Skip to main content

Gee 98News

ਵਿਧਾਨ ਸਭਾ ਚੋਣਾਂ ਦੀ ਤਿਆਰੀ…ਸ਼੍ਰੋਮਣੀ ਅਕਾਲੀ ਦਲ ਨੇ ਡਾਕਟਰ ਨਿਹਾਲੂਵਾਲ ਨੂੰ ਦਿੱਤੀ ਨਵੀਂ ਜ਼ਿੰਮੇਵਾਰੀ

– ਅਕਾਲੀ ਆਗੂਆਂ ਵੱਲੋਂ ਡਾਕਟਰ ਨਿਹਾਲੂਵਾਲ ਦੀ ਨਵੀਂ ਨਿਯੁਕਤੀ ਦਾ ਸਵਾਗਤ

ਬਰਨਾਲਾ,14 ਜੂਨ (ਨਿਰਮਲ ਸਿੰਘ ਪੰਡੋਰੀ)-

-ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਆਪਣੇ ਆਗੂਆਂ ਦੀਆਂ ਦਰਜਾ ਬ ਦਰਜਾ ਰੁਤਬੇ ਮੁਤਾਬਕ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਮਹਿਲਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਸਿਫਾਰਸ਼ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਆਗੂ ਅਤੇ ਪਿਛਲੇ ਕਈ ਵਰ੍ਹਿਆਂ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਨੂੰ ਵਿਧਾਨ ਸਭਾ ਹਲਕਾ ਮਹਿਲਕਲਾਂ ਦਾ ਪ੍ਰਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਆਪਣੀ ਕਹਿਣੀ ਲਈ ਬੇਬਾਕੀ ਦੇ ਤੌਰ ‘ਤੇ ਜਾਣੇ ਜਾਂਦੇ ਹਨ ਜੋ ਸ਼੍ਰੋਮਣੀ ਅਕਾਲੀ ਦਲ ਦੇ ਮਾੜੇ ਰਾਜਨੀਤਿਕ ਦੌਰ ਵਿੱਚ ਵੀ ਪਾਰਟੀ ਨਾਲ ਖੜੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਜੁੜੀਆਂ ਅੰਦਰਲੀਆਂ ਮੰਗਾਂ ਜੇਕਰ ਪਾਰਟੀ ਪ੍ਰਧਾਨ ਤੱਕ ਪੁੱਜਦੀਆਂ ਕਰਨੀਆਂ ਹੋਣ ਤਾਂ ਅਕਸਰ ਹੀ ਵੇਖਿਆ ਜਾਂਦਾ ਹੈ ਕਿ ਪਾਰਟੀ ਦੇ ਆਗੂ ਇਸ ਕੰਮ ਲਈ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਦੀ ਜ਼ਿੰਮੇਵਾਰੀ ਲਗਾਉਂਦੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸ਼ਾਮ ਦਾਮ ਦੰਡ ਭੇਦ ਦੀ ਨੀਤੀ ਅਨੁਸਾਰ ਹੋਰ ਆਗੂਆਂ ਵਾਂਗ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਨੂੰ ਵੀ ਆਪ ਦੀ ਇਸ ਨੀਤੀ ਦਾ ਸ਼ਿਕਾਰ ਹੋਣਾ ਪਿਆ ਪਰੰਤੂ ਡਾਕਟਰ ਨਿਹਾਲੂਵਾਲ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀ ਵਫ਼ਾਦਾਰੀ ਨਹੀਂ ਬਦਲੀ ਅਤੇ ਉਹ ਪਾਰਟੀ ਪ੍ਰਧਾਨ ਵੱਲੋਂ ਦਿੱਤੇ ਹਰ ਸਮਾਗਮ ‘ਚ ਵੱਧ ਚੜ ਕੇ ਸ਼ਮੂਲੀਅਤ ਕਰਦੇ ਰਹੇ। ਆਪਣੀ ਨਿਯੁਕਤੀ ਸਬੰਧੀ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦੇ ਹੋਏ ਡਾਕਟਰ ਸੁਖਵਿੰਦਰ ਸਿੰਘ ਨਿਹਾਲੂਵਾਲ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹੇਠਲੇ ਪੱਧਰ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡਾਕਟਰ ਨਿਹਾਲੂਵਾਲ ਦੀ ਨਵੀਂ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Gee98 Ads
error: Content is protected !!