ਚੰਡੀਗੜ੍ਹ ,16 ਜੁਲਾਈ, Gee98 News service-
-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਨਵਾਂ ਮੋੜ ਆਉਂਦਾ ਜਾਪਦਾ ਹੈ। ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਕੀਤੀ ਨਵੀਂ ਵਿਸ਼ੇਸ਼ ਜਾਂਚ ਟੀਮ SIT ਨੇ ਇਸ ਮਾਮਲੇ ਵਿੱਚ ਪੜ੍ਹਤਾਲ ਦੀ ਕਾਰਵਾਈ ਅੱਗੇ ਵਧਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ 20 ਜੁਲਾਈ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ 2015 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਤੇ ਕੋਟਕਪੂਰਾ ਗੋਲੀਕਾਂਡ ਦਾ ਇਹ ਮਾਮਲਾ ਵਿਸ਼ੇਸ਼ ਜਾਂਚ ਟੀਮਾਂ ਦੀ ਪੜ੍ਹਤਾਲ ਦੇ ਘੁੰਮਣ ਘੇਰੀਆਂ ਵਿੱਚ ਹੀ ਫਸਿਆ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਇਹ ਮਾਮਲਾ ਕਿਸੇ ਤਣ ਪੱਤਣ ਨਹੀਂ ਲੱਗਿਆ ਸਗੋਂ ਸਮੇਂ ਸਮੇਂ ਦੀਆਂ ਸਰਕਾਰਾਂ ਤੇ ਵਿਰੋਧੀ ਪਾਰਟੀਆਂ ਇਸ ਮੁੱਦੇ ‘ਤੇ ਹਮੇਸ਼ਾ ਰਾਜਨੀਤੀ ਹੀ ਕਰਦੀਆਂ ਆਈਆਂ ਹਨ। ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਮਾਮਲੇ ਵਿੱਚ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ, ਜਿਸ ਵੱਲੋਂ ਉਕਤ ਦੋਵੇਂ ਮਾਮਲਿਆਂ ਦੀ ਪੜ੍ਹਤਾਲ ਸ਼ੁਰੂ ਕੀਤੀ ਹੋਈ ਹੈ।