Gee 98News

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ,13 ਮਈ, Gee98 News service

-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਈਮੇਲ ਰਾਹੀਂ ਮਿਲੀ ਧਮਕੀ ਵਿੱਚ ਉਕਤ ਦੋਵੇਂ ਆਗੂਆਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦੇ ਦੁਸ਼ਮਣ ਦੱਸਿਆ ਗਿਆ ਹੈ ਅਤੇ ਨਾਲ ਹੀ ਕਿਹਾ ਗਿਆ ਕਿ ਮੁੱਖ ਮੰਤਰੀ ਦਫ਼ਤਰ ਨੂੰ ਦੁਪਹਿਰ 1.11 ਵਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਵਾਂਗ ਉਡਾ ਦਿੱਤਾ ਜਾਵੇਗਾ। ਦੂਜੇ ਪਾਸੇ ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦੇ ਦਫ਼ਤਰਾਂ ਨੂੰ ਰਾਤ 9 ਵੱਜ ਕੇ 11 ਮਿੰਟ ‘ਤੇ ਧਮਾਕਿਆਂ ਨਾਲ ਉਡਾਉਣ ਦੀ ਗੱਲ ਵੀ ਕਹੀ ਗਈ ਹੈ। ਇਸ ਧਮਕੀ ਭਰੀ ਈਮੇਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਸੁਚੇਤ ਹੋ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰਨੀਆਂ ਹਨ। ‌ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ‌ ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਅਤੀਤ ਵਿੱਚ ਵੀ ਸਾਹਮਣੇ ਆਈਆਂ ਹਨ ਅਤੇ ਇਹ ਸੂਬੇ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਦਿੱਤੀਆਂ ਜਾਂਦੀਆਂ ਹਨ ਪ੍ਰੰਤੂ ਫਿਰ ਵੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

error: Content is protected !!