Gee 98News

ਪਾਕਿਸਤਾਨੀ ਮਾਡਲ ਕੁੜੀ ਖ਼ਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ- ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨੰਗੇ ਸਿਰ ਮਾਡਲਿੰਗ ਕਰਨ ਵਾਲੀ ਕੁੜੀ ਅਤੇ ਸਬੰਧਤ ਕੰਪਨੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਭਾਰਤ ਸਰਕਾਰ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕਰਕੇ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕਰਕੇ ਸ਼ਿਕਾਇਤ ਦਿੱਤੀ ਸੀ। ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ ਨੇ ਪੁਲੀਸ ਦੇ ਆਈਜੀ ਰੈਂਕ ਦੇ ਅਧਿਕਾਰੀ ਨੂੰ ਉਕਤ ਮਾਮਲੇ ‘ਚ ਕਾਰਵਾਈ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਜਿਸ ਚ ਇਕ ਮਾਡਲਿੰਗ ਕੁੜੀ ਨੂੰ ਨੰਗੇ ਸਿਰ ਗੁਰਦੁਆਰਾ ਕੈਂਪਸ ਦੇ ਅੰਦਰ ਮਾਡਲਿੰਗ ਕਰਦੇ ਦਿਖਾਇਆ ਗਿਆ।

error: Content is protected !!