Skip to main content

Gee 98News

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

ਚੰਡੀਗੜ੍ਹ,27 ਅਪ੍ਰੈਲ, Gee98 News service-

-ਪੰਜਾਬ ‘ਚ ਅਬੋਹਰ, ਮੋਹਾਲੀ, ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਬਰਨਾਲਾ, ਮੋਗਾ, ਪਠਾਨਕੋਟ, ਕਪੂਰਥਲਾ ਸਮੇਤ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਨੂੰ ਅੰਤਿਮ ਤਿਆਰੀਆਂ ਦਿੱਤੀਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਇਹ ਚੋਣਾਂ ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਹਨ ਅਤੇ ਇਹਨਾਂ ਲਈ ਸਰਕਾਰ ਨੇ 24 ਮਈ ਦੀ ਤਾਰੀਕ ਵੀ ਮਿਥ ਲਈ ਹੈ, ਹਾਲਾਂਕਿ ਚੋਣਾਂ ਦੀ ਅੰਤਿਮ ਤਾਰੀਕ ਸਬੰਧੀ ਫੈਸਲਾ ਪੰਜਾਬ ਦੇ ਚੋਣ ਅਧਿਕਾਰੀ ਵੱਲੋਂ ਹੀ ਲਿਆ ਜਾਵੇਗਾ। ਇਹਨਾਂ ਦਿਨਾਂ ਦੌਰਾਨ ਜੇਕਰ ਕੋਈ ਪ੍ਰਸ਼ਾਸਨਿਕ ਜਾਂ ਸਿਆਸੀ ਪੇਚ ਨਹੀਂ ਫਸਦਾ ਤਾਂ 24 ਮਈ ਜਾਂ ਇਸਦੇ ਆਸ ਪਾਸ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਹੋ ਸਕਦੀਆਂ ਹਨ। ‌ ਜ਼ਿਕਰਯੋਗ ਹੈ ਕਿ ਇਸ ਵਾਰ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਵਿੱਚ 50 ਫ਼ੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰਹਿਣਗੀਆਂ ਜਿਸ ਨਾਲ ਇਹਨਾਂ ਸੰਸਥਾਵਾਂ ‘ਚ ਔਰਤਾਂ ਦੀ ਹਿੱਸੇਦਾਰੀ ਵਧੇਗੀ। ਪੰਜਾਬ ‘ਚ ਇਹਨਾਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਪਹਿਲਾਂ ਹੀ ਸ਼ੁਰੂ ਕੀਤੀਆਂ ਹੋਈਆਂ ਹਨ, ਲੱਗਭੱਗ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰਸਮੀ ਤਾਰੀਕ ਦੇ ਐਲਾਨ ਦੀ ਉਡੀਕ ਹੀ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਪੰਜਾਬ ‘ਚ ਕੁਝ ਕੁ ਥਾਵਾਂ ‘ਤੇ ਵੋਟਰ ਸੂਚੀਆਂ ‘ਚ ਵੱਡੀਆਂ ਗੜਬੜੀ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ ਜਿਵੇਂ ਬਰਨਾਲਾ ‘ਚ ਇੱਕ ਵਾਰਡ ਵਿੱਚ ਸਿਰਫ਼ 400 ਦੇ ਕਰੀਬ ਵੋਟਾਂ ਹਨ ਜਦਕਿ ਇੱਕ ਵਾਰਡ ਵਿੱਚ 3300 ਤੋਂ ਵਧੇਰੇ ਵੋਟਾਂ ਹਨ। ਇਸੇ ਤਰ੍ਹਾਂ ਇੱਕ ਵਾਰਡ ਦੇ ਇੱਕੋ ਪਰਿਵਾਰ ਦੀਆਂ ਕਈ ਵੋਟਾਂ ਵੱਖ ਵੱਖ ਵਾਰਡਾਂ ਵਿੱਚ ਵੀ ਦਰਜ ਕਰ ਦਿੱਤੀਆਂ ਗਈਆਂ ਹਨ। ਸੂਤਰਾਂ ਅਨੁਸਾਰ ਪੰਜਾਬ ਦੀਆਂ ਵਿਰੋਧੀ ਸਿਆਸੀ ਧਿਰਾਂ ਖਾਸ ਕਰਕੇ ਕਾਂਗਰਸ ਪਾਰਟੀ ਵੋਟਰ ਸੂਚੀਆਂ ‘ਚ ਗੜਬੜੀਆਂ ਦੇ ਮਾਮਲੇ ਨੂੰ ਤੱਥਾਂ ਦੇ ਆਧਾਰ ‘ਤੇ ਹਾਈਕੋਰਟ ‘ਚ ਵੀ ਲਿਜਾ ਸਕਦੀ ਹੈ। ਕੁੱਲ ਮਿਲਾ ਕੇ ਇਹ ਸਪੱਸ਼ਟ ਹੈ ਕਿ ਜੇਕਰ ਕੋਈ ਅਜਿਹਾ ਕਾਨੂੰਨੀ ਪੇਚ ਨਹੀਂ ਫਸਦਾ ਤਾਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਮਈ ਦੇ ਅਖੀਰਲੇ ਹਫ਼ਤੇ ਕਰਵਾਈਆਂ ਜਾ ਸਕਦੀਆਂ ਹਨ।

error: Content is protected !!