ਚੰਡੀਗੜ- ਸੁਪਰੀਮ ਕੋਰਟ ਨੇ ਪ੍ਰਦੂਸ਼ਣ ਦੇ ਮਾਮਲੇ ’ਚ ਕੇਂਦਰ ਅਤੇ ਦਿੱਲੀ ਸਰਕਾਰ ਦੀ ਲਾਪਰਵਾਹੀ ਖ਼ਿਲਾਫ਼ ਸਖ਼ਤੀ ਵਰਤਦੇ ਹੋਏ ਪ੍ਰਦੂਸ਼ਣ ਘੱਟ ਕਰਨ ਲਈ ਠੋਸ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਪਿਛਲੇ ਕੁਝ ਸਮੇਂ ਤੋਂ ਪ੍ਰਦੂਸ਼ਣ ਦੀ ਸਮੱਸਿਆ ਸੰਬੰਧੀ ਗੰਭੀਰ ਹੈ ਪ੍ਰੰਤੂ ਦਿੱਲੀ ਅਤੇ ਕੇਂਦਰ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁਲਾਜ਼ਮ ਸੁਪਰੀਮ ਕੋਰਟ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ, ਜਿਸ ਤੋਂ ਬਾਅਦ ਸਰਵਉੱਚ ਅਦਾਲਤ ਨੇ ਕਿਹਾ ਕਿ ‘ਸਾਫੇ ਮੋਢਿਆਂ ’ਤੇ ਬੰਦੂਕ ਰੱਖ ਕੇ ਗੋਲੀਆਂ ਨਾ ਚਲਾਓ’ । ਪ੍ਰਦੂਸ਼ਣ ਦੀ ਸਮੱਸਿਆ ਦੇ ਖ਼ਤਰਨਾਕ ਪੱਧਰ ਤੱਕ ਪੁੱਜਣ ਦੇ ਬਾਵਜੂਦ ਵੀ ਸਕੂੁਲ ਖੁੱਲੇ ਰੱਖਣ ’ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਕਰੜੇ ਹੱਥੀ ਲਿਆ। ਜ਼ਿਕਰਯੋਗ ਹੈ ਕਿ ਦਿੱਲੀ ’ਚ ਸਰਕਾਰੀ ਮੁਲਾਜ਼ਮ ਘਰਾਂ ਤੋਂ ਕੰਮ ਕਰੇ ਰਹੇ ਹਨ ਪ੍ਰੰਤੂ ਛੋਟੇ ਬੱਚੇ ਸਕੂਲ ਜਾ ਰਹੇ ਹਨ। ਸੁਪਰੀਮ ਕੋਰਟ ਪ੍ਰਦੂਸ਼ਣ ਦੇ ਮਾਮਲੇ ’ਚ ਲਗਾਤਾਰ ਸੁਣਵਾਈ ਕਰ ਰਹੀ ਹੈ। ਜਿਸ ਤੋਂ ਆਸ ਬੱਝਦੀ ਹੈ ਕਿ ਸੁਪਰੀਮ ਕੋਰਟ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁਲਾਜ਼ਮਾਂ ਦੀ ਢੀਠਤਾਈ ਹਟਾ ਕੇ ਹੀ ਦਮ ਲਵੇਗੀ ਅਤੇ ਦਿੱਲੀ ਵਾਸੀਆਂ ਨੂੰ ਸੁੱਖ ਦਾ ਸਾਹ ਮਿਲੇਗਾ।