Gee 98News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਚੰਡੀਗੜ੍ਹ ,1 ਮਈ , Gee98 news service-

-ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਟਰਾਈਡੈਂਟ ਗਰੁੱਪ ਦੇ ਮਾਲਕ ਰਾਜਿੰਦਰ ਗੁਪਤਾ ਦੀ ਬਰਨਾਲਾ ਸਥਿਤ ਫੈਕਟਰੀ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰੇਡ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ਦੇ ਖ਼ਿਲਾਫ਼ ਰਾਜਿੰਦਰ ਗੁਪਤਾ ਨੇ ਹਾਈਕੋਰਟ ਦਾ ਰੁੱਖ ਕੀਤਾ। ਟਰਾਈਡੈਂਟ ਦੇ ਮਾਲਕ ਰਾਜਿੰਦਰ ਗੁਪਤਾ ਦੀ ਅਰਜ਼ੀ ਦੀ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟਰਾਈਡੈਂਟ ਦੇ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ‘ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਸੋਮਵਾਰ ਹੋਵੇਗੀ। ਦੂਜੇ ਪਾਸੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਸਰਕਾਰ ਨੂੰ ਕਰਾਰੇ ਹੱਥੀ ਲੈਂਦੇ ਹੋਏ ਰਾਜਿੰਦਰ ਗੁਪਤਾ ਅਤੇ ਅਸ਼ੋਕ ਮਿੱਤਲ ਦੇ ਟਿਕਾਣਿਆਂ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰੇਡ ਦੀ ਨਿੰਦਾ ਕੀਤੀ ਹੈ। ਸ੍ਰੀ ਸਾਹਨੀ ਨੇ ਸਵਾਲ ਉਠਾਇਆ ਕਿ ਜਿਵੇਂ ਹੀ ਪਾਰਟੀ ਬਦਲੀ ਤਾਂ ਰੇਡ ਸ਼ੁਰੂ ਕਰ ਦਿੱਤੀ। ਕੀ ਉਹ ਇੱਕ ਦਿਨ ਵਿੱਚ ਹੀ ਡਿਫਾਲਟਰ ਹੋ ਗਏ ? ਉਹਨਾਂ ਪੁੱਛਿਆ ਕਿ ਪੰਜਾਬ ਸਰਕਾਰ ਨਿਵੇਸ਼ਕਾਰਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਕੀ ਸੰਦੇਸ਼ ਦੇਣਾ ਚਾਹੁੰਦੀ ਹੈ ? ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਸ੍ਰੀ ਸਾਹਨੀ ਨੇ ਆਪਣੇ X ਪਲੇਟਫਾਰਮ ‘ਤੇ ਇੱਕ ਪੋਸਟ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਟੈਗ ਕੀਤਾ ਹੈ। ਮੰਨਿਆ ਜਾ ਰਿਹਾ ਕਿ ਹੁਣ ਇਸ ਮਾਮਲੇ ਵਿੱਚ ਕੇਂਦਰ ਦੀ ਐਂਟਰੀ ਵੀ ਹੋਵੇਗੀ।

error: Content is protected !!