Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਵਿਖੇ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਸ਼ੁਰੂ

Nirmal Pandori by Nirmal Pandori
11/30/2021
in ਪੰਜਾਬ
Reading Time: 1 min read
A A
0
ਐਸ ਡੀ ਕਾਲਜ ਵਿਖੇ ਅੰਤਰ ਕਾਲਜ ਸ਼ਤਰੰਜ ਮੁਕਾਬਲੇ ਸ਼ੁਰੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 30 ਨਵੰਬਰ (ਨਿਰਮਲ ਸਿੰਘ ਪੰਡੋਰੀ) : ਐਸ ਡੀ ਕਾਲਜ ਵਿਖੇ ਦੋ ਰੋਜ਼ਾ ਅੰਤਰ ਕਾਲਜ (ਲੜਕੇ/ਲੜਕੀਆਂ) ਸ਼ਤਰੰਜ ਮੁਕਾਬਲੇ ਸ਼ੁਰੂ ਹੋ ਗਏ ਹਨ। ਐਸ ਡੀ ਕਾਲਜ ਐਜੂਕੇਸ਼ਨਲ ਸੁਸਾਇਟੀ ਦੇ ਜੁਆਇੰਟ ਸਕੱਤਰ ਡਾ. ਕਰਨ ਸ਼ਰਮਾ ਨੇ ਆਪਣੇ ਕਰ ਕਮਲਾਂ ਨਾਲ ਸ਼ਤਰੰਜ ਦੀ ਪਹਿਲੀ ਚਾਲ ਚੱਲ ਕੇ ਮੁਕਾਬਲਿਆਂ ਦਾ ਆਰੰਭ ਕੀਤਾ। ਉਹਨਾਂ ਆਪਣੇ ਸੰਬੋਧਨ ਵਿਚ ਵੱਖ-ਵੱਖ ਕਾਲਜਾਂ ਤੋਂ ਇਹਨਾਂ ਮੁਕਾਬਲਿਆਂ ਲਈ ਆਏ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਇਹਨਾਂ ਮੁਕਾਬਲਿਆਂ ’ਚ ਸ਼ਿਰਕਤ ਕਰਕੇ ਆਪਣੀ ਪ੍ਰਤਿਭਾ ’ਚ ਹੋਰ ਨਿਖਾਰ ਕਰਨਗੇ। ਕਾਲਜ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸੈਸ਼ਨ ’ਚ ਕਾਲਜ ਵੱਲੋਂ ਕਰਵਾਇਆ ਜਾ ਰਿਹਾ ਇਹ ਦੂਸਰਾ ਅੰਤਰ ਕਾਲਜ ਮੁਕਾਬਲਾ ਹੈ। ਅਗਲੇ ਮਹੀਨੇ ਇੱਕ ਹੋਰ ਅੰਤਰ ਕਾਲਜ ਮੁਕਾਬਲਾ ਕਰਵਾਇਆ ਜਾਵੇਗਾ। ਉਹਨਾਂ ਦੱਸਿਆ ਕਿ ਕਾਲਜ ਵੱਲੋਂ ਅਕਾਦਮਿਕ ਗਤੀਵਿਧੀਆਂ ਦੇ ਨਾਲ ਨਾਲ ਸਹਿ-ਅਕਾਦਮਿਕ ਗਤੀਵਿਧੀਆਂ ਵੀ ਲਗਾਤਾਰ ਕਰਵਾਈਆਂ ਜਾਂਦੀਆਂ ਹਨ। ਉਹਨਾਂ ਸੰਸਥਾ ਦੇ ਖੇਡ ਅਧਿਆਪਕਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਪ੍ਰੋ. ਜਸਵਿੰਦਰ ਕੌਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਟੇਜ ਸਕੱਤਰ ਦੇ ਫ਼ਰਾਇਜ਼ ਅੰਜਾਮ ਦਿੰਦਿਆਂ ਮੁਕਾਬਲਿਆਂ ਦੇ ਪ੍ਰਬੰਧਕੀ ਸਕੱਤਰ ਡਾ. ਬਹਾਦਰ ਸਿੰਘ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ’ਚ ਕੁੱਲ 17 ਕਾਲਜਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਹਨਾਂ ਮੁਕਾਬਲਿਆਂ ’ਚ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ ਖਿਡਾਰੀਆਂ ਦੀ ਅੰਤਰ ਯੂਨੀਵਰਸਿਟੀ ਲਈ ਪੰਜਾਬੀ ਯੂਨੀਵਰਸਿਟੀ ਦੀਆਂ ਟੀਮਾਂ ਲਈ ਚੋਣ ਕੀਤੀ ਜਾਵੇਗੀ। ਐਸ. ਡੀ. ਕਾਲਜ ਆਫ਼ ਡੀ. ਫ਼ਾਰਮੇਸੀ ਦੇ ਪਿ੍ਰੰਸੀਪਲ ਡਾ. ਵਿਜੈ ਕੁਮਾਰ ਬਾਂਸਲ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪਿ੍ਰੰਸੀਪਲ ਡਾ. ਤਪਨ ਕੁਮਾਰ ਸਾਹੂ, ਪਿ੍ਰੰਸੀਪਲ ਸ੍ਰੀ ਰਾਕੇਸ਼ ਗਰਗ ਅਤੇ ਪਿ੍ਰੰਸੀਪਲ ਸ੍ਰੀ ਕਸ਼ਮੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਲੀਗ ਆਧਾਰ ’ਤੇ ਖੇਡੇ ਜਾ ਰਹੇ ਇਹਨਾਂ ਮੁਕਾਬਲਿਆਂ ਦੇ ਲੜਕਿਆਂ ਦੇ ਵਰਗ ਵਿਚ ਮੇਜ਼ਬਾਨ ਕਾਲਜ ਦੇ ਨਾਲ ਨਾਲ ਮਾਤਾ ਗੁਜਰੀ ਕਾਲਜ ਫ਼ਤਿਹਗੜ ਸਾਹਿਬ ਅਤੇ ਯੂਨੀਵਰਸਿਟੀ ਕੈਂਪਸ ਦੀਆਂ ਟੀਮਾਂ ਜਦਕਿ ਲੜਕੀਆਂ ਦੇ ਵਰਗ ’ਚ ਮੇਜ਼ਬਾਨ ਕਾਲਜ ਤੋਂ ਇਲਾਵਾ ਯੂਨੀਵਰਸਿਟੀ ਕੈਂਪਸ ਅਤੇ ਖਾਲਸਾ ਕਾਲਜ ਦੀਆਂ ਟੀਮਾਂ ਨੇ ਜੇਤੂ ਸ਼ੁਰੂਆਤ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

04/29/2026
Load More
Previous Post

ਸੰਤ ਦਲਬਾਰ ਸਿੰਘ ਤੇ ਸੰਤ ਜਸਵੀਰ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

Next Post

ਕੀਤੂ ਨੇ ਵੰਡੀਆਂ ਵਿਦਿਆਰਥੀਆਂ ਨੂੰ ਕਾਪੀਆਂ

Nirmal Pandori

Nirmal Pandori

Related Posts

ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ MP ਅਮਰੀਕਾ ‘ਚ ਹੋਵੇਗੀ ਦਿਲ ਦੀ ਤੀਜੀ ਸਰਜਰੀ
ਪੰਜਾਬ

ਬਰਨਾਲਾ ‘ਚ ਰਾਜਿੰਦਰ ਗੁਪਤਾ ਦਾ ਪੁਤਲਾ ਸਾੜਨ ਤੇ ਗਦਾਰ ਕਹਿਣ ਵਾਲੇ “ਆਪ” ਆਗੂ ਸ਼ਹਿਰ ਵਾਸੀਆਂ ਦੇ ਨਿਸ਼ਾਨੇ ‘ਤੇ…!

by Nirmal Pandori
04/28/2026
ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ
ਪੰਜਾਬ

ਰੇਲਵੇ ਟਰੈਕ ‘ਤੇ ਬੰਬ ਧਮਾਕੇ ਦੇ ਮਾਮਲੇ ‘ਚ ਚਾਰ ਜਣੇ ਗ੍ਰਿਫ਼ਤਾਰ

by Nirmal Pandori
04/28/2026
…ਹੁਣ ਪ੍ਰਸ਼ਾਸਨ ਡੀਲਰ ਬਣ ਕੇ ਵੇਚੇਗਾ ਤੁਹਾਡੀ ਜਾਇਦਾਦ…ਤੇ ਦੋਵੇਂ ਪਾਸਿਆਂ ਤੋਂ ਲਵੇਗਾ ਅੱਧਾ-ਅੱਧਾ ਪ੍ਰਤੀਸ਼ਤ ਕਮਿਸ਼ਨ
ਪੰਜਾਬ

…ਚੰਡੀਗੜ੍ਹ ‘ਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਸੌਦਾ…196 ਕਰੋੜ ‘ਚ ਵਿਕੀ ਜਾਇਦਾਦ

by Nirmal Pandori
04/28/2026
Load More
Next Post
ਕੀਤੂ ਨੇ ਵੰਡੀਆਂ ਵਿਦਿਆਰਥੀਆਂ ਨੂੰ ਕਾਪੀਆਂ

ਕੀਤੂ ਨੇ ਵੰਡੀਆਂ ਵਿਦਿਆਰਥੀਆਂ ਨੂੰ ਕਾਪੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

ਬਰਨਾਲਾ ਦੇ 22 ਏਕੜ ਸਮੇਤ ਪਿੰਡ ਬਦਰਾ, ਧਨੇਰ ਤੇ ਬਖਤਗੜ੍ਹ ਵਿਖੇ ਦਰੱਖਤ ਪੁੱਟਣ ਦੇ ਮਾਮਲੇ ‘ਚ NGT ਦਾ ਵੱਡਾ ਐਕਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend