Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

- ਵਿਧਾਇਕ ਢਿੱਲੋਂ ਨੇ ਮਾਮਲੇ ਦਾ ਲਿਆ ਸਖ਼ਤ ਨੋਟਿਸ...ਧਰਨਾ ਦੇ ਕੇ ਸੜਕਾਂ ਜਾਮ ਕਰਨ ਦੀ ਦਿੱਤੀ ਚਿਤਾਵਨੀ

Nirmal Pandori by Nirmal Pandori
05/18/2026
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਮਈ, (ਨਿਰਮਲ ਸਿੰਘ ਪੰਡੋਰੀ)-

ਨਗਰ ਨਿਗਮ ਬਰਨਾਲਾ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਵੀ ਵੋਟਰ ਸੂਚੀਆਂ ਵਿੱਚ ਦਰਜ ਨਾਵਾਂ ਦੀ ਇੱਕ ਵਾਰਡ ਤੋਂ ਦੂਜੇ ਵਾਰਡ ਵਿੱਚ ਤਬਦੀਲੀ ਕਰਨ ਦੀ ਪ੍ਰਕਿਰਿਆ ਨੇ ਬਰਨਾਲਾ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਪ੍ਰਸ਼ਾਸਨ ਵੱਲੋਂ ਵੋਟਾਂ ‘ਚ ਕੀਤੀ ਜਾ ਰਹੀ ਤਬਦੀਲੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸਥਾਨਕ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੋਮਵਾਰ ਇਸ ਮਾਮਲੇ ‘ਚ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨੇ ‘ਤੇ ਬੈਠਣਗੇ ਅਤੇ ਜੇਕਰ ਲੋੜ ਪਈ ਤਾਂ ਬਰਨਾਲਾ ਦੀਆਂ ਸਾਰੀਆਂ ਸੜਕਾਂ ਵੀ ਜਾਮ ਕਰ ਦੇਣਗੇ। ਵਿਧਾਇਕ ਢਿੱਲੋਂ ਨੇ ਆਪਣੇ ਵੱਲੋਂ ਜਾਰੀ ਹ ਇੱਕ ਪ੍ਰੈਸ ਨੋਟ ਵਿੱਚ ਕਿਹਾ ਕਿ ਉਹਨਾਂ ਨੂੰ ਕੁਝ ਅਜਿਹੇ ਪੱਕੇ ਸਬੂਤ ਮਿਲੇ ਹਨ ਕਿ ਸੱਤਾਧਾਰੀ ਆਗੂਆਂ ਦੇ ਇਸ਼ਾਰੇ ‘ਤੇ ਕੁਝ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਵੀ ਵੋਟਾਂ ਵਿੱਚ ਤਬਦੀਲੀ ਕੀਤੀ ਜਾ ਰਹੀ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਕੁਝ ਵੋਟਰਾਂ ਵੱਲੋਂ ਭਰੇ ਫਾਰਮਾਂ ‘ਤੇ ਦਸਤਖ਼ਤ ਵੀ ਜਾਅਲੀ ਕੀਤੇ ਜਾ ਰਹੇ ਹਨ ਜੋ ਲੋਕਤੰਤਰਿਕ ਪ੍ਰਕਿਰਿਆ ਲਈ ਚਿੰਤਾਜਨਕ ਹੈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਬੀਤੇ ਦਿਨੀਂ ਲਿਖ਼ਤੀ ਤੌਰ ‘ਤੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਕੁਝ ਅਧਿਕਾਰੀਆਂ ਵੱਲੋਂ ਇੱਕ ਵਾਰਡ ਤੋਂ ਦੂਜੇ ਵਾਰਡ ਵਿੱਚ ਵੋਟਾਂ ਤਬਦੀਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਇਹ ਸਥਾਨਕ ਸੱਤਾਧਾਰੀ ਆਗੂਆਂ ਦੇ ਇਸ਼ਾਰੇ ‘ਤੇ ਹੀ ਕੀਤਾ ਜਾ ਰਿਹਾ ਕਿਉਂਕਿ ਲੋਕਾਂ ਵਿੱਚ ਸਖ਼ਤ ਵਿਰੋਧ ਹੋਣ ਤੋਂ ਬਾਅਦ ਸੱਤਾਧਾਰੀ ਆਗੂਆਂ ਨੂੰ ਆਪਣੀ ਹਾਰ ਨਿਸ਼ਚਿਤ ਦਿਖਾਈ ਦੇ ਰਹੀ ਹੈ। ਵਿਧਾਇਕ ਢਿੱਲੋ ਨੇ ਦੋਸ਼ ਲਗਾਇਆ ਕਿ ਸਥਾਨਕ ਸੱਤਾਧਾਰੀ ਆਗੂ ਆਪਣੀ ਅਸਫ਼ਲਤਾ ਦੇ ਕਾਰਨ ਨਗਰ ਨਿਗਮ ਚੋਣਾਂ ਲੜਨ ਦੀ ਜੁਰਅਤ ਛੱਡ ਬੈਠੇ ਹਨ ਇਸੇ ਲਈ ਉਹ ਚੋਣਾਂ ਲੁੱਟਣ ਦੇ ਰਾਹ ‘ਤੇ ਪਏ ਹੋਏ ਹਨ ਪ੍ਰੰਤੂ ਇਹਨਾਂ ਸੱਤਾਧਾਰੀ ਆਗੂਆਂ ਨੂੰ ਨਿਗਮ ਚੋਣਾਂ ਕਿਸੇ ਵੀ ਤਰੀਕੇ ਨਾਲ ਲੁੱਟਣ ਨਹੀਂ ਦਿੱਤੀਆਂ ਜਾਣਗੀਆਂ।

                                                            ਵਿਧਾਇਕ ਢਿੱਲੋਂ ਨੇ ਸਖ਼ਤ ਲਹਿਜ਼ੇ ਵਿੱਚ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚੇਤੇ ਕਰਵਾਇਆ ਕਿ ਗ਼ਲਤ ਤਰੀਕੇ ਨਾਲ ਇੱਕ ਵਾਰਡ ਤੋਂ ਦੂਜੇ ਵਾਰਡ ਵਿੱਚ ਤਬਦੀਲ ਕੀਤੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਨੂੰ ਉਹ ਚੋਣ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਛੱਡਣਗੇ ਸਗੋਂ ਜੇਕਰ ਇਹ ਮਾਮਲਾ ਹਾਈਕੋਰਟ ਤੱਕ ਲਿਜਾਣਾ ਪਿਆ ਤਾਂ ਉਹ ਲੈ ਕੇ ਜਾਣਗੇ। ਵਿਧਾਇਕ ਢਿੱਲੋ ਨੇ ਇਸ ਪ੍ਰਕਿਰਿਆ ਵਿੱਚ ਸ਼ਾਮਿਲ ਅਧਿਕਾਰੀਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਆਗੂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਹਾਈਕੋਰਟ ਦੀਆਂ ਪੌੜੀਆਂ ਨਹੀਂ ਚੜ੍ਹਨੀਆਂ, ਸਗੋਂ ਨਿਯਮਾਂ ਨੂੰ ਛਿੱਕੇ ‘ਤੇ ਟੰਗ ਕੇ ਕੀਤੇ ਜਾ ਰਹੇ ਅਜਿਹੇ ਕੰਮਾਂ ਦਾ ਖਮਿਆਜ਼ਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਕੱਲੇ ਹੀ ਭੁਗਤਣਾ ਪਵੇਗਾ। ਵਿਧਾਇਕ ਢਿੱਲੋਂ ਨੇ ਦਾਅਵਾ ਕੀਤਾ ਕਿ ਉਹਨਾਂ ਕੋਲ ਗ਼ਲਤ ਤਰੀਕੇ ਨਾਲ ਵੋਟਰ ਸੂਚੀਆਂ ਵਿੱਚ ਵੋਟਾਂ ਤਬਦੀਲ ਕਰਨ ਸਬੰਧੀ ਕੁਝ ਪੁਖ਼ਤਾ ਸਬੂਤ ਹਨ ਜਿਨਾਂ ਨੂੰ ਲੈ ਕੇ ਉਹ ਸੋਮਵਾਰ ਨੂੰ ਡੀਸੀ ਦਫਤਰ ਅੱਗੇ ਧਰਨਾ ਦੇਣਗੇ ਅਤੇ ਉਹ ਸਾਰੇ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੂੰ ਨਾ ਲੈ ਕੇ ਬਰਨਾਲੇ ਦੀਆਂ ਸੜਕਾਂ ਵੀ ਜਾਮ ਕਰ ਸਕਦੇ ਹਨ। ਸਥਾਨਕ ਵਿਧਾਇਕ ਵੱਲੋਂ ਲਾਏ ਦੋਸ਼ਾਂ ਸਬੰਧੀ ਜਦੋਂ ਬਰਨਾਲਾ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਵਿਵੇਕ ਕੁਮਾਰ ਮੋਦੀ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਜੇਕਰ ਅਜਿਹਾ ਹੋ ਰਿਹਾ ਇਹ ਤਾਂ ਉਹ ਜ਼ਰੂਰ ਧਿਆਨ ਦੇਣਗੇ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#malwanews #newsupdate #dailyupdate#punjabnews
Previous Post

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Next Post

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼...ਮੁਕੱਦਮਾ ਦਰਜ... ਹੋ ਗਈ ਗ੍ਰਿਫ਼ਤਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend