Gee 98News

Breaking news…ਨਗਰ ਪੰਚਾਇਤ ਦੇ ਹੰਡਿਆਇਆ ਦਫ਼ਤਰ ਵਿਜੀਲੈਂਸ ਦੀ ਰੇਡ

– ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕੰਮਾਂ ਦੇ ਰਿਕਾਰਡ ਦੀ ਪੜ੍ਹਤਾਲ

ਬਰਨਾਲਾ,16 ਜੂਨ (ਨਿਰਮਲ ਸਿੰਘ ਪੰਡੋਰੀ)-

ਬਰਨਾਲਾ ਜ਼ਿਲ੍ਹੇ ਦੇ ਵੱਡੇ ਕਸਬੇ ਹੰਡਿਆਇਆ ਵਿਖੇ ਪਿਛਲੇ ਸਮੇਂ ਦੌਰਾਨ ਹੋਏ ਵਿਕਾਸ ਕੰਮਾਂ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਛਾਪਾਮਾਰੀ ਕੀਤੀ। ‌ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰ ਤੋਂ ਲੈ ਕੇ ਕਈ ਘੰਟਿਆਂ ਤੋਂ ਵਿਜੀਲੈਂਸ ਦੀ ਟੀਮ ਵੱਲੋਂ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਰਿਕਾਰਡ ਦੀ ਘੋਖ ਪੜ੍ਹਤਾਲ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਦੀ ਪੜ੍ਹਤਾਲ ਨਗਰ ਪੰਚਾਇਤ ਦੇ ਪਿਛਲੇ ਪ੍ਰਧਾਨ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕੰਮਾਂ ਨਾਲ ਸਬੰਧਿਤ ਹੈ। ਪੰਜਾਬ ਰਾਜ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਦੇ ਇੰਸਪੈਕਟਰ ਗੁਰਮੇਲ ਸਿੰਘ ਵੱਲੋਂ ਨਗਰ ਪੰਚਾਇਤ ਹੰਡਿਆਇਆ ਦੇ ਦਫ਼ਤਰ ਵਿਜੀਲੈਂਸ ਦੀ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜਾਂਚ ਪੜ੍ਹਤਾਲ ਦਾ ਦਾਇਰਾ ਲੰਮਾ ਹੈ ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਹੀ ਕੋਈ ਸਟੇਟਮੈਂਟ ਦਿੱਤੀ ਜਾ ਸਕਦੀ ਹੈ।

Gee98 Ads
error: Content is protected !!