Skip to main content

Gee 98News

ਜੇ ਬਿਜਲੀ ਖਰਾਬ ਹੋ ਗਈ ਤਾਂ ਕੀ ਬਣੂ….ਪਾਵਰਕਾਮ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ‘ਤੇ ਜਾਣ ਦਾ ਕੀਤਾ ਐਲਾਨ

ਚੰਡੀਗੜ੍ਹ, 21 ਜੁਲਾਈ, Gee98 news service-

-ਪੰਜਾਬ ‘ਚ ਅੱਜ ਅਤੇ ਕੱਲ੍ਹ ਭਾਵ 21 ਅਤੇ 22 ਜੁਲਾਈ ਨੂੰ ਜੇਕਰ ਕਿਤੇ ਬਿਜਲੀ ਸਪਲਾਈ ਦੀ ਕੋਈ ਖਰਾਬੀ ਆਵੇਗੀ ਤਾਂ ਪੰਜਾਬ ਵਾਸੀਆਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪਾਵਰਕਾਮ ਦੇ ਤਕਨੀਕੀ ਅਤੇ ਦਫ਼ਤਰੀ ਕਰਮਚਾਰੀਆਂ ਨੇ 21-22 ਜੁਲਾਈ ਨੂੰ ਸਮੂਹਿਕ ਛੁੱਟੀ ‘ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। 21 ਅਤੇ 22 ਜੁਲਾਈ ਨੂੰ ਤਕਨੀਕੀ ਤੇ ਦਫ਼ਤਰੀ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ‘ਤੇ ਰਹਿਣਗੇ, ਜਿਸ ਕਾਰਨ ਫੀਲਡ ਦੇ ਕੰਮ, ਗਰਿੱਡਾਂ ਦੇ ਗੈਰ-ਐਮਰਜੈਂਸੀ ਕੰਮ ਅਤੇ ਕੈਸ਼ ਕਾਊਂਟਰ ਬੰਦ ਰਹਿਣਗੇ। ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ: 24), ਪਾਵਰਕਾਮ-ਟਰਾਂਸਕੋ ਪੈਨਸ਼ਨਰ ਯੂਨੀਅਨ ਤੇ ਮੁਲਾਜ਼ਮ ਯੂਨਾਈਟਡ ਆਰਗੇਨਾਈਜ਼ੇਸ਼ਨ ਨੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕੀਤਾ ਜਾ ਰਿਹਾ ਹੈ।

error: Content is protected !!