Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

- ਪੁਲਿਸ ਨੇ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਸਮੇਂ ਸਿਰ ਨਹੀਂ ਕੀਤੀ ਕੋਈ ਕਾਰਵਾਈ-ਪੀੜ੍ਹਤ ਪਰਿਵਾਰ

Nirmal Pandori by Nirmal Pandori
05/10/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 10 ਮਈ, (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਪਿੰਡ ਠੁੱਲੇਵਾਲ ਵਿਖੇ ਇੱਕ 65 ਸਾਲ ਦੀ ਔਰਤ ਵੱਲੋਂ ਸਪਰੇਅ ਪੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜ੍ਹਤ ਸਰਬਜੀਤ ਕੌਰ ਦੇ ਸਕੇ ਸਬੰਧੀਆਂ ਵੱਲੋਂ ਉਸਦੀ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ ਜਦਕਿ ਜ਼ਮੀਨ ਦੇ ਸਾਰੇ ਕਾਗਜ਼ਾਤ ਸਰਬਜੀਤ ਕੌਰ ਦੇ ਕੋਲ ਹਨ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸਪਰੇਅ ਪੀਣ ਵਾਲੀ ਔਰਤ ਸਰਬਜੀਤ ਕੌਰ ਦੇ ਪੁੱਤਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਸਦੇ ਤਾਏ ਦਾ ਲੜਕਾ ਉਹਨਾਂ ਦੀ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕਰਨਾ ਚਾਹੁੰਦਾ ਹੈ। ਅੱਜ ਐਤਵਾਰ ਜਦੋਂ ਉਹ ਘਰ ਨਹੀਂ ਸੀ ਤਾਂ ਉਸ ਦੇ ਤਾਏ ਦੇ ਲੜਕੇ ਨੇ ਕੁਝ ਹੋਰ ਵਿਅਕਤੀਆਂ ਨੂੰ ਨਾਲ ਲੈ ਕੇ ਉਹਨਾਂ ਦੀ ਜ਼ਮੀਨ ‘ਤੇ ਧੱਕੇ ਨਾਲ ਕਬਜ਼ਾ ਕਰਨਾ ਚਾਹਿਆ ਜਿਸ ਦਾ ਉਸਦੀ ਮਾਤਾ ਨੂੰ ਜਦੋਂ ਪਤਾ ਲੱਗਿਆ ਤਾਂ ਉਹ ਮੌਕੇ ‘ਤੇ ਖੇਤ ਪੁੱਜੀ ਅਤੇ ਉਸਨੇ ਕਬਜ਼ਾ ਕਰਨ ਵਾਲੇ ਆਂ ਨੂੰ ਰੋਕਣਾ ਚਾਹਿਆ ਪਰੰਤੂ ਉਹਨਾਂ ਨੇ ਉਸ ਦੀ ਮਾਤਾ ‘ਤੇ ਟਰੈਕਟਰ ਚੜਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਸਦੇ ਤਾਏ ਦਾ ਲੜਕਾ ਜ਼ਮੀਨ ‘ਤੇ ਕਬਜ਼ਾ ਕਰਨ ਤੋਂ ਨਾ ਹਟਿਆ ਤਾਂ ਉਸ ਦੀ ਮਾਤਾ ਨੇ ਮੌਕੇ ‘ਤੇ ਹੀ ਸਪਰੇਅ ਪੀ ਲਈ। ‌ਉਹਨਾਂ ਦੱਸਿਆ ਕਿ ਉਸ ਦੀ ਮਾਤਾ ਬਰਨਾਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਗੁਰਦੀਪ ਸਿੰਘ ਨੇ ਕਿਹਾ ਕਿ ਉਸ ਦੀ ਮਾਤਾ ਨੇ ਇਹ ਖ਼ਤਰਨਾਕ ਕਦਮ ਉਹਨਾਂ ਦੇ ਸਕੇ ਸਬੰਧੀਆਂ ਵੱਲੋਂ ਧੱਕੇਸ਼ਾਹੀ ਕਰਨ ਕਰਕੇ ਹੀ ਚੁੱਕਿਆ ਹੈ।
– ਪੁਲਿਸ ਦੀ ਲਾਪਰਵਾਹੀ ਆਈ ਸਾਹਮਣੇ
ਪਿੰਡ ਠੁੱਲੇਵਾਲ ਦੀ ਇੱਕ 65 ਸਾਲ ਦੀ ਔਰਤ ਵੱਲੋਂ ਜ਼ਮੀਨੀ ਰੌਲੇ ਦੇ ਮਾਮਲੇ ‘ਚ ਸਪਰੇਅ ਪੀਤੀ ਜਾਣ ਦੀ ਘਟਨਾ ਪਿੱਛੇ ਥਾਣਾ ਠੁੱਲੀਵਾਲ ਪੁਲਿਸ ਦੀ ਲਾਪਰਵਾਹੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਕੁ ਦਿਨ ਪਹਿਲਾਂ ਵੀ ਦੋਸ਼ੀਆਂ ਨੇ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਸਬੰਧੀ ਪੀੜ੍ਹਤ ਪਰਿਵਾਰ ਵੱਲੋਂ ਥਾਣਾ ਠੁੱਲੀਵਾਲ ਵਿੱਚ ਦਰਖ਼ਾਸਤ ਵੀ ਦਿੱਤੀ ਗਈ ਪਰੰਤੂ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਅੱਜ ਦੂਜੀ ਧਿਰ ਨੇ ਦੁਬਾਰਾ ਧੱਕੇ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਪੀੜ੍ਹਤ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਵੱਲੋਂ ਪਹਿਲਾਂ ਦਿੱਤੀ ਲਿਖ਼ਤੀ ਦਰਖ਼ਾਸਤ ਉੱਪਰ ਪੁਲਿਸ ਸਮੇਂ ਸਿਰ ਕਾਰਵਾਈ ਕਰਦੀ ਤਾਂ ਅੱਜ ਦੀ ਮੰਦਭਾਗੀ ਘਟਨਾ ਨਾ ਵਾਪਰਦੀ।
–ਐਸਐਚਓ ਠੁੱਲੀਵਾਲ ਨੇ ਪਹਿਲਾਂ ਸ਼ਿਕਾਇਤ ਮਿਲਣ ਦੀ ਕੀਤੀ ਪੁਸ਼ਟੀ
-ਇਸ ਮਾਮਲੇ ਸਬੰਧੀ ਜਦੋਂ ਐਸਐਚਓ ਠੁੱਲੀਵਾਲ ਗੁਰਪਾਲ ਸਿੰਘ ਨਾਲ ਗੱਲ ਕੀਤੀ ਉਹਨਾਂ ਕਿਹਾ ਕਿ ਤਾਏ-ਚਾਚੇ ਦੇ ਲੜਕਿਆਂ ਵਿਚਕਾਰ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਜਿਸ ਸੰਬੰਧੀ ਸਰਬਜੀਤ ਕੌਰ ਦੇ ਪਰਿਵਾਰ ਵੱਲੋਂ ਕੁਝ ਦਿਨ ਪਹਿਲਾਂ ਸ਼ਿਕਾਇਤ ਵੀ ਮਿਲੀ ਸੀ, ਜਿਸ ਤੋਂ ਬਾਅਦ ਦੋਵੇਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਸੀ ਪਰੰਤੂ ਇੱਕ ਧਿਰ ਨਹੀਂ ਆਈ। ਸਵਾਲ ਉੱਠਦੇ ਹਨ ਕਿ ਜੇਕਰ ਧੱਕੇ ਨਾਲ ਕਬਜ਼ਾ ਕਰਨ ਵਾਲੀ ਧਿਰ ਥਾਣੇ ਨਹੀਂ ਆਈ ਤਾਂ ਪੁਲਿਸ ਨੇ ਉਹਨਾਂ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਂ ਉਹਨਾਂ ਨੂੰ ਮਾਮਲਾ ਨਜਿੱਠੇ ਜਾਣ ਤੱਕ ਕੋਈ ਕਦਮ ਚੁੱਕੇ ਜਾਣ ਤੋਂ ਕਿਉਂ ਨਹੀਂ ਵਰਜਿਆ।
-ਸੱਤਾਧਾਰੀ ਪਾਰਟੀ ਦੀ ਆਗੂ ਹੈ ਪਰਿਵਾਰ ਦੀ ਮੈਂਬਰ
ਇਹ ਵੀ ਸਾਹਮਣੇ ਆਇਆ ਹੈ ਕਿ ਧੱਕੇ ਨਾਲ ਜ਼ਮੀਨ ‘ਤੇ ਕਬਜ਼ਾ ਕਰਨ ਵਾਲੀ ਪਰਿਵਾਰ ਦੀ ਇੱਕ ਔਰਤ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਹੈ, ਜਿਸ ਕਰਕੇ ਇਸ ਮਾਮਲੇ ਵਿੱਚ ਸਿਆਸੀ ਦਖਲਅੰਦਾਜ਼ੀ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿਉਂਕਿ ਪਹਿਲਾਂ ਸ਼ਿਕਾਇਤ ਮਿਲਣ ਦੇ ਬਾਵਜੂਦ ਵੀ ਪੁਲਿਸ ਨੇ ਇਸੇ ਕਰਕੇ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ।

ਫੋਟੋ ਕੈਪਸ਼ਨ-ਖੇਤ ਵਿੱਚ ਸਪਰੇਅ ਪੀਤੇ ਜਾਣ ਤੋਂ ਬਾਅਦ ਸਰਬਜੀਤ ਕੌਰ ਦੀ ਤਸਵੀਰ 

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

05/07/2026
Load More
Tags: #barnalanews#malwanews #newsupdate #dailyupdate#punjabnews
Previous Post

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

Nirmal Pandori

Nirmal Pandori

Related Posts

ਇਹੀ ਮੁੱਦਾ ਸੁਖਪਾਲ ਖਹਿਰਾ ਨੇ ਚੁੱਕਿਆ ਸੀ…ਜਦੋਂ ਸਾਰੇ ਉਹਦੇ ਮਗਰ ਪੈ ਗਏ ਸਨ…!
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

by Nirmal Pandori
05/10/2026
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ  ਲਗਾਇਆ ਧਰਨਾ
ਬਰਨਾਲਾ ਆਸ-ਪਾਸ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

by Nirmal Pandori
05/07/2026
ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ
ਬਰਨਾਲਾ ਆਸ-ਪਾਸ

ਕਾਂਗਰਸ ਨੇ ਕੌਂਸਲਰ ਅਜੇ ਕੁਮਾਰ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ…ਐਸਸੀ ਡਿਪਾਰਟਮੈਂਟ ਦਾ ਬਣਾਇਆ ਸੂਬਾ ਸਕੱਤਰ

by Nirmal Pandori
05/07/2026
ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ
ਬਰਨਾਲਾ ਆਸ-ਪਾਸ

ਬਰਨਾਲਾ ‘ਚ ਫੇਰ ਲੱਗਣਗੇ ਗੰਦਗੀ ਦੇ ਢੇਰ…. ਸਫ਼ਾਈ ਕਰਮਚਾਰੀਆਂ ਨੇ ਕੀਤੀ ਹੜ੍ਹਤਾਲ

by Nirmal Pandori
05/07/2026
…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
Load More

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਿੰਡ ਠੁੱਲੇਵਾਲ ‘ਚ 65 ਸਾਲ ਦੀ ਔਰਤ ਨੇ ਪੀਤੀ ਸਪਰੇਅ…aap ਦੀ ਮਹਿਲਾ ਆਗੂ ਦੇ ਪਰਿਵਾਰ ‘ਤੇ ਲੱਗੇ ਦੋਸ਼

ਨਗਰ ਨਿਗਮ ਚੋਣਾਂ…ਜੋਗੀ ਉੱਤਰ ਪਹਾੜੋ ਆਏ, ਵੰਝਲੀ ਦੀ ਹੂਕ ਸੁਣਕੇ…!

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ‘ਤੇ ਈਡੀ ਨੇ ਸਿਕੰਜਾ ਹੋਰ ਕਸਿਆ

ਸਾਰੇ ਪਿੰਡ ਦੀ ਜਾਨ ਜੋਖ਼ਮ ‘ਚ ਪਾ ਕੇ ਕੀਤੀ ਗੈਸ ਦੀ ਚੋਰੀ…ਉਪਭੋਗਤਾ ਔਰਤ ਦੇ ਖ਼ਿਲਾਫ਼ ਮਾਮਲਾ ਦਰਜ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend