ ਮਾਮਲਾ ਦੇਣ ਦੀ ਮੰਗ ਕੀਤੀ ਹੈ ਪ੍ਰੰਤੂ ਹਾਈਕੋਰਟ ਨੇ ਕੇਜਰੀਵਾਲ ਦੀ ਇਹ ਮੰਗ ਪਹਿਲਾਂ ਹੀ ਰੱਦ ਕਰ ਦਿੱਤੀ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਮਾਮਲੇ ਨਾਲੋਂ ਆਪਣੇ ਆਪ ਨੂੰ ਵੱਖ ਕਰਨਾ ਜੱਜ ਦਾ ਹੀ ਫੈਸਲਾ ਹੁੰਦਾ ਹੈ। ‌ 27 ਫਰਵਰੀ ਨੂੰ ਟਰਾਇਲ ਕੋਰਟ ਨੇ ਕੇਜਰੀਵਾਲ ਸਮੇਤ ਹੋਰ ਦੋਸ਼ੀਆਂ ਨੂੰ ਰਾਹਤ ਦਿੰਦੇ ਹੋਏ ਇਸ ਮਾਮਲੇ ‘ਚ ਸੀਬੀਆਈ ਦੀ ਜਾਂਚ ਦੀ ਤਿੱਖੀ ਆਲੋਚਨਾ ਵੀ ਕੀਤੀ ਸੀ ਟਰਾਇਲ ਕੋਰਟ ਦੇ ਹੁਕਮ ਦੇ ਖ਼ਿਲਾਫ਼ ਸੀਬੀਆਈ ਦੀ ਜਾਂਚ ਕਰ ਤੇ ਜਸਟਿਸ ਸ਼ਰਮਾ ਨੇ 9 ਮਾਰਚ ਨੂੰ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਪਹਿਲੀ ਨਜ਼ਰ ‘ਚ ਟਰਾਇਲ ਕੋਰਟ ਦੀਆਂ ਟਿੱਪਣੀਆਂ ਗ਼ਲਤ ਲੱਗਦੀਆਂ ਹਨ ਜਿਨਾਂ ‘ਤੇ ਵਿਚਾਰ ਕਰਨਾ ਜ਼ਰੂਰੀ ਹੈ। ਇਸ ਦੇ ਨਾਲ ਹੀ ਜਸਟਿਸ ਸ਼ਰਮਾ ਦੀ ਬੈਂਚ ਨੇ ਟਰਾਇਲ ਵੱਲੋਂ ਸੀਬੀਆਈ ਦੇ ਜਾਂਚ ਅਧਿਕਾਰੀ ਖਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੀ ਸਿਫਾਰਸ਼ ‘ਤੇ ਵੀ ਰੋਕ ਲਗਾ ਦਿੱਤੀ ਸੀ। ‌

error: Content is protected !!