Gee 98News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਚੰਡੀਗੜ੍ਹ ,4 ਮਈ , Gee98 News service-

-ਵਿਸ਼ਵ ਪ੍ਰਸਿੱਧ ਉਦਯੋਗਿਕ ਸੰਸਥਾ ਟਰਾਈਡੈਂਟ ਗਰੁੱਪ ਦੀ ਬਰਨਾਲਾ ਦੇ ਧੌਲਾ ਵਿਖੇ ਸਥਿਤ ਇੱਕ ਫੈਕਟਰੀ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਨ ਤੋਂ ਬਾਅਦ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦੇਈਏ ਕਿ ਕੰਪਨੀ ਦੇ ਮਾਲਿਕ ਰਾਜਿੰਦਰ ਗੁਪਤਾ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਜੁਆਇਨ ਕਰਨ ਤੋਂ ਬਾਅਦ ਉਹਨਾਂ ਦੀ ਧੌਲਾ ਵਿਖੇ ਸਥਿਤ ਫੈਕਟਰੀ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰੇਡ ਕੀਤੀ ਸੀ ਅਤੇ ਕਈ ਘੰਟੇ ਜਾਂਚ ਕੀਤੀ ਸੀ ਜਿਸ ਦੌਰਾਨ ਪ੍ਰਦੂਸ਼ਣ ਬੋਰਡ ਵੱਲੋਂ ਪਾਣੀ ਦੇ ਕੁਝ ਸੈਂਪਲ ਵੀ ਭਰੇ ਗਏ ਸਨ। ਪੰਜਾਬ ਪ੍ਰਦੂਸ਼ਣ ਬੋਰਡ ਦੀ ਇਸ ਜਾਂਚ ਨੂੰ ਚੈਲਿੰਜ ਕਰਦੇ ਹੋਏ ਕੰਪਨੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜੀ ਲਗਾ ਕੇ ਕਿਹਾ ਸੀ ਕਿ ਇਹ ਕਾਰਵਾਈ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਹੈ। ਟਰਾਈਡੈਂਟ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਨਿਯਮਾਂ ਦੀ ਉਲੰਘਣਾ ਵੀ ਕੀਤੀ ਗਈ ਹੈ। ਟਰਾਈਡੈਂਟ ਨੇ ਇਹ ਵੀ ਮੰਗ ਕੀਤੀ ਕਿ ਕੰਪਨੀ ਦੇ ਨਮੂਨਿਆਂ ਦੀ ਜਾਂਚ ਪੰਜਾਬ ਤੋਂ ਬਾਹਰ ਕਿਸੇ ਏਜੰਸੀ ਤੋਂ ਕਰਵਾਈ ਜਾਵੇ। ਦੂਜੇ ਪਾਸੇ ਹਾਈਕੋਰਟ ‘ਚ ਆਪਣਾ ਪੱਖ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਇਹ ਇੱਕ ਰੂਟੀਨ ਦੀ ਜਾਂਚ ਸੀ। ਬੋਰਡ ਨੇ ਇਹ ਵੀ ਦਲੀਲ ਦਿੱਤੀ ਕਿ ਇਹ ਮਾਮਲਾ ਅਦਾਲਤ ਦੀ ਬਜਾਏ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਆਧਾਰ ਖੇਤਰ ਵਿੱਚ ਪੈਂਦਾ ਹੈ। ਟਰਾਈਡੈਂਟ ਕੰਪਨੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ।

error: Content is protected !!