ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਅੱਜ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ ਭਾਵ ਇੱਕ ਵਾਰੀ ਫੇਰ ਪ੍ਰਧਾਨ ਬੰਦ ਲਿਫ਼ਾਫ਼ੇ ਵਿੱਚੋਂ ਨਿਕਲੇਗਾ। ਉਂਜ ਭਾਵੇਂ ਬੀਬੀ ਜੰਗੀਰ ਕੌਰ ਦਾ ਪਲੜਾ ਇਸ ਵਾਰ ਵੀ ਭਾਰੀ ਹੈ ਪ੍ਰੰਤੂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਫੇਰਬਦਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਬੀਬੀ ਜਗੀਰ ਕੌਰ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸੰਤ ਬਲਵੀਰ ਸਿੰਘ ਘੁੰਨਸ ਦੇ ਨਾਮ ਦੀ ਵੀ ਖ਼ੂਬ ਚਰਚਾ ਹੈ। ਸਭ ਦੀਆਂ ਨਜ਼ਰਾਂ ਇਸ ਵੱਲ ਟਿਕੀਆਂ ਹੋਈਆਂ ਹਨ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਇੱਕ ਵਾਰ ਫੇਰ ਮਾਝੇ-ਦੁਆਬੇ ਚੋਂ ਨਿਕਲ ਕੇ ਮਾਲਵਾ ਖੇਤਰ ਵਿੱਚ ਆਵੇਗੀ ਜਾਂ ਨਹੀਂ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੋਮਵਾਰ ਬਾਅਦ ਦੁਪਹਿਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦ ਲਿਫ਼ਾਫ਼ਾ ਭੇਜਿਆ ਜਾਵੇਗਾ ਜਿਸ ਵਿੱਚੋਂ ਅਗਲੇ ਇੱਕ ਵਰ੍ਹੇ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਨਿਕਲੇਗਾ