Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

- ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਾਧੇ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ

Nirmal Pandori by Nirmal Pandori
05/02/2026
in ਪੰਜਾਬ
Reading Time: 1 min read
A A
0
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਮਈ, Gee98 news service-

-ਦੇਸ਼ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਨੂੰ ਰੋਸ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਰੋਧੀ ਪਾਰਟੀਆਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਤੇ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀਆਂ ਹਨ। ਪੰਜਾਬ ‘ਚ ਅੱਜ ਆਮ ਆਦਮੀ ਪਾਰਟੀ ਨੇ ਕਈ ਥਾਵਾਂ ‘ਤੇ ਭਾਜਪਾ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ। ‌ ਲੁਧਿਆਣਾ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਖਾਲੀ ਸਿਲੰਡਰ ਆਪਣੇ ਗਲਾਂ ਵਿੱਚ ਲਟਕਾ ਕੇ ਰੋਸ ਪ੍ਰਦਰਸ਼ਨ ਕੀਤਾ। ‌ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਨਾਲ ਚਾਹ ਦੀਆਂ ਦੁਕਾਨਾਂ ਤੋਂ ਲੈ ਕੇ ਢਾਬੇ, ਹੋਟਲਾਂ ਅਤੇ ਹੋਰ ਛੋਟੇ ਕਾਰੋਬਾਰਾਂ ਦੀ ਆਰਥਿਕ ਕਮਰ ਟੁੱਟ ਜਾਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਇਕੱਠੇ ਹੀ 1000 ਤੱਕ ਵਧਾਉਣ ਦਾ ਫੈਸਲਾ ਕੇਂਦਰ ਸਰਕਾਰ ਦੀ ਆਮ ਲੋਕਾਂ ਪ੍ਰਤੀ ਗ਼ੈਰ ਸੰਜੀਦਗੀ ਨੂੰ ਦਰਸਾਉਂਦਾ ਹੈ। ‌ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੱਡੇ ਵਾਧੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਦਾ ਅਸਰ ਸਿੱਧੇ ਤੌਰ ‘ਤੇ ਛੋਟੇ ਕਾਰੋਬਾਰੀਆਂ ‘ਤੇ ਪਵੇਗਾ। ਐਮਪੀ ਮੀਤ ਹੇਅਰ ਨੇ ਕਿਹਾ ਕਿ ਛੋਟੇ ਕਾਰੋਬਾਰੀ ਆਪਣੇ ਕਾਰੋਬਾਰ ‘ਚ ਆਰਥਿਕ ਸੰਤੁਲਨ ਰੱਖਣ ਲਈ ਆਪਣੇ ਉਤਪਾਦਨ ਦੀਆਂ ਕੀਮਤਾਂ ਵਧਾਉਣਗੇ ਜਿਸ ਦਾ ਅਸਰ ਆਮ ਆਦਮੀ ਦੀਆਂ ਜੇਬਾਂ ‘ਤੇ ਪਵੇਗਾ। ਮੀਤ ਹੇਅਰ ਨੇ ਸ਼ੰਕਾ ਜ਼ਾਹਿਰ ਕੀਤੀ ਕਿ ਪੱਛਮੀ ਬੰਗਾਲ ਸਮੇਤ ਪੰਜ ਰਾਜਾਂ ਦੀਆਂ ਦੇ ਚੋਣ ਨਤੀਜਿਆਂ ਤੋਂ ਬਾਅਦ ਕੇਂਦਰ ਸਰਕਾਰ ਘਰੇਲੂ ਗੈਸ ਸਿਲੰਡਰ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵੀ ਵੱਡਾ ਵਾਧਾ ਕਰ ਸਕਦੀ ਹੈ। ‌ ਐਮਪੀ ਮੀਤ ਹੇਅਰ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਪੈਟਰੋਲ ਡੀਜ਼ਲ ਤੇ ਗੈਸ ਦੀਆਂ ਕੀਮਤਾਂ ‘ਚ ਵਾਧਾ ਕਰੇਗੀ ਤਾਂ ਆਮ ਆਦਮੀ ਪਾਰਟੀ ਲੋਕਾਂ ਦੇ ਹਿੱਤਾਂ ਲਈ ਵੱਡਾ ਸੰਘਰਸ਼ ਵੀ ਸ਼ੁਰੂ ਕਰ ਸਕਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Tags: #barnalanews#malwanews #newsupdate #dailyupdate#punjabnews
Previous Post

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

Next Post

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ 'ਤੇ ਦਰਜ ਹੋਏ ਮਾਮਲਿਆਂ 'ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend