Skip to main content

Gee 98News

ਕੋਈ ਅਪੀਲ, ਦਲੀਲ, ਵਕੀਲ ਨਹੀਂ…ਅਮਰੀਕਾ ਵੱਲੋਂ 18000 ਭਾਰਤੀਆਂ ਨੂੰ ਵਾਪਸ ਭੇਜਣ ਦੀ ਤਿਆਰੀ

ਚੰਡੀਗੜ੍ਹ , 19 ਜੁਲਾਈ, Gee98 news service-

-ਅਮਰੀਕਾ ਵੱਲੋਂ ਭਾਰਤ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਜਾ ਰਿਹਾ ਹੈ। ਖ਼ਬਰਾਂ ਅਨੁਸਾਰ ਅਮਰੀਕਾ ਬਿਨਾਂ ਦਸਤਾਵੇਜ਼ਾਂ ਤੋਂ ਰਹਿ ਰਹੇ ਲੱਗਭੱਗ 18000 ਭਾਰਤੀਆਂ ਨੂੰ ਵਾਪਸ ਭੇਜਣ ਦੀ ਤਿਆਰੀ ਵਿੱਚ ਹੈ। ਚਰਚਾ ਇਹ ਵੀ ਹੈ ਕਿ ਇਹਨਾਂ ਭਾਰਤੀਆਂ ਨੂੰ ਪਹਿਲਾਂ ਦੀ ਤਰਾਂ ਹਵਾਈ ਸੈਨਾ ਦੇ ਜਹਾਜ਼ਾਂ ਵਿੱਚ ਹੀ ਵਾਪਸ ਭੇਜਿਆ ਜਾਵੇਗਾ। ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੇ ਡਿਪੋਰਟੇਸ਼ਨ ਸਬੰਧੀ ਵੱਡੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਇੰਮੀਗਰੇਸ਼ਨ ਕਸਟਮਜ਼ ਐਂਡ ਇਨਫੋਰਸਮੈਂਟ ਦੀਆਂ ਟੀਮਾਂ ਲਗਾਤਾਰ ਛਾਪਾਮਾਰੀ ਕਰ ਰਹੀਆਂ ਹਨ। ਇਹ ਵੀ ਜਾਣਕਾਰੀ ਹੈ ਕਿ ਅਮਰੀਕਾ ਵੱਲੋਂ ਗ਼ੈਰ ਕਾਨੂੰਨੀ ਤੌਰ ‘ਤੇ ਵੱਸ ਰਹੇ ਪ੍ਰਵਾਸੀਆਂ ਨੂੰ ਨਾ ਅਪੀਲ,ਨਾ ਦਲੀਲ, ਨਾ ਵਕੀਲ ਕਰਨ ਦਾ ਮੌਕਾ ਦਿੱਤਾ ਜਾਵੇਗਾ ਸਗੋਂ ਫੜੇ ਜਾਣ ਤੋਂ ਬਾਅਦ ਸਿੱਧੇ ਤੌਰ ‘ਤੇ ਅਜਿਹੇ ਪ੍ਰਵਾਸੀਆਂ ਨੂੰ ਡੀਟੈਂਸਨ ਸੈਂਟਰ ਵਿੱਚ ਭੇਜਿਆ ਜਾਵੇਗਾ। ਦੱਸ ਦੇਈਏ ਕਿ ਪਹਿਲਾਂ ਅਮਰੀਕਾ ਵਿੱਚ ਗ਼ੈਰ ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਨੂੰ ਫੜੇ ਜਾਣ ਤੋਂ ਬਾਅਦ ਆਪਣਾ ਪੱਖ ਰੱਖਣ ਦਾ ਮੌਕਾ ਮਿਲਦਾ ਸੀ ਪਰੰਤੂ ਟਰੰਪ ਪ੍ਰਸ਼ਾਸਨ ਦੀ ਨਵੀਂ ਨੀਤੀ ਤਹਿਤ ਹੁਣ ਅਜਿਹਾ ਮੌਕਾ ਨਹੀਂ ਦਿੱਤਾ ਜਾਂਦਾ।

error: Content is protected !!