Skip to main content

Gee 98News

ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਫਿਲਮ ਸਬੰਧੀ ਕੇਂਦਰ ਸਰਕਾਰ ਦਾ ਵੱਡਾ ਫੈਸਲਾ

– ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚਿੱਠੀ ‘ਤੇ ਕੇਂਦਰ ਲਿਆ ਫੈਸਲਾ

ਚੰਡੀਗੜ੍ਹ,7 ਜੁਲਾਈ, ( ਨਿਰਮਲ ਸਿੰਘ ਪੰਡੋਰੀ )-

-ਕੇਂਦਰ ਸਰਕਾਰ ਨੇ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਦੇ ਅਧਾਰ ‘ਤੇ ਬਣੀ ਦਿਲਜੀਤ ਦੁਸਾਂਝ ਦੀ ਫਿਲਮ “ਸਤਲੁਜ” ‘ਤੇ ਬੈਨ ਸਬੰਧੀ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕੇਂਦਰ ਸਰਕਾਰ ਨੂੰ ਇੱਕ ਅਪੀਲ ਕੀਤੀ ਸੀ ਜਿਸ ਦੇ ਆਧਾਰ ‘ਤੇ ਸਰਕਾਰ ਨੇ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ। ਰਿਵਿਊ ਕਮੇਟੀ ਦਾ ਗਠਨ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦੀ ਪੁਸ਼ਟੀ ਕਰਦੇ ਹੋਏ ਭਾਜਪਾ ਨੇਤਾ ਆਰਪੀ ਸਿੰਘ ਨੇ ਕਿਹਾ ਕਿ ਫਿਲਮ ਦੀ ਸਮੱਗਰੀ, ਤੱਥਾਂ ਅਤੇ ਵਿਸ਼ੇਸ ਦਾ ਅਧਿਐਨ ਇਹ ਕਮੇਟੀ ਕਰੇਗੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫਿਲਮ ਸੈਂਸਰ ਬੋਰਡ ਤੋਂ ਪ੍ਰਵਾਨਿਤ ਨਹੀਂ ਹੈ। ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਿਤ ਹੈ ਜਿਸ ਨੇ ਪੰਜਾਬ ‘ਚ ਖਾੜਕੂਵਾਦ ਦੌਰਾਨ ਫੇਕ ਐਨਕਾਊਂਟਰਾਂ ‘ਚ ਮਾਰੇ ਗਏ 25000 ਸਿੱਖ ਨੌਜਵਾਨਾਂ ਦਾ ਮੁੱਦਾ ਚੁੱਕਿਆ ਸੀ ਜਿੰਨਾ ਦੀਆਂ ਲਾਸ਼ਾਂ ਨੂੰ ਲਾਵਾਰਸ ਕਰਾਰ ਦੇ ਕੇ ਉਹਨਾਂ ਦਾ ਸਸਕਾਰ ਕਰ ਦਿੱਤਾ ਗਿਆ ਸੀ। ਇਸ ਵਿਸ਼ੇ ਦੇ ਆਧਾਰ ‘ਤੇ ਪੰਜਾਬੀ ਐਕਟਰ ਦਿਲਜੀਤ ਦੋਸਾਂਝ ਦੀ ਫਿਲਮ “ਪੰਜਾਬ 95” ਬਣੀ ਜਿਸ ਨੂੰ ਰਿਲੀਜ਼ ਕਰਨ ‘ਤੇ ਰੋਕ ਲਗਾ ਦਿੱਤੀ ਗਈ ਸੀ ਪ੍ਰੰਤੂ ਦੋ ਕੁ ਦਿਨ ਪਹਿਲਾਂ ਹੀ ਇਹ ਫਿਲਮ ਨਾਮ ਬਦਲ ਕੇ ਨਵੇਂ ਨਾਮ “ਸਤਲੁਜ” ਤਹਿਤ OTT ਪਲੇਟਫਾਰਮ ‘ਤੇ ਰਿਲੀਜ਼ ਕੀਤੀ ਗਈ ਸੀ ਪ੍ਰੰਤੂ OTT ਪਲੇਟਫਾਰਮ ਤੋਂ ਵੀ ਇਸ ਨੂੰ ਅਚਾਨਕ ਹਟਾ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ‘ਚ ਇਹ ਮੁੱਦਾ ਚਰਚਾ ਵਿੱਚ ਹੈ ਤੇ ਇਸ ਸਬੰਧੀ ਇੱਕ ਵਰਗ ਵਿੱਚ ਰੋਸ ਵੀ ਪਾਇਆ ਜਾ ਰਿਹਾ ਹੈ। ਲੋਕਾਂ ਵਿੱਚ OTT ਪਲੇਟਫਾਰਮ ਤੋਂ ਇਸ ਫਿਲਮ ਨੂੰ ਹਟਾਉਣ ਕਰਕੇ ਰੋਸ ਦੀ ਲਹਿਰ ਵੇਖਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਦੇ ਆਧਾਰ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਨੇ ਇਸ ਫਿਲਮ ਸਬੰਧੀ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ। ‌

Gee98 Ads
error: Content is protected !!