Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!

-ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦੀ ਮੀਟਿੰਗ ਹੋਈ ਰੱਦ

Nirmal Pandori by Nirmal Pandori
05/15/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਲਈ ਸੱਤਾਧਾਰੀਆਂ ‘ਚ ਫਸਿਆ ਪੇਚ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,15 ਮਈ , Gee98 News service-

-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ਦਾ ਪੇਚ ਫਸ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ਲਈ ਆਪਣੇ ਕਿਸੇ ਆਗੂ ਦਾ ਨਾਮ ਫਾਈਨਲ ਨਹੀਂ ਕਰ ਸਕੀ ਜਿਸ ਤੋਂ ਬਾਅਦ ਵੀਰਵਾਰ ਵਾਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਰੱਖੀ ਮੀਟਿੰਗ ਪ੍ਰਸ਼ਾਸਨ ਵੱਲੋਂ ਰੱਦ ਕੀਤੀ ਗਈ। ‌ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਰੱਦ ਕੀਤੀ ਮੀਟਿੰਗ ਦਾ ਕਾਰਨ ਭਾਵੇਂ ਪ੍ਰਸ਼ਾਸਨਿਕ ਰੁਝੇਵੇਂ ਦੱਸੇ ਜਾ ਰਹੇ ਹਨ ਪ੍ਰੰਤੂ ਅੰਦਰਲੀ ਗੱਲ ਇਹ ਸਾਹਮਣੇ ਆ ਰਹੀ ਹੈ ਕਿ ਸੱਤਾਧਾਰੀ ਆਗੂਆਂ ਵੱਲੋਂ ਚੇਅਰਮੈਨ ਦਾ ਨਾਮ ਹੀ ਫਾਈਨਲ ਨਹੀਂ ਹੋਇਆ। ਦੱਸ ਦੇਈਏ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ਔਰਤ ਲਈ ਰੱਖੀ ਗਈ ਹੈ ਜਦਕਿ ਉਪ ਚੇਅਰਮੈਨ ਐਸਸੀ ਮਰਦ ਲਈ ਹੈ। ਬਰਨਾਲਾ ‘ਚ ਜਿਲ੍ਹਾ ਪ੍ਰੀਸ਼ਦ ਦੇ 10 ਮੈਂਬਰਾਂ ਵਿੱਚੋਂ 8 ਮੈਂਬਰ ਆਮ ਆਦਮੀ ਪਾਰਟੀ ਦੇ ਜਿੱਤੇ ਹਨ ਜਿਨਾਂ ਵਿੱਚੋਂ ਚਾਰ ਵਿਧਾਨ ਸਭਾ ਹਲਕਾ ਮਹਿਲਕਲਾਂ ਨਾਲ ਸੰਬੰਧਿਤ ਹਨ ਜਦਕਿ ਦੋ-ਦੋ ਬਰਨਾਲਾ ਅਤੇ ਭਦੌੜ ਹਲਕੇ ਨਾਲ ਸੰਬੰਧਤ ਹਨ ਜਦ ਕਿ ਦੋ ਮੈਂਬਰ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਭਦੌੜ ਨਾਲ ਸੰਬੰਧਿਤ ਹਨ।‌ ਸੱਤਾਧਾਰੀ ਪਾਰਟੀ ਵੱਲੋਂ ਚੇਅਰਮੈਨੀ ਲਈ ਜ਼ਿਲ੍ਹਾ ਪ੍ਰੀਸ਼ਦ ਹਲਕਾ ਮਹਿਲ ਕਲਾਂ ਤੇ ਜ਼ਿਲ੍ਹਾ ਪ੍ਰੀਸ਼ਦ ਹਲਕਾ ਠੁੱਲੀਵਾਲ ਤੋਂ ਦੋ ਦਾਅਵੇਦਾਰ ਸਾਹਮਣੇ ਆ ਰਹੇ ਹਨ। ਸੂਤਰਾਂ ਅਨੁਸਾਰ ਹੁਣ ਪੇਚ ਹਲਕਾ ਵਿਧਾਇਕ ਦੀ ਪਸੰਦ ਅਤੇ ਨਾਪਸੰਦ ‘ਤੇ ਹੀ ਫਸਿਆ ਹੋਇਆ ਹੈ। ‌ ਆਮ ਆਦਮੀ ਪਾਰਟੀ ਦੇ ਅੰਦਰੂਨੀ ਸੂਤਰਾਂ ਅਨੁਸਾਰ ਹਲਕਾ ਵਿਧਾਇਕ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਹਲਕਾ ਮਹਿਲ ਕਲਾਂ ਦੇ ਉਮੀਦਵਾਰ ਵਾਲੇ ਪਾਸੇ ਡੱਕਾ ਸੁੱਟਿਆ ਜਾ ਰਿਹਾ ਜਦ ਕਿ ਠੁੱਲੀਵਾਲ ਹਲਕੇ ਤੋਂ ਜਿੱਤੀ ਉਮੀਦਵਾਰ ਦੇ ਪਤੀ ਦੀ ਆਪਣੇ ਪੱਧਰ ‘ਤੇ ਆਮ ਆਦਮੀ ਪਾਰਟੀ ਵਿੱਚ ਚੰਗੀ ਪੈਂਠ ਹੈ, ਜਿਸ ਦਾ ਜਲਵਾ ਪੰਚਾਇਤ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਦੀ ਚੋਣ ਮੌਕੇ ਸਾਹਮਣੇ ਆ ਚੁੱਕਿਆ ਹੈ। ਸੱਤਾਧਾਰੀ ਪਾਰਟੀ ਦੇ ਮੈਂਬਰਾਂ ਦੀ ਗਿਣਤੀ ਦੇ ਮੁਤਾਬਿਕ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਮੈਨੀ ‘ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦਾ ਹੱਕ ਮਜਬੂਤ ਹੈ ਪ੍ਰੰਤੂ ਹੁਣ ਵੇਖਣਾ ਹੋਵੇਗਾ ਕਿ ਹਲਕਾ ਵਿਧਾਇਕ ਵੱਲੋਂ ਉਕਤ ਦੋਵੇਂ ਉਮੀਦਵਾਰਾਂ ਵਿੱਚੋਂ ਕਿਸ ਦੀ ਚੋਣ ਕੀਤੀ ਜਾਂਦੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#malwanews #newsupdate #dailyupdate#punjabnews
Previous Post

ਨਗਰ ਨਿਗਮ ਚੋਣਾਂ : ਆਪ ਨੂੰ ਝਟਕਾ…ਰਮਾ ਸ਼ਰਮਾ ਨੇ ਝਾੜੂ ਸੁੱਟ ਕੇ ਫੜਿਆ ਕਮਲ ਦਾ ਫੁੱਲ

Next Post

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ 'ਤੇ...ਅੱਜ ਸੱਤਾਧਾਰੀ ਭਰਨਗੇ ਕਾਗਜ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend