Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

-ਵਿਦੇਸ਼ਾਂ 'ਚ ਆਪਣੇ ਸ਼ੋਅ ਦੌਰਾਨ ਵਿਰੋਧ ਪ੍ਰਦਰਸ਼ਨ ਤੋਂ ਅੱਕਿਆ ਦਿਲਜੀਤ

Nirmal Pandori by Nirmal Pandori
05/02/2026
in ਪੰਜਾਬ
Reading Time: 1 min read
A A
0
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,2 ਮਈ, Gee98 news service-

-ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇੱਕ ਵਾਰ ਫੇਰ ਚਰਚਾ ਵਿੱਚ ਹੈ, ਪਿਛਲੇ ਦਿਨੀਂ ਆਪਣੇ ਅਮਰੀਕਾ ਟੂਰ ਦੌਰਾਨ ਦਿਲਜੀਤ ਨੇ ਖਾਲਿਸਤਾਨੀ ਪੱਖੀਆਂ ਦੇ ਵਿਰੋਧ ਤੋਂ ਬਾਅਦ ਖਾਲਿਸਤਾਨ ਪੱਖੀਆਂ ‘ਤੇ ਤਿੱਖੀਆਂ ਟਿੱਪਣੀਆਂ ਕੀਤੀਆਂ। ਇਸ ਸਬੰਧੀ ਦਲਜੀਤ ਦੋਸਾਂਝ ਦੀ ਇੱਕ ਵੀਡੀਓ ਕਲਿੱਪ ਵੀ ਵਾਇਰਲ ਹੋ ਰਹੀ ਹੈ। ਦਿਲਜੀਤ ਦੋਸਾਂਝ ਨੂੰ ਸਟੇਜ ‘ਤੇ ਜਨਤਕ ਤੌਰ ‘ਤੇ ਪਹਿਲੀ ਵਾਰ ਐਨਾ ਗੁੱਸੇ ਵਿੱਚ ਦੇਖਿਆ ਗਿਆ ਹੈ। ‌ ਦਲਜੀਤ ਸਟੇਜ ਉੱਪਰ ਸੀ ਅਤੇ ਸਾਹਮਣੇ ਜਦੋਂ ਕੁਝ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਤਾਂ ਦਿਲਜੀਤ ਮੈਂ ਸਿੱਧੂ ਮੂਸੇ ਵਾਲਾ ਸਟਾਈਲ ਵਿੱਚ ਆਪਣੇ ਪੱਟ ‘ਤੇ ਥਾਪੀ ਮਾਰ ਕੇ ਕਿਹਾ ਕਿ “ਜਿਹਨੇ ਆਉਣਾ ਮੈਦਾਨ ਵਿੱਚ ਆਉਣਾ ਆ ਜਾਵੋ, ਮੈਂ ਚੁੱਕ ਕੇ ਪੰਡਾਲ ਵਿੱਚੋਂ ਬਾਹਰ ਸੁੱਟ ਦੂੰਗਾ”। ਦਿਲਜੀਤ ਨੇ ਕਿਹਾ ਕਿ ਇਹ ਜਿਹੜੇ ਵਿਰੋਧ ਕਰ ਰਹੇ ਹਨ ਉਹਨਾਂ ਦੀ ਪੰਜਾਬ ਨੂੰ ਕੋਈ ਦੇਣ ਨਹੀਂ ਹੈ। ਅਸੀਂ ਪੰਜਾਬ ਦੇ ਲੋਕਾਂ ਦੀ ਮੁਸੀਬਤ ਸਮੇਂ ਹਮੇਸ਼ਾ ਮਦਦ ਕੀਤੀ, ਲੋਕਾਂ ਦੇ ਘਰ ਵੀ ਬਣਾ ਕੇ ਦਿੱਤੇ। “ਕੌਣ ਬਣੇਗਾ ਕਰੋੜਪਤੀ” ਸ਼ੋਅ ਦਾ ਨਾਮ ਲਏ ਬਿਨਾਂ ਦਿਲਜੀਤ ਨੇ ਕਿਹਾ ਕਿ ਉਹ ਸ਼ੋਅ ਵਿੱਚ ਇਸ ਕਰਕੇ ਗਏ ਸਨ ਤਾਂ ਕਿ ਨੈਸ਼ਨਲ ਮੀਡੀਆ ਤੱਕ ਪੰਜਾਬੀਆਂ ਦੀ ਆਵਾਜ਼ ਪਹੁੰਚੇ, ਉਹਨਾਂ ਕਿਹਾ ਕਿ ਸ਼ੋਅ ਵਿੱਚ ਉਸਨੇ ਆਪਣੀ ਫਿਲਮ ਦੀ ਪ੍ਰਮੋਸ਼ਨ ਨਹੀਂ ਕੀਤੀ, ਪੰਜਾਬ ਦੀ ਗੱਲ ਕੀਤੀ ਅਤੇ ਪੰਜਾਬੀਆਂ ਲਈ ਫੰਡ ਇਕੱਠਾ ਕੀਤਾ। ਦੱਸ ਦੇਈਏ ਕਿ ਦਿਲਜੀਤ ਨੂੰ ਕੁਝ ਸਮੇਂ ਤੋਂ ਵਿਦੇਸ਼ਾਂ ਵਿੱਚ ਵੱਸਦੇ ਖਾਲਿਸਤਾਨੀ ਪੱਖੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਉਸ ਵੇਲੇ ਤੋਂ ਸ਼ੁਰੂ ਹੋਇਆ ਜਦ 2025 ਵਿੱਚ ਦਿਲਜੀਤ ਅਮਿਤਾਬ ਬੱਚਨ ਦੇ ਸ਼ੋਅ ਕੌਣ ਬਣੇਗਾ ਕਰੋੜਪਤੀ ਵਿੱਚ ਗਿਆ ਤੇ ਉਸਨੇ ਅਮਿਤਾਬ ਦੇ ਪੈਰ ਛੂਹੇ ਅਤੇ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਖਾਲਿਸਤਾਨੀ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਇਸਦੀ ਨਿੰਦਾ ਕੀਤੀ ਅਤੇ ਦੋਸ਼ ਲਾਇਆ ਕਿ ਦਿਲਜੀਤ ਉਹਨਾਂ ਲੋਕਾਂ ਨਾਲ ਜੁੜਿਆ ਹੋਇਆ ਹੈ ਤੇ ਸਨਮਾਨ ਕਰਦਾ ਹੈ ਜਿਹੜੇ 1984 ਦੇ ਸਿੱਖ ਦੰਗਿਆਂ ਲਈ ਜ਼ਿੰਮੇਵਾਰ ਹਨ। ਇਸ ਤੋਂ ਬਾਅਦ ਹੀ ਪੰਨੂ ਨੇ ਦਿਲਜੀਤ ਨੂੰ ਨਿਸ਼ਾਨੇ ‘ਤੇ ਲੈਣਾ ਸ਼ੁਰੂ ਕਰ ਦਿੱਤਾ ਅਤੇ ਉਸਦੇ ਵਿਦੇਸ਼ੀ ਟੂਰ ਦੌਰਾਨ ਉਸਨੂੰ ਕਈ ਵਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਅੱਜ ਕੱਲ੍ਹ ਅਮਰੀਕਾ ਟੂਰ ਦੌਰਾਨ ਵੀ ਜਦੋਂ ਅਜਿਹੀ ਘਟਨਾ ਵਾਪਰੀ ਤਾਂ ਦਿਲਜੀਤ ਨੇ ਤਿੱਖੀਆਂ ਟਿੱਪਣੀਆਂ ਕੀਤੀਆਂ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #newsupdate #dailyupdate#punjabnews
Previous Post

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Next Post

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ...MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ 'ਚ ਦੋ ਕੇਸ ਦਰਜ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend