Skip to main content

Gee 98News

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਬਰਨਾਲਾ 6 ਜੂਨ ( ਹਰਵਿੰਦਰ ਸਿੰਘ ਕਾਲਾ)-

ਜੂਨ 84 ਦੇ ਘੱਲੂਘਾਰੇ ਦੀ ਸਦੀਵੀ ਯਾਦ ਨੂੰ ਸਮਰਪਿਤ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਨੇੜਲੇ ਪਿੰਡ ਉਗੋਕੇ ਵਿਖੇ ਗ੍ਰਾਮ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਰਾਮ ਸਿੰਘ ਦਿਓਲ ਨੇ ਦੱਸਿਆ ਕਿ ਸਮੁੱਚੇ ਪਿੰਡ ਨੇ ਰਲ ਮਿਲ ਕੇ ਸ਼ਰਧਾ ਅਤੇ ਉਤਸ਼ਾਹ ਨਾਲ ਠੰਡੇ ਮਿੱਠੇ ਜਲ ਛਕਾਉਣ ਦੀ ਸੇਵਾ ਕੀਤੀ। ਅੰਤਾਂ ਦੀ ਗਰਮੀ ਵਿੱਚ ਆਉਣ ਜਾਣ ਵਾਲੇ ਰਾਹਗੀਰਾਂ ਨੇ ਇਹ ਛਬੀਲ ਤੋਂ ਜਲ ਛੱਕ ਕੇ ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਗੁਰਦੁਆਰਾ ਕਮੇਟੀ ਦੇ ਇਸ ਉਪਰਾਲੇ ਦੀ ਸਲਾਘਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਕਮੇਟੀ ਨਗਰ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਨੌਜਵਾਨੀ ਦਾ ਅਹਿਮ ਰੋਲ ਰਿਹਾ।

error: Content is protected !!