Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

- ਸੋਸ਼ਲ ਮੀਡੀਆ 'ਤੇ ਪੁਤਲਾ ਸਾੜਨ ਵਾਲਿਆਂ ਦੀ ਨਿੰਦਾ ਤੇ ਗੁਪਤਾ ਦੇ ਹੱਕ 'ਚ ਪੋਸਟਾਂ ਦੀ ਭਰਮਾਰ

Nirmal Pandori by Nirmal Pandori
04/28/2026
in ਪੰਜਾਬ
Reading Time: 1 min read
A A
0
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,28 ਅਪ੍ਰੈਲ, (ਨਿਰਮਲ ਸਿੰਘ ਪੰਡੋਰੀ)-

-ਰਾਜਸਭਾ ਮੈਂਬਰ ਪਦਮਸ੍ਰੀ ਰਜਿੰਦਰ ਗੁਪਤਾ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਅਤੇ ਪੁਤਲਾ ਫੂਕਣ ਤੋਂ ਬਾਅਦ ਬਰਨਾਲਾ ‘ਚ ਆਮ ਆਦਮੀ ਪਾਰਟੀ ਦੇ ਕੁਝ ਆਗੂ ਕਸੂਤੀ ਸਥਿਤੀ ਵਿੱਚ ਫਸਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਨਾਲਾ ਵਿਖੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਕੁਝ ਗਿਣਤੀ ਦੇ ਵਲੰਟੀਅਰਾਂ ਨੇ ਰਾਜਿੰਦਰ ਗੁਪਤਾ ਵੱਲੋਂ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋਣ ਦੇ ਰੋਸ ਵਜੋਂ ਉਹਨਾਂ ਨੂੰ ਗਦਾਰ ਦੀ ਪਦਵੀ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਸੀ। ਦੂਜੇ ਪਾਸੇ ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਸ਼ਹਿਰ ਵਿੱਚ ਰਾਜਿੰਦਰ ਗੁਪਤਾ ਦੇ ਹੱਕ :ਚ ਇੱਕ ਲਹਿਰ ਚੱਲ ਪਈ ਹੈ ਜਿਸ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਪ ਆਗੂਆਂ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਬਰਨਾਲਾ ਨਾਲ ਸੰਬੰਧਿਤ ਕੁਝ ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਵੱਖ ਵੱਖ ਆਗੂਆਂ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਰਾਜਿੰਦਰ ਗੁਪਤਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਅਤੇ ਉਹਨਾਂ ਨੂੰ ਗਦਾਰ ਕਹਿਣ ਸਬੰਧੀ ਆਪ ਆਗੂਆਂ ਦੀ ਨਿੰਦਾ ਕੀਤੀ ਜਾ ਰਹੀ ਹੈ। ਇੱਥੇ ਇਹ ਵੀ ਦੱਸ ਦੇਈਏ ਕਿ ਰਾਜਸਭਾ ਮੈਂਬਰ ਰਾਜਿੰਦਰ ਗੁਪਤਾ ਦੇ ਖ਼ਿਲਾਫ਼ ਕੀਤੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ ਦੀਆਂ ਸੱਜੀਆਂ ਖੱਬੀਆਂ ਬਾਹਵਾਂ ਗ਼ੈਰ ਹਾਜ਼ਰ ਸਨ ਜਿਸ ਤੋਂ ਬਾਅਦ ਵੀ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਗੂ ਸਵਾਲਾਂ ਦੇ ਘੇਰੇ ਹਨ ਕਿ ਅਕਸਰ ਵਿਰੋਧ ਪ੍ਰਦਰਸ਼ਨ ਦਾ ਇਹ ਪ੍ਰੋਗਰਾਮ ਕਿਸ ਨੇ ਉਲੀਕਿਆ ਸੀ।

                                                   ਇੱਥੇ ਇਹ ਵੀ ਜ਼ਿਕਰ ਕਰਨਾ ਜ਼ਰੂਰੀ ਹੈ ਕਿ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਗੂਆਂ ਨੂੰ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਆਪਣੇ ਸਮਾਗਮਾਂ ‘ਚ ਬੁਲਾ ਕੇ ਸਨਮਾਨਿਤ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਜਦੋਂ ਇਹਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਇਹੀ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਨਿੰਦਾ ਕਰ ਰਹੇ ਹਨ ਤਾਂ ਅਜਿਹੇ ਹਾਲਾਤਾਂ ‘ਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਗੂ ਸ਼ਹਿਰ ‘ਚ ਕਿਸ ਹੈਸੀਅਤ ਵਿੱਚ ਵਿਚਰਨਗੇ। ਸੋਸ਼ਲ ਮੀਡੀਆ ‘ਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਗੂਆਂ ‘ਤੇ ਇਹ ਸਵਾਲ ਵੀ ਉੱਠ ਰਹੇ ਹਨ ਕਿ ਜੇਕਰ ‌ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਆਗੂ ਦੁੱਧ ਧੋਤੇ ਬਣ ਜਾਂਦੇ ਹਨ ਤਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਿਸੇ ਹੋਰ ਪਾਸੇ ਜਾਣ ਵਾਲੇ ਗਦਾਰ ਕਿਵੇਂ ਹੋਏ ? ਧਿਆਨ ਰਹੇ ਕਿ ਰਾਜਿੰਦਰ ਗੁਪਤਾ ਦਾ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਹੀ ਆਗੂ ਹਨ ਜਿਨਾਂ ਨੇ ਰਾਜਿੰਦਰ ਗੁਪਤਾ ਨੂੰ ਰਾਜ ਸਭਾ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਤਾਜ਼ੇ ਗੁਲਾਬ ਦੇ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਸੀ ਅਤੇ ਉਨਾਂ ਦੀ ਤਾਰੀਫ਼ ਵਿੱਚ ਕਸੀਦੇ ਵੀ ਪੜੇ ਸਨ ਪ੍ਰੰਤੂ ਹੁਣ ਜਦੋਂ ਰਾਜਿੰਦਰ ਗੁਪਤਾ ਭਾਜਪਾ ਵਿੱਚ ਜੁਆਇਨ ਕਰ ਗਏ ਤਾਂ ਇਹਨਾਂ ਆਗੂਆਂ ਨੇ ਗੁਪਤਾ ਦੇ ਖਿਲਾਫ ਸ਼ਬਦਾਂ ਦੇ ਪੱਥਰ ਚੁੱਕ ਲਏ, ਜਿਸ ਤੋਂ ਬਾਅਦ ਰਾਜਿੰਦਰ ਗੁਪਤਾ ਦਾ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਇਹਨਾਂ ਆਗੂਆਂ ਨੂੰ ਸ਼ਹਿਰ ਦੀਆਂ ਕੁਝ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿੱਚ ਇਹ ਵੀ ਚਰਚਾ ਹੈ ਕਿ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਅਤੇ ਉਹਨਾਂ ਨੂੰ ਗਦਾਰ ਕਹਿਣ ਦੀ ਮੁਹਿੰਮ ਤੋਂ ਪਾਸੇ ਰਹਿ ਕੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਕ ਕੂਟਨੀਤਕ ਸਿਆਸਤਦਾਨ ਦਾ ਸਬੂਤ ਦਿੱਤਾ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

04/27/2026
Load More
Tags: #barnalanews#malwanews #newsupdate #dailyupdate#punjabnews
Previous Post

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

Nirmal Pandori

Nirmal Pandori

Related Posts

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
ਲਓ ਜੀ !  ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ
ਪੰਜਾਬ

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

by Nirmal Pandori
04/27/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

by Nirmal Pandori
04/27/2026
6 ਅਧਿਆਪਕ ਜਥੇਬੰਦੀਆਂ ਨੇ  ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ
ਪੰਜਾਬ

6 ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਜਾਇਆ ਸੰਘਰਸ਼ ਦਾ ਬਿਗਲ

by Nirmal Pandori
04/27/2026
…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ
ਪੰਜਾਬ

…ਗੁਪਤਾ,ਮਿੱਤਲ,ਚੱਢਾ,ਸਾਹਨੀ, ਭੱਜੀ…ਹਾਏ…ਸਾਡੀਆਂ ਸੋਨੇ ਦੀਆਂ ਮੁਰਗੀਆਂ ਲੁੱਟੀਆਂ ਗਈਆਂ…aap ਹਾਈਕਮਾਂਡ ਦੀ ਚੀਸ

by Nirmal Pandori
04/27/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

ਬਰਨਾਲੇ ਅੱਜ ED,ED ਹੁੰਦੀ ਰਹੀ..ਸੁਣਿਐ ਕਿ…ਇੱਕ ਕਾਰੋਬਾਰੀ ਈਡੀ ਦੇ ਰਾਡਾਰ ‘ਤੇ ਹੈ…!

ਲਓ ਜੀ ! ਲੱਗ ਗਈ ਪੱਕੀ ਮੋਹਰ…aap ਦੇ ਸੱਤ ਮੈਂਬਰਾਂ ਦੇ ਬੀਜੇਪੀ ‘ਚ ਰਲੇਵੇਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਮਨਜ਼ੂਰੀ

ਖਿੱਚ ਲਓ ਤਿਆਰੀ….ਮਈ ਦੇ ਅਖੀਰਲੇ ਹਫ਼ਤੇ ਹੋ ਸਕਦੀਆਂ ਨੇ ਨਗਰ ਨਿਗਮ ਦੀਆਂ ਚੋਣਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend