Skip to main content

Gee 98News

ਜ਼ਿਲ੍ਹੇ ਦੇ 25 ਪਿੰਡਾਂ ’ਚ ਆਧੁਨਿਕ ਸਮਾਨ ਵਾਲੇ ਜਿੰਮ ਸਥਾਪਿਤ-ਮੀਤ ਹੇਅਰ

-ਜ਼ਿਲ੍ਹੇ ’ਚ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਉਣ ਦਾ ਟੀਚਾ

-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ 500 ਪਿੰਡਾਂ ’ਚ ਪੇਂਡੂ ਜਿੰਮਾਂ ਦਾ ਉਦਘਾਟਨ

ਬਰਨਾਲਾ, 29 ਜੂਨ ( ਨਿਰਮਲ ਸਿੰਘ ਪੰਡੋਰੀ):-

Gee98 Ads

ਪੰਜਾਬ ਸਰਕਾਰ ਵਲੋਂ ਨੌਜਵਾਨ ਵਰਗ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ’ਚ ਖੇਡ ਮੈਦਾਨ ਬਣਾਏ ਗਏ ਉੱਥੇ ਪਿੰਡਾਂ ’ਚ ਜਿੰਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਤੇ ਸਿਹਤਮੰਦ ਹੋਵੇ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ’ਚ ਜਿੰਮ ਦੇ ਉਦਘਾਟਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ’ਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ’ਚ ਪਹਿਲੇ ਪੜਾਅ ’ਚ ਜ਼ਿਲ੍ਹਾ ਬਰਨਾਲਾ ’ਚ 25 ਪਿੰਡਾਂ ’ਚ ਆਧੁਨਿਕ ਜਿੰਮ ਲੋਕ ਅਰਪਿਤ ਕੀਤੇ ਗਏ ਹਨ। ਜਿਨ੍ਹਾਂ ’ਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉੱਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰਧੇਰ, ਅਸਪਾਲ ਕਲਾਂ, ਭੈਣੀ ਜੱਸਾ, ਰੂੜੇਕੇ ਕਲਾਂ, ਪਿਰਥਾ ਪੱਤੀ ਧੂਰਕੋਟ, ਧੌਲਾ ਹਨ।ਇਨ੍ਹਾਂ ਜਿੰਮਾਂ ’ਚ ਬਹੁਤ ਹੀ ਉੱਚ ਗੁਣਵੱਤਾ ਵਾਲਾ ਸਮਾਨ ਦਿੱਤਾ ਗਿਆ ਹੈ। ਜਿਨ੍ਹਾਂ ’ਚ ਬਾਰਬੈੱਲ ਤੇ ਵੇਟ ਸੈੱਟ, ਡੰਬਲ ਸੈੱਟ, ਬੈਂਚ ਸੈੱਟ, ਰੈਕ ਸੈੱਟ, ਫਲੋਰ ਮੈਟ, ਕੈਟਲ ਬੈੱਲ ਸੈੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ’ਚ 25 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਉਣ ਦਾ ਟੀਚਾ ਹੈ। ਜਿਨ੍ਹਾਂ ’ਚ 15 ਖੇਡ ਮੈਦਾਨ ਮੁਕੰਮਲ ਹਨ ਤੇ ਬਾਕੀਆਂ ਦਾ ਕੰਮ ਚੱਲ ਰਿਹਾ ਹੈ।

error: Content is protected !!