Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸੀ ਆਗੂਆਂ ‘ਤੇ FIR ਦਰਜ ਕਰਨ ਤੋਂ ਬਾਅਦ ਵਿਧਾਇਕ ਢਿੱਲੋਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ…ਤਿੱਖੇ ਸੰਘਰਸ਼ ਦੀ ਚਿਤਾਵਨੀ

- FIR ਰੱਦ ਕਰਵਾਉਣ ਲਈ ਹਜ਼ਾਰਾਂ ਦੀ ਗਿਣਤੀ ਵਰਕਰਾਂ ਨੂੰ ਨਾਲ ਲੈ ਕੇ ਭੁੱਖ ਹੜਤਾਲ 'ਤੇ ਬੈਠਾਂਗਾ-ਕਾਲਾ ਢਿੱਲੋਂ

Nirmal Pandori by Nirmal Pandori
04/17/2026
in ਪੰਜਾਬ
Reading Time: 1 min read
A A
0
ਕਾਂਗਰਸੀ ਆਗੂਆਂ ‘ਤੇ FIR ਦਰਜ ਕਰਨ ਤੋਂ ਬਾਅਦ ਵਿਧਾਇਕ ਢਿੱਲੋਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ…ਤਿੱਖੇ ਸੰਘਰਸ਼ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,17 ਅਪ੍ਰੈਲ ( ਨਿਰਮਲ ਸਿੰਘ ਪੰਡੋਰੀ )-

-ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚੋਟੀ ਦੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ FIR ਨੇ ਬਰਨਾਲਾ ਜ਼ਿਲ੍ਹੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ ‘ਤੇ ਕੀਤੀ ਪੁਲਿਸ ਦੀ ਇੱਕ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫਤੇ ਦੇ ਅੰਦਰ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਰੱਦ ਨਾ ਕੀਤੀ ਗਈ ਤਾਂ ਉਹ ਹਜ਼ਾਰਾਂ ਵਰਕਰਾਂ ਨੂੰ ਨਾਲ ਲੈ ਕੇ ਭੁੱਖ ਹੜਤਾਲ ‘ਤੇ ਬੈਠਣਗੇ। ਦੱਸ ਦੇਈਏ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਬਰਨਾਲਾ ਦੇ ਕਾਂਗਰਸੀ ਆਗੂਆਂ ਵਰਕਰਾਂ ਵੱਲੋਂ ਸਥਾਨਕ ਕਚਹਿਰੀ ਚੌਂਕ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ 14 ਮਾਰਚ ਨੂੰ ਇੱਕ ਧਰਨਾ ਦਿੱਤਾ ਗਿਆ ਸੀ। ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾਉਂਦੇ ਹੋਏ ਥਾਣਾ ਸਿਟੀ 2 ਦੇ ਮੁੱਖ ਅਫਸਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਸਿਟੀ ਥਾਣੇ ਵਿੱਚ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ ‘ਤੇ ਐਫਆਈਆਰ ਦਰਜ ਕੀਤੀ ਗਈ। ‌

                                                                 ਸਬ ਇੰਸਪੈਕਟਰ ਬਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਐਫਆਈਆਰ ਵਿੱਚ ਪੁਲਿਸ ਨੇ ਦੋਸ਼ ਲਗਾਏ ਹਨ ਕਿ ਐਫਆਈਆਰ ਵਿੱਚ ਦਰਜ ਕਾਂਗਰਸੀ ਆਗੂ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਨਰਿੰਦਰ ਸ਼ਰਮਾ, ਲੱਕੀ ਕੰਡਾ, ਟਿੰਕੂ ਖਾਨ, ਪਰਮਿੰਦਰ ਸਿੰਘ ਸਮੀ, ਗੁਰਮੇਲ ਸਿੰਘ ਮੌੜ, ਜਸਮੇਲ ਸਿੰਘ ਡੈਅਰੀਵਾਲਾ, ਸਰਬਜੀਤ ਸਿੰਘ ਸਰਬਾ, ਸਤਨਾਮ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਭੁੱਚਰ, ਸੁਰਿੰਦਰਪਾਲ ਉਰਫ ਬਾਲਾ, ਸੁਖਵਿੰਦਰ ਸਿੰਘ ਉਰਫ ਮੁੰਦਰੀ, ਧੰਨਾ ਸਿੰਘ ,ਭੁਪਿੰਦਰ ਸਿੰਘ ਕੈਪਟਨ, ਜਸਪ੍ਰੀਤ ਕੌਰ ਪ੍ਰਧਾਨ, ਰਾਣੀ ਕੌਰ ਐਮਸੀ, ਮਨਜਿੰਦਰ ਕੌਰ ਪੱਖੋਂ, ਮਲਕੀਤ ਕੌਰ ਸਹੋਤਾ ਅਤੇ ਨਿਰਮਲਜੀਤ ਕੌਰ ਮੈਂਬਰ ਬਲਾਕ ਸੰਮਤੀ ਪੱਖੋਕੇ ਸਮੇਤ 15-20 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਡਿਊਟੀ ਵਿੱਚ ਵਿਘਨ ਪਾਉਣ ਸੜਕ ਰੋਕ ਕੇ ਆਵਾਜਾਈ ‘ਚ ਵਿਘਨ ਪਾਉਣ ਦੀਆਂ ਵੱਖ-ਵੱਖ ਧਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਦਰਜ ਕੀਤੀ ਇਸ ਐਫਆਈਆਰ ਸੰਬੰਧੀ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਇਹ ਐਫਆਈਆਰ ਦਰਜ 14 ਮਾਰਚ ਨੂੰ ਕੀਤੀ ਪ੍ਰੰਤ ਨੂੰ ਇਸ ਨੂੰ ਲੱਗਭੱਗ ਇੱਕ ਮਹੀਨਾ ਤੱਕ ਚੋਰੀ ਦੇ ਅਸਲੇ ਵਾਂਗ ਲੁਕਾ ਕੇ ਰੱਖਿਆ ਗਿਆ ਅਤੇ ਹੁਣ ਜਦੋਂ ਇਹ ਐਫਆਈਆਰ ਜੱਗ ਜ਼ਾਹਰ ਹੋ ਗਈ ਤਾਂ ਕਾਂਗਰਸੀ ਆਗੂਆਂ ਦਾ ਗੁੱਸਾ ਸੱਤਵੇਂ ਅਸਮਾਨ ‘ਤੇ ਹੈ ਅਤੇ ਉਹਨਾਂ ਨੇ ਇਸ ਮਾਮਲੇ ‘ਚ ਬਰਨਾਲਾ ਪੁਲਿਸ ਅਤੇ ਸਤਾਧਾਰੀ ਆਗੂਆਂ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਦਾਅਵਾ ਕੀਤਾ ਕਿ 14 ਮਾਰਚ ਨੂੰ ਕਾਂਗਰਸ ਪਾਰਟੀ ਦਾ ਧਰਨਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਸੀ ਅਤੇ ਕਿਸੇ ਵੀ ਆਗੂ ਤੇ ਵਰਕਰ ਨੇ ਕਿਸੇ ਵੀ ਪੁਲਿਸ ਅਫਸਰ ਜਾਂ ਕਿਸੇ ਹੋਰ ਆਮ ਵਿਅਕਤੀ ਨਾਲ ਹੱਥੋਂਪਾਈ ਜਾ ਬਦਸਲੂਕੀ ਨਹੀਂ ਕੀਤੀ। ਵਿਧਾਇਕ ਢਿੱਲੋਂ ਨੇ ਜ਼ਿਲ੍ਹੇ ਦੇ ਐਸਐਸਪੀ, ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਚੈਲਿੰਜ ਕੀਤਾ ਕਿ ਉਹ ਆਪੋ ਆਪਣੇ ਧਰਮ ਅਨੁਸਾਰ ਕਸਮ ਖਾ ਕੇ ਸਪੱਸ਼ਟ ਕਰਨ ਕਿ ਕਿਸੇ ਵੀ ਕਾਂਗਰਸੀ ਆਗੂ ਨੇ ਧਰਨੇ ਦੌਰਾਨ ਕਿਸੇ ਪੁਲਿਸ ਅਫਸਰ ਨਾਲ ਬਦਸਲੂਕੀ ਕੀਤੀ ਹੋਵੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ ‘ਤੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਉਹ ਐਫਆਈਆਰ ਰੱਦ ਕਰਵਾਉਣ ਲਈ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

Gee98 Ads

                                                          ਵਿਧਾਇਕ ਢਿੱਲੋਂ ਨੇ ਕਿਹਾ ਕਿ ਦਰਅਸਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਸਰਵੇ ‘ਚ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਦੀ ਰਿਪੋਰਟ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਥਾਨਕ ਆਗੂ ਬੁਖਲਾਹਟ ਵਿੱਚ ਆ ਕੇ ਇਹੋ ਜਿਹੀ ਇਹ ਝੂਠੇ ਮੁਕੱਦਮੇ ਦਰਜ ਕਰਵਾਉਣ ਵਰਗੀ ਹੇਠਲੇ ਦਰਜੇ ਦੀ ਰਾਜਨੀਤੀ ‘ਤੇ ਉਤਰ ਆਏ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸਿਆਸਤ ਵਿੱਚ ਇਹ ਚੱਲਦਾ ਰਹਿੰਦਾ ਹੈ ਕਿ ਸੱਤਾਧਾਰੀਆਂ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਝੂਠੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ ਪਰੰਤੂ ਬਰਨਾਲਾ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਇਹ ਦੁਖਦ ਪੱਖ ਹੈ ਕਿ ਮਹਿਲਾ ਕਾਂਗਰਸ ਦੀਆਂ ਆਗੂਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੇ ਤਿੰਨੋਂ ਹਲਕਿਆਂ ‘ਚ ਕਾਂਗਰਸੀ ਆਗੂਆਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਇਹੋ ਜਿਹੇ ਝੂਠੇ ਮੁਕੱਦਮਿਆਂ ਤੋਂ ਘਬਰਾਉਣ ਵਾਲੇ ਨਹੀਂ ਹਨ ਪ੍ਰੰਤੂ ਸਥਾਨਕ ਸੱਤਾਧਾਰੀ ਆਗੂਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹਨਾਂ ਦਾ ਛੇ ਕੁ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ ਜਿਸ ਤੋਂ ਬਾਅਦ ਇਹਨਾਂ ਨੂੰ ਲੁਕਣ ਲਈ ਥਾਂ ਨਹੀਂ ਲੱਭਣਾ, ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ‘ਚ ਆਪਣੀ ਮਾੜੀ ਸਿਆਸੀ ਸਥਿਤੀ ਕਾਰਨ ਬੁਖਲਾਹਟ ਵਿੱਚ ਆਏ ਸਥਾਨਕ ਸੱਤਾਧਾਰੀ ਆਗੂਆਂ ਅਤੇ ਸੱਤਾ ਦੀ ਕਠਪੁਤਲੀ ਬਣੇ ਪੁਲਿਸ ਅਫਸਰਾਂ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲਣੀਆਂ ਪੈਣਗੀਆਂ। ਵਿਧਾਇਕ ਢਿੱਲੋਂ ਨੇ ਸੱਤਾ ਦੀ ਕਠਪੁਤਲੀ ਬਣੇ ਕੁਝ ਪੁਲਿਸ ਅਫਸਰਾਂ ਨੂੰ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਇਹਨਾਂ ਪੁਲਿਸ ਅਫਸਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਈ ਵਾਰ ਗੰਢਾਂ ਐਨੀਆਂ ਪੀਡੀਆਂ ਹੋ ਜਾਂਦੀਆਂ ਹਨ ਕਿ ਉਹ ਮੂੰਹ ਨਾਲ ਵੀ ਨਹੀਂ ਖੁੱਲਦੀਆਂ। ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#education department#malwanews #newsupdate #dailyupdate#punjabnews
Previous Post

ਬਿਜਲੀ ਮੁਲਾਜ਼ਮਾਂ ਨੇ ਸਾੜੀ ਬਿਜਲੀ ਮੰਤਰੀ ਦੀ ਅਰਥੀ… ਸਰਕਾਰ ਦੇ ਅੜੀਅਲ ਵਤੀਰੇ ਦੀ ਨਿੰਦਾ

Next Post

ਕੈਨੇਡਾ ‘ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਸ਼ਨ ਦੀ ਤਲਵਾਰ ਲਟਕੀ…ਨਵਾਂ ਕਾਨੂੰਨ C 12 ਲਾਗੂ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਕੈਨੇਡਾ ‘ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ ‘ਤੇ ਡਿਪੋਰਸ਼ਨ ਦੀ ਤਲਵਾਰ ਲਟਕੀ…ਨਵਾਂ ਕਾਨੂੰਨ C 12 ਲਾਗੂ

ਕੈਨੇਡਾ 'ਚ ਲੱਗਭੱਗ 9000 ਪੰਜਾਬੀ ਵਿਦਿਆਰਥੀਆਂ 'ਤੇ ਡਿਪੋਰਸ਼ਨ ਦੀ ਤਲਵਾਰ ਲਟਕੀ...ਨਵਾਂ ਕਾਨੂੰਨ C 12 ਲਾਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend