Gee 98News

ਇੰਡੀਅਨ ਏਅਰ ਫੋਰਸ ਦਾ ਜਵਾਨ ਤਿੰਨ ਕਿਲੋ ਅਫੀਮ ਸਮੇਤ ਕਾਬੂ… ਭਦੌੜ ਪੁਲਿਸ ਦੀ ਵੱਡੀ ਕਾਮਯਾਬੀ

ਬਰਨਾਲਾ,18 ਜੂਨ, ( ਨਿਰਮਲ ਸਿੰਘ ਪੰਡੋਰੀ )-

-ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਸਫ਼ਲਤਾ ਵਜੋਂ ਬਰਨਾਲਾ ਜ਼ਿਲ੍ਹੇ ਦੇ ਥਾਣਾ ਭਦੌੜ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਰੀਬ ਤਿੰਨ ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸਐਚਓ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ 16 ਜੂਨ ਨੂੰ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਜੰਗੀਆਣਾ ਬੱਸ ਸਟੈਂਡ ਦੇ ਨੇੜੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਜੋ ਪੁਲਿਸ ਵੱਲੋਂ ਰੋਕੇ ਜਾਣ ‘ਤੇ ਘਬਰਾ ਗਿਆ ਅਤੇ ਉਸ ਨੇ ਭੱਜਣ ਦੀ ਵੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲਿਸ ਜਵਾਨਾਂ ਨੇ ਮੁਸ਼ਤੈਦੀ ਨਾਲ ਉਸਨੂੰ ਫੜ ਲਿਆ। ਉਹਨਾਂ ਦੱਸਿਆ ਕਿ ਜਦੋਂ ਉਕਤ ਵਿਅਕਤੀ ਦੇ ਮੋਢੇ ਵਿੱਚ ਪਾਏ ਇੱਕ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਅਫ਼ੀਮ ਬਰਾਮਦ ਹੋਈ ਜਿਸ ਦਾ ਵਜ਼ਨ ਕਰੀਬ ਤਿੰਨ ਕਿਲੋ ਦੇ ਹੈ। ਐਸਐਚਓ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਸਿਮਰਤਪਾਲ ਸਿੰਘ ਨਿਵਾਸੀ ਪਿੰਡ ਬਤਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਜੋ ਮੌਜੂਦਾ ਸਮੇਂ ਦੌਰਾਨ ਮੋਹਾਲੀ ਵਿਖੇ ਇੰਡੀਅਨ ਏਅਰ ਫੋਰਸ ਵਿਖੇ ਨੌਕਰੀ ਕਰਦਾ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲਿਆ ਕਿ ਉਹ ਇਹ ਅਫ਼ੀਮ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਲਿਆਇਆ ਸੀ ਅਤੇ ਉਸ ਨੇ ਅਫ਼ੀਮ ਦੀ ਇਹ ਖੇਪ ਭਦੌੜ ਇਲਾਕੇ ਵਿੱਚ ਦੇਣੀ ਸੀ। ਐਸਐਚਓ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਤੇ ਰਿਮਾਂਡ ਦੌਰਾਨ ਪੁੱਛਗਿਛ ਕੀਤੀ ਜਾਵੇਗੀ ਕਿ ਉਸਨੇ ਭਦੌੜ ਖੇਤਰ ਵਿੱਚ ਇਹ ਅਫੀਮ ਕਿੱਥੇ ਦੇਣੀ ਸੀ ਅਤੇ ਉਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਕਿੰਨੇ ਸਮੇਂ ਤੋਂ ਸ਼ਾਮਿਲ ਹੈ।

error: Content is protected !!