Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

- ਸਰਕਾਰ ਤੇ ਮੰਗਾਂ ਨਾ ਮੰਨਣ ਦਾ ਦੋਸ਼, ਨਗਰ ਨਿਗਮ ਦੇ ਵਿਹੜੇ ਲਗਾਇਆ ਧਰਨਾ

Nirmal Pandori by Nirmal Pandori
05/07/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,7 ਮਈ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਸ਼ਹਿਰ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਦਗੀ ਦੇ ਵੱਡੇ ਢੇਰਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਨਗਰ ਨਿਗਮ ਬਰਨਾਲਾ ਦੇ ਸਫਾਈ ਕਰਮਚਾਰੀਆਂ ਨੇ ਆਪਣੀ ਸੂਬਾ ਪੱਧਰੀ ਜਥੇਬੰਦੀ ਦੇ ਸੱਦੇ ‘ਤੇ ਬੀਤੇ ਕੱਲ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ‌ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕ ਪੰਜਾਬ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਪ੍ਰੰਤੂ ਸਰਕਾਰ ਵੱਲੋਂ ਸਿਵਾਏ ਲਾਰਿਆਂ ਤੋਂ ਕੁਝ ਵੀ ਪੱਲੇ ਨਹੀਂ ਪਿਆ। ਉਹਨਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਪੱਕਾ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕੀਤਾ ਜਾਵੇ ਤੇ ਤਿੰਨ ਸਾਲਾਂ ਦੇ ਅੰਦਰ ਪੱਕਾ ਕੀਤਾ ਜਾਵੇ। ਆਗੂਆਂ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ’ਚ ਭਾਰਤੀਯ ਵਾਲਮੀਕੀ ਧਰਮ ਸਮਾਜ, ਭਗਤ ਵਾਲਮੀਕੀ ਸਹਾਰਾ ਕਲੱਬ, ਆਦਿ ਧਰਮ ਸਮਾਜ ਬਰਨਾਲਾ, ਸਮੂਹ ਵਾਲੀਮੀਕੀ ਮੰਦਿਰ ਪ੍ਰਬੰਧਕ ਕਮੇਟੀਆਂ ਦਾ ਵੀ ਸਮਰਥਨ ਹੈ। ਆਪਣੀ ਹੜਤਾਲ ਦੇ ਪਹਿਲੇ ਦਿਨ ਨਗਰ ਨਿਗਮ ਦੇ ਵਿਹੜੇ ਧਰਨੇ ‘ਤੇ ਬੈਠੇ ਸਫਾਈ ਕਰਮਚਾਰੀ ਯੂਨੀਅਨ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸਫਾਈ ਕਰਮਚਾਰੀਆਂ ਨੇ ਏਡੀਸੀ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਵਿਕਰਮਜੀਤ ਵਿੱਕੀ,ਜਗਜੀਤ ਸਿੰਘ, ਚਰਨਜੀਤ ਸਿੰਘ, ਸਤਪਾਲ ਰਿੰਕੂ, ਰਮੇਸ਼ ਕੁਮਾਰ, ਮੁਕੇਸ਼ ਕੁਮਾਰ, ਬਿੰਦੂ ਪ੍ਰਧਾਨ, ਅਸੋਕ ਕੁਮਾਰ, ਮੰਗਤ ਰਾਮ, ਸਤਪਾਲ, ਵਿਨੇ ਕੁਮਾਰ, ਸੰਜੇ ਕੁਮਾਰ ਸਨੀ, ਜਗਦੀਸ ਸਿੰਘ ਆਦਿ ਵੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#malwanews #newsupdate #dailyupdate#punjabnews
Previous Post

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਪੰਜਾਬ ‘ਚ ਬੰਬ ਧਮਾਕੇ…CM ਭਗਵੰਤ ਮਾਨ ਨੇ ISI ਨੂੰ ਕਲੀਨ ਚਿੱਟ ਦੇ ਦਿੱਤੀ ਹੈ ?

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend