Skip to main content

Gee 98News

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

ਬਰਨਾਲਾ,11 ਜੂਨ (ਨਿਰਮਲ ਸਿੰਘ ਪੰਡੋਰੀ)-

ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਸਬੰਧੀ ਤਿੰਨ ਮੌਜੂਦਾ ਕੌਂਸਲਰਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇੱਕ ਪੱਤਰ ਲਿਖ ਕੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਨਗਰ ਨਿਗਮ ਬਰਨਾਲਾ ਲਈ ਚੁਣੇ ਗਏ ਕਾਂਗਰਸੀ ਕੌਂਸਲਰ ਸ੍ਰੀਮਤੀ ਊਸ਼ਾ ਰਾਣੀ, ਸ੍ਰੀਮਤੀ ਹਰਵਿੰਦਰ ਰਾਣੀ ਅਤੇ ਕੁਲਵਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਨਗਰ ਨਿਗਮ ਬਰਨਾਲਾ ਦੇ ਮੇਅਰ ਦੀ 11 ਜੂਨ ਨੂੰ ਹੋਣ ਜਾ ਰਹੀ ਚੋਣ ਤੁਰੰਤ ਰੋਕੀ ਜਾਵੇ ਕਿਉਂਕਿ ਇਹ ਨਿਯਮਾਂ ਮੁਤਾਬਕ ਨਹੀਂ ਹੋ ਰਹੀ। ‌ ਇਸ ਸਬੰਧੀ ਕੌਂਸਲਰਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਨਗਰ ਨਿਗਮ ਦੇ ਮੇਅਰ/ ਨਗਰ ਕੌਂਸਲਾਂ ਦੇ ਪ੍ਰਧਾਨ ਦੀ ਚੋਣ ਦੇ ਨਿਯਮਾਂ ਮੁਤਾਬਕ ਪਹਿਲਾਂ ਡਿਪਟੀ ਮੇਅਰ ਡਿਪਟੀ ਪ੍ਰਧਾਨ ਦੀ ਚੋਣ ਹੋਣੀ ਜ਼ਰੂਰੀ ਹੈ ਜੋ ਕਿ ਬਰਨਾਲਾ ਨਗਰ ਨਿਗਮ ਵਿੱਚ ਨਹੀਂ ਹੋ ਰਹੀ। ਉਕਤ ਕੌਸਲਰਾਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪਹਿਲਾਂ ਨਿਯਮਾਂ ਮੁਤਾਬਕ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇ ਇਸ ਲਈ ਮੇਅਰ ਦੀ ਚੋਣ ‘ਤੇ ਰੋਕ ਲਗਾਈ ਜਾਵੇ। ‌ ਇਸ ਮਾਮਲੇ ਸਬੰਧੀ ਪੱਖ ਜਾਨਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਫੋਨ ਕੀਤਾ ਪ੍ਰੰਤੂ ਉਹਨਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।

error: Content is protected !!