Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

- ਤਨਖਾਹਾਂ 'ਚ ਪ੍ਰਤੀ ਮਹੀਨਾ 31000 ਦੀ ਕਟੌਤੀ ਦੇ ਫੈਸਲੇ ਦਾ ਵਿਰੋਧ

Nirmal Pandori by Nirmal Pandori
04/13/2026
in ਪੰਜਾਬ
Reading Time: 1 min read
A A
0
ਪੰਜਾਬ ਦੇ ਵਿੱਤ ਮੰਤਰੀ ਨੇ ਆਪਣੇ “ਸੰਦੂਕ” ਨੂੰ ਲਾ ਦਿੱਤਾ ਜਿੰਦਾ…ਸਾਰੇ ਸਰਕਾਰੀ ਵਿਭਾਗਾਂ ਨੂੰ ਦਿੱਤੇ ਹੋਏ ਪੈਸੇ ਵੀ ਵਾਪਸ ਮੰਗਵਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,13 ਅਪ੍ਰੈਲ , Gee98 news service-

-ਪਿਛਲੇ ਲੱਗਭੱਗ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਦਫਤਰੀ ਕਰਮਚਾਰੀਆਂ ਨੇ ਸਰਕਾਰ ਵੱਲੋਂ ਆਪਣੀਆਂ ਤਨਖਾਹਾਂ ‘ਚੋਂ 31,000 ਪ੍ਰਤੀ ਮਹੀਨਾ ਕੱਟ ਲਗਾਉਣ ਦੇ ਫੈਸਲੇ ਦੇ ਰੋਸ ਵਜੋਂ ਆਪਣੇ ਬੱਚਿਆਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ। ‌ਸਿੱਖਿਆ ਵਿਭਾਗ ਦੇ 1007 ਦਫਤਰੀ ਕਰਮਚਾਰੀਆਂ ਨੇ ਕਿਹਾ ਕਿ ਵਿਭਾਗ ਨੇ ਉਨਾਂ ਦੀਆਂ ਤਨਖਾਹਾਂ ਵਿੱਚ 31-31 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਕੱਟ ਲਗਾ ਦਿੱਤਾ ਜਿਸ ਕਰਕੇ ਉਹ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਠੀਕ ਤਰੀਕੇ ਨਾਲ ਨਹੀਂ ਕਰ ਸਕਣਗੇ। ਇਸ ਲਈ ਇਹਨਾਂ ਦਫਤਰੀ ਕਰਮਚਾਰੀਆਂ ਨੇ ਫੈਸਲਾ ਕੀਤਾ ਹੈ ਕਿ ਉਹ 18 ਅਪ੍ਰੈਲ ਨੂੰ ਦਿੜਬਾ ਵਿਖੇ ਇੱਕ ਵੱਡੀ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਦੇ ਘਰ ਛੱਡ ਦੇਣਗੇ।

                                                   ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ 2025 ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਦੀ ਤਨਖਾਹ ‘ਤੇ ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ ਜਿਸ ਉਪਰੰਤ ਮੁਲਾਜ਼ਮਾਂ ਵੱਲੋਂ ਮੋਹਾਲੀ ਵਿਖੇ ਵੱਡਾ ਇਕੱਠ ਕਰਨ ਉਪਰੰਤ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਿਸ ਦੌਰਾਨ ਕਰਮਚਾਰੀਆਂ ‘ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਪਰੰਤੂ ਫਿਰ ਵੀ ਮੁਲਾਜ਼ਮ ਮੁੱਖ ਮੰਤਰੀ ਜਾਂ ਵਿੱਤ ਮੰਤਰੀ ਨੂੰ ਮਿਲਣ ‘ਤੇ ਅੜੇ ਰਹੇ ਸਨ ਜਿਸ ਤੋਂ ਬਾਅਦ ਵਿੱਤ ਮੰਤਰੀ ਨੇ ਇਹਨਾਂ ਦਫਤਰੀ ਕਰਮਚਾਰੀਆਂ ਨੂੰ ਵਾਰ-ਵਾਰ ਮੀਟਿੰਗਾਂ ਲਈ ਸਮਾਂ ਦਿੱਤਾ ਪਰੰਤੂ ਇੱਕ ਵਾਰ ਵੀ ਮੀਟਿੰਗ ਨਹੀਂ ਕੀਤੀ। ਵਿੱਤ ਮੰਤਰੀ ਦੇ ਲਾਰਿਆਂ ਤੋਂ ਅੱਕੇ ਇਹਨਾਂ ਕਾਮਿਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਕਰਮਚਾਰੀ ਪਿਛਲੇ 20-20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਬਜਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜਾਰੀ ਕੀਤਾ ਜਾ ਰਿਹਾ ਹੈ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ ‘ਤੇ ਕੱਟ ਲਾਉਣ ‘ਤੇ ਤੁਲੀ ਹੋਈ ਹੈ। ਆਗੂਆਂ ਨੇ ਕਿਹਾ ਕਿ ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

04/13/2026
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

04/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…25 ਲੱਖ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ….ਬੇਅਦਬੀ ਸਬੰਧੀ ਨਵਾਂ ਕਾਨੂੰਨ

04/13/2026
Load More
Tags: #barnalanews#education department#punjabnews
Previous Post

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

Nirmal Pandori

Nirmal Pandori

Related Posts

ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

by Nirmal Pandori
04/13/2026
…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ
ਪੰਜਾਬ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

by Nirmal Pandori
04/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…25 ਲੱਖ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ….ਬੇਅਦਬੀ ਸਬੰਧੀ ਨਵਾਂ ਕਾਨੂੰਨ

by Nirmal Pandori
04/13/2026
ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ
ਪੰਜਾਬ

ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ

by Nirmal Pandori
04/13/2026
ਪੰਜਾਬ ਪੁਲਿਸ ਦੀ ਫੇਕ ਰੇਡ…CCTV ਫੁਟੇਜ ਨੇ ਪੁਲਿਸ ਕੀਤੀ ਸਵਾਲਾਂ ਦੇ ਘੇਰੇ ‘ਚ ਖੜੀ
ਪੰਜਾਬ

ਪੰਜਾਬ ਪੁਲਿਸ ਦੀ ਫੇਕ ਰੇਡ…CCTV ਫੁਟੇਜ ਨੇ ਪੁਲਿਸ ਕੀਤੀ ਸਵਾਲਾਂ ਦੇ ਘੇਰੇ ‘ਚ ਖੜੀ

by Nirmal Pandori
04/11/2026
ਅਹਿਮ ਖ਼ਬਰ…UPI-ONLINE PAYMENT… ਹੁਣ ਖ਼ਾਤੇ ‘ਚੋਂ ਖ਼ਾਤੇ ‘ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ….!
ਪੰਜਾਬ

ਅਹਿਮ ਖ਼ਬਰ…UPI-ONLINE PAYMENT… ਹੁਣ ਖ਼ਾਤੇ ‘ਚੋਂ ਖ਼ਾਤੇ ‘ਚ ਪੈਸੇ ਜਾਣ ਲਈ ਇੱਕ ਘੰਟਾ ਲੱਗੇਗਾ….!

by Nirmal Pandori
04/10/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਲਓ ਜੀ ਸਾਂਭੋ…ਵਿੱਤ ਮੰਤਰੀ ਚੀਮਾ ਦੇ ਘਰ ਛੱਡ ਕੇ ਆਉਣਗੇ ਮੁਲਾਜ਼ਮ ਆਪਣੇ ਜੁਆਕ

ਅਜੇ ਪੰਜਾਬ ਦੇ 7 ਜ਼ਿਲਿਆਂ ‘ਚ ਹੀ ਸ਼ੁਰੂ ਹੋਵੇਗੀ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਯੋਜਨਾ

…ਹੁਣ ਸਾਲ ਵਿੱਚ ਦੋ ਵਾਰ ਹੋਵੇਗੀ ਦਸਵੀਂ ਦੀ ਪ੍ਰੀਖਿਆ.…ਕਿਸੇ ਵਿਦਿਅਕ ਸੈਸ਼ਨ ਤੋਂ ਨਵੇਂ ਨਿਯਮ ਲਾਗੂ

…25 ਲੱਖ ਜੁਰਮਾਨਾ ਤੇ ਉਮਰ ਕੈਦ ਦੀ ਸਜ਼ਾ….ਬੇਅਦਬੀ ਸਬੰਧੀ ਨਵਾਂ ਕਾਨੂੰਨ

ਸ੍ਰੀ ਅਮਰਨਾਥ ਯਾਤਰਾ ਦੀਆਂ ਤਾਰੀਕਾਂ ਦਾ ਹੋਇਆ ਐਲਾਨ

ਪੰਜਾਬ ਪੁਲਿਸ ਦੀ ਫੇਕ ਰੇਡ…CCTV ਫੁਟੇਜ ਨੇ ਪੁਲਿਸ ਕੀਤੀ ਸਵਾਲਾਂ ਦੇ ਘੇਰੇ ‘ਚ ਖੜੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend