ਕੇਜਰੀਵਾਲ ਦਾ ਸੋਸ਼ਲ ਮੀਡੀਆ ਅਕਾਊਂਟ ਭਾਰਤ ਵਿੱਚ ਬੰਦ….!
ਚੰਡੀਗੜ੍ਹ,6 ਅਗਸਤ, Gee98 News service
ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਵਾ ਕੀਤਾ ਹੈ ਕਿ ਉਹਨਾਂ ਦਾ ਸੋਸ਼ਲ ਮੀਡੀਆ ਅਕਾਊਂਟ ਕੰਪਨੀ ਮੇਟਾ (Meta) ਅਤੇ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਕਿ ਭਾਰਤ ‘ਚ ਸੀਮਤ (ਬਲੌਕ) ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਮੇਟਾ ਕੰਪਨੀ ਤੋਂ ਤੁਰੰਤ ਸਪੱਸ਼ਟੀਕਰਨ ਮੰਗਿਆ ਹੈ ਅਤੇ ਇਸ ਪਾਬੰਦੀ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਖੁਲਾਸਾ ਕਰਨ ਲਈ ਕਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਇੱਕ ਪੋਸਟ ਸਾਂਝੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਨੇ ਇਸ ਸਮੱਸਿਆ ਬਾਰੇ ਮੇਟਾ ਦੇ ਭਾਰਤ ਸਥਿਤ ਦਫ਼ਤਰ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦਾ ਅਕਾਊਂਟ ਭਾਰਤੀ ਖੇਤਰ ਵਿੱਚ ਵਰਤੋਂਕਾਰਾਂ ਲਈ ਉਪਲੱਬਧ ਨਹੀਂ ਹੈ।