Skip to main content

Gee 98News

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

ਚੰਡੀਗੜ੍ਹ ,7 ਜੂਨ, Gee98 news service-

-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਉਪਭੋਗਤਾਵਾਂ ਨੂੰ ਝਟਕਾ ਦਿੱਤਾ ਗਿਆ ਹੈ। ਕਈ ਦਿਨ ਪਹਿਲਾਂ ਇਹ ਪੈਟਰੋਲੀਅਮ ਕੰਪਨੀਆਂ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਸੀ। ਹੁਣ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 29 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 7 ਮਾਰਚ 2026 ਨੂੰ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 60 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਸੀ। PTI ਨਿਊਜ਼ ਏਜੰਸੀ ਦੇ ਹਵਾਲੇ ਨਾਲ ਅਜੇ ਵੀ ਪੈਟਰੋਲੀਅਮ ਕੰਪਨੀਆਂ ਨੂੰ ਪ੍ਰਤੀ ਗੈਸ ਸਿਲੰਡਰ ‘ਤੇ ਘਾਟਾ ਪੈ ਰਿਹਾ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਹੋਰ ਵੱਧ ਸਕਦੀਆਂ ਹਨ।

error: Content is protected !!