Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

- ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕੰਮ ਦੇ ਬਾਈਕਾਟ ਦੀ ਚਿਤਾਵਨੀ

Nirmal Pandori by Nirmal Pandori
05/07/2026
in ਬਰਨਾਲਾ ਆਸ-ਪਾਸ
Reading Time: 1 min read
A A
0
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,7 ਮਈ, (ਨਿਰਮਲ ਸਿੰਘ ਪੰਡੋਰੀ)-

-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਰਨਾਲਾ ਯੂਨਿਟ ਵੱਲੋਂ ਸਥਾਨਿਕ ਜ਼ਿਲ੍ਹਾ ਪ੍ਰੋਗਰਾਮ ਦਫਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਲੰਮਾ ਸੰਘਰਸ਼ ਕਰਕੇ ਸਰਕਾਰ ਤੋਂ ਮੋਬਾਈਲ ਫੋਨ ਪ੍ਰਾਪਤ ਕੀਤੇ ਸਨ ਪ੍ਰੰਤੂ ਸਰਕਾਰ ਵੱਲੋਂ ਹੁਣ ਇਹ ਮੋਬਾਇਲ ਫੋਨ ਵੱਖ-ਵੱਖ ਸਰਵਿਆਂ ਲਈ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਦਿੱਤੇ ਜਾ ਰਹੇ ਹਨ। ‌ ਉਹਨਾਂ ਕਿਹਾ ਕਿ ਜੇਕਰ ਇਹ ‘ਡੱਬਾ ਬੰਦ’ ਬਿਲਕੁਲ ਨਵੇਂ ਫ਼ੋਨ ਆਂਗਨਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾਂਦੇ ਤਾਂ ਪਹਿਲਾਂ ਤੋਂ ਵਰਤੇ ਹੋਏ ਫੋਨਾਂ ਉੱਪਰ ਆਂਗਣਵਾੜੀ ਵਰਕਰਾਂ ਸਰਕਾਰ ਦਾ ਕੋਈ ਵੀ ਆਲਲਾਈਨ ਕੰਮ ਨਹੀਂ ਕਰਨੀਆਂ ਜਿਸ ਦੀ ਜਿੰਮੇਵਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਹੋਵੇਗੀ। ‌ ਉਹਨਾਂ ਕਿਹਾ ਕਿ ਸਰਕਾਰ ਦੀ ਮਾਵਾਂ ਧੀਆਂ ਸਤਿਕਾਰ ਯੋਜਨਾ ਅਧੀਨ ਆਂਗਨਵਾੜੀ ਵਰਕਰ ਨੂੰ 200 ਰੁਪਏ ਤੇ ਹੈਲਪਰ ਨੂੰ 100 ਰੁਪਏ ਦਾ ਭੱਤਾ, ਆਂਗਣਵਾੜੀ ਸੈਂਟਰਾਂ ਵਿੱਚ ਰਾਸ਼ਨ ਦੀ ਸਪਲਾਈ ਸਰਕਾਰੀ ਏਜੰਸੀਆਂ ਵੱਲੋਂ ਕੀਤੇ ਜਾਣ ਸੰਬੰਧੀ, ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਰਕਰਾਂ ਤੇ ਹੈਲਪਰਾਂ ਮਾਣ ਭੱਤਾ ਦੁੱਗਣਾ ਕਰਨ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਤੋਂ ਸਰਕਾਰ ਲਾਰੇ ਲਾ ਰਹੀ ਹੈ। ‌ ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਦਾ ਮੋਬਾਈਲ ਭੱਤਾ ਵਧਾਉਣ ਸਬੰਧੀ ਵੀ ਮੰਗ ਵਾਜਿਬ ਹੈ ਜੋ ਸਰਕਾਰ ਪੂਰੀ ਨਹੀਂ ਕਰ ਰਹੀ। ਇਸੇ ਤਰ੍ਹਾਂ 3 ਤੋਂ 6 ਸਾਲ ਤੱਕ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾ ਵਿੱਚ ਭੇਜੇ ਜਾਣ ਸਬੰਧੀ ਵੀ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦੇਣ ਸਬੰਧੀ ਮੰਗ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ ਜਿਸ ਨੂੰ ਪੂਰਾ ਕਰਵਾਉਣ ਲਈ ਆਂਗਣਵਾੜੀ ਵਰਕਰਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ‌ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗੱਲਾਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ‌ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਪ੍ਰੋਗਰਾਮ ਅਫਸਰ ਅੱਗੇ ਲੱਗੇ ਰੋਸ ਧਰਨੇ ਨੂੰ ਜਥੇਬੰਦੀ ਦੀ ਜ਼ਿਲਾ ਖਜ਼ਾਨਚੀ ਗੁਰਮੀਤ ਕੌਰ ਸੰਘੇੜਾ, ਸਕੱਤਰ ਗੁਰਮੀਤ ਕੌਰ ਕਾਲੇਕੇ, ਜਸਪਾਲ ਕੌਰ ਪ੍ਰੈਸ ਸਕੱਤਰ ਅਤੇ ਪਰਮਜੀਤ ਕੌਰ ਬਡਬਰ, ਕਿਰਨ ਰਾਣੀ ਹੰਡਿਆਇਆ,ਕਿਰਨਦੀਪ ਕੌਰ ਸੰਘੇੜਾ, ਅੰਗੂਰੀ ਦੇਵੀ, ਸਰੋਜ, ਗੁਰਪ੍ਰੀਤ ਕੌਰ ਨਾਈਵਾਲ ਤੇ ਹਰਕੀਰਤ ਕੌਰ ਧੌਲਾ ਨੇ ਵੀ ਸੰਬੋਧਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
Load More
Tags: #barnalanews#malwanews #newsupdate #dailyupdate#punjabnews
Previous Post

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

Nirmal Pandori

Nirmal Pandori

Related Posts

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

ਬੰਗਾਲ ਸੜਿਆ ਨਫ਼ਰਤ ਦੀ ਅੱਗ ‘ਚ…ਸਵੇੰਦਰੂ ਅਧਿਕਾਰੀ ਦੇ PA ਦੀ ਹੱਤਿਆ

ਬੀਬੀਆਂ ਕਿਹੜਾ ਘੱਟ ਆਂ…ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend