Skip to main content

Gee 98News

ਕਾਂਗਰਸ ਹਾਈਕਮਾਂਡ ਅੱਜ ਰਾਜਾ ਵੜਿੰਗ ਤੇ ਚੰਨੀ ਨੂੰ ਬਿਠਾਏਗੀ ਇਕੱਠੇ….!

ਚੰਡੀਗੜ੍ਹ, 21 ਜੁਲਾਈ, Gee98 news service-

-ਕਾਂਗਰਸ ਪਾਰਟੀ ਦੇ ਅੰਦਰੂਨੀ ਮਨ ਮੁਟਾਵ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੰਪੇਨ ਕਮੇਟੀ ਦੇ ਚੇਅਰਮੈਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਆਹਮੋ ਸਾਹਮਣੇ ਹੋਣਗੇ। ਪੰਜਾਬ ਕਾਂਗਰਸ ਮਾਲਮਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਦਿੱਲੀ ਵਿਖੇ ਪੰਜਾਬ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਬੁਲਾਈ ਜਿਸ ਵਿੱਚ ਚਰਨਜੀਤ ਸਿੰਘ ਚੰਨੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਡਾਕਟਰ ਅਮਰ ਸਿੰਘ, ਵਿਜੇੰਦਰ ਸਿੰਗਲਾ ਸਮੇਤ ਪਿਛਲੇ ਦਿਨੀਂ ਕਾਂਗਰਸ ਹਾਈ ਕਮਾਂਡ ਵੱਲੋਂ ਐਲਾਨੀਆਂ ਕਮੇਟੀਆਂ ਦੇ ਅਹੁਦੇਦਾਰ ਸ਼ਾਮਿਲ ਹੋਣਗੇ। ਸੂਤਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਸੀਨੀਅਰ ਆਗੂਆਂ ਦੀ ਬੁਲਾਈ ਇਸ ਮੀਟਿੰਗ ਦਾ ਏਜੰਡਾ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਰੱਖਿਆ ਗਿਆ ਪ੍ਰੰਤੂ ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਆਪਣੀ ਆਪਣੀ ਭੂਮਿਕਾ ਸਪੱਸ਼ਟ ਦੱਸ ਦਿੱਤੀ ਜਾਵੇਗੀ। ਇਸ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਨੂਗੋਪਾਲ ਵੀ ਹਾਜ਼ਰ ਰਹਿਣਗੇ। ਦੱਸ ਦੇਈਏ ਕਿ ਪੰਜਾਬ ਕਾਂਗਰਸ ‘ਚ ਪੈਦਾ ਹੋਏ ਅੰਦਰੂਨੀ ਮਨ ਮੁਟਾਵ ਤੋਂ ਬਾਅਦ ਚੰਨੀ ਅਤੇ ਰਾਜਾ ਵੜਿੰਗ ਦੀ ਇਹ ਪਹਿਲੀ ਸਾਂਝੀ ਮੀਟਿੰਗ ਹੋਵੇਗੀ, ਇਸ ਕਰਕੇ ਇਸ ਮੀਟਿੰਗ ‘ਤੇ ਨਜ਼ਰਾਂ ਟਿਕੀਆਂ ਰਹਿਣਗੀਆਂ ਕਿ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਤੇ ਚਰਨਜੀਤ ਸਿੰਘ ਚੰਨੀ ਕਿਹੜੇ ਹਾਲਾਤਾਂ ਵਿੱਚ ਬਾਹਰ ਆਉਂਦੇ ਹਨ।
ਫੋਟੋ ਕੈਪਸ਼ਨ- ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ

error: Content is protected !!