Gee 98News

ਬਰਨਾਲਾ,12 ਜੂਨ (ਨਿਰਮਲ ਸਿੰਘ ਪੰਡੋਰੀ)-

-ਨਗਰ ਨਿਗਮ ਬਰਨਾਲਾ ਦੇ ਨਵੇਂ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਮੇਅਰ ਦੀ ਕੁਰਸੀ ‘ਤੇ ਬੈਠਦਿਆਂ ਹੀ ਬਰਨਾਲਾ ਸ਼ਹਿਰ ਦੀ ਸਭ ਤੋਂ ਵੱਡੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਦਾ ਇਸ਼ਾਰਾ ਕੀਤਾ ਹੈ। ਪੱਤਰਕਾਰਾਂ ਵੱਲੋਂ ਸ਼ਹਿਰ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਸਬੰਧੀ ਕੀਤੇ ਇੱਕ ਸਵਾਲ ਦੇ ਜਵਾਬ ਵਿੱਚ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਸ਼ਹਿਰ ਵਿੱਚ ਕੁਝ ਖਾਲੀ ਪਈਆਂ ਥਾਵਾਂ ਨੂੰ ਪਾਰਕਿੰਗ ਲਈ ਵਰਤਿਆ ਜਾਵੇਗਾ। ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਉੱਪਰ ਤਿਆਰ ਹੋ ਰਹੀ ਚੌਥੀ ਮੰਜ਼ਿਲ ਦਾ ਜ਼ਿਕਰ ਕਰਦੇ ਹੋਏ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਕਿਹਾ ਕਿ ਬਰਨਾਲਾ ਦੇ ਸ਼ਹਿਰ ਅੰਦਰ ਕੁਝ ਵੱਡੇ ਸਰਕਾਰੀ ਦਫ਼ਤਰਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦੀ ਚੌਥੀ ਮੰਜ਼ਿਲ ਵਿੱਚ ਸਿਫ਼ਟ ਕਰਕੇ ਉਹਨਾਂ ਥਾਵਾਂ ਨੂੰ ਪਾਰਕਿੰਗ ਲਈ ਵਰਤਣ ਦੀ ਯੋਜਨਾ ‘ਤੇ ਕੰਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ਼ਹਿਰ ਬਰਨਾਲਾ ਦੀਆਂ ਭਾਵੇਂ ਅਨੇਕਾਂ ਸਮੱਸਿਆਵਾਂ ਹਨ ਪ੍ਰੰਤੂ ਟਰੈਫਿਕ ਜਾਮ ਦੀ ਸਮੱਸਿਆ ਨੇ ਲੋਕਾਂ ਦੇ ਨੱਕ ‘ਚ ਦਮ ਕੀਤਾ ਹੋਇਆ ਹੈ। ਹੁਣ ਨਵੇਂ ਮੇਅਰ ਵੱਲੋਂ ਆਪਣੀ ਪਹਿਲੀ ਪ੍ਰੈਸ ਮਿਲਣੀ ਦੌਰਾਨ ਹੀ ਟਰੈਫਿਕ ਦੀ ਸਮੱਸਿਆ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤੇ ਜਾਣ ਤੋਂ ਲੋਕਾਂ ਨੂੰ ਉਮੀਦ ਬੱਝੀ ਹੈ ਕਿ ਬਰਨਾਲਾ ਸ਼ਹਿਰ ਦੀ ਸਭ ਤੋਂ ਵੱਡੀ ਸਮੱਸਿਆ ਦਾ ਆਉਣ ਵਾਲੇ ਦਿਨਾਂ ‘ਚ ਕੋਈ ਹੱਲ ਨਿਕਲ ਸਕਦਾ ਹੈ।

Leave a Reply

Your email address will not be published. Required fields are marked *

error: Content is protected !!