Skip to main content

Gee 98News

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

ਚੰਡੀਗੜ੍ਹ , 30 ਅਪ੍ਰੈਲ , Gee98 News service-

-ਆਪਣੀ ਪਤਨੀ ਨਾਲ ਘਰੇਲੂ ਕੇਸ ਦੇ ਚਲਦਿਆਂ ਇੱਕ ਵਿਅਕਤੀ ਨੇ ਗੁੱਸੇ ਵਿੱਚ ਆਪਣੇ ਹੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਮੰਦਭਾਗੀ ਘਟਨਾ ਦਿੜਬਾ ਨੇੜੇ ਪਿੰਡ ਸ਼ਾਦੀਹਰੀ ਤੋਂ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਹੀ ਦੋਵਾਂ ਦਾ ਆਪਸ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਵੀ ਜਦ ਦੋਵੇਂ ਪਤੀ ਪਤਨੀ ਆਪਸ ਵਿੱਚ ਝਗੜ ਪਏ ਤਾਂ ਵੀਰਪਾਲ ਕੌਰ ਨੇ ਆਪਣੇ ਪਿਤਾ ਅਤੇ ਭਰਾ ਨੂੰ ਬੁਲਾਇਆ। ਦੋਵੇਂ ਜਣੇ ਜਦ ਆਪਣੀ ਧੀ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਜਵਾਈ ਗੁਰਵਿੰਦਰ ਸਿੰਘ ਨੇ ਆਪਣੇ ਪਿਸਤੌਲ ਨਾਲ ਦੋਵਾਂ ‘ਤੇ ਫਾਇਰਿੰਗ ਕਰ ਦਿੱਤੀ ਜਿਸ ਨਾਲ ਦੋਵਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਗੁਰਵਿੰਦਰ ਸਿੰਘ ਦੇ ਖ਼ਿਲਾਫ਼ ਹੱਤਿਆ ਦੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!