Skip to main content

Gee 98News

ਮੁਲਾਜ਼ਮਾਂ ਨੂੰ ਝਟਕਾ…ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਕੀਤੀ ਕੋਰੀ ਨਾਂਹ

ਚੰਡੀਗੜ੍ਹ,12 ਅਗਸਤ, Gee98 news service-

-ਕੇਂਦਰ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਪੂਰੀ ਤਰ੍ਹਾਂ ਬਹਾਲ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਲੋਕ ਸਭਾ ‘ਚ ਕੇਂਦਰੀ ਵਿੱਤ ਰਾਜ ਮੰਤਰੀ ਸ੍ਰੀ ਪੰਕਜ ਚੌਧਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਦਾ ਫਿਲਹਾਲ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦਾ ਕੋਈ ਵਿਚਾਰ ਨਹੀਂ ਹੈ। ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਪਿੱਛੇ ਮੁੱਖ ਕਾਰਨ ਸਰਕਾਰੀ ਖਜ਼ਾਨੇ ‘ਤੇ ਪੈਣ ਵਾਲਾ ਵੱਡਾ ਵਿੱਤੀ ਬੋਝ ਦੱਸਿਆ ਹੈ। ਲੋਕ ਸਭਾ ‘ਚ ਇੱਕ ਸਵਾਲ ਦੇ ਲਿਖ਼ਤੀ ਜਵਾਬ ਵਿੱਚ ਕੇਂਦਰੀ ਵਿੱਤ ਰਾਜ ਮੰਤਰੀ ਸ੍ਰੀ ਚੌਧਰੀ ਨੇ ਦੱਸਿਆ ਕਿ ਪੰਜਾਬ, ਰਾਜਸਥਾਨ, ਝਾਰਖੰਡ, ਛਤੀਸ਼ਗੜ੍ਹ ਅਤੇ ਰਾਜਸਥਾਨ ਨੇ ਨਵੀਂ ਪੈਨਸ਼ਨ ਸਕੀਮ ਤੋਂ ਪੁਰਾਣੀ ਪੈਨਸ਼ਨ ਸਕੀਮ ਵੱਲ ਪਰਤਣ ਸੰਬੰਧੀ ਕੇਂਦਰ ਸਰਕਾਰ ਨੂੰ ਸੂਚਿਤ ਕੀਤਾ ਸੀ। ਇੱਕ ਵੱਖਰੇ ਸਵਾਲ ਦੇ ਜਵਾਬ ਵਿੱਚ ਵਿੱਤ ਰਾਜ ਮੰਤਰੀ ਨੇ ਦੱਸਿਆ ਕਿ ਕਿਸੇ ਵੀ ਰਾਜ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਉਸ ਰਾਜ ਦਾ ਨੀਤੀਗਤ ਮਾਮਲਾ ਹੈ, ਹਾਲਾਂਕਿ “ਕੈਗ” ਨੇ ਹਾਲ ਹੀ ਵਿੱਚ ਜਾਰੀ ਕੀਤੀ ਆਪਣੀ “ਸਟੇਟ ਫਾਈਨੈਂਸ ਆਡਿਟ ਰਿਪੋਰਟ” ਵਿੱਚ ਕੁਝ ਰਾਜਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਵੱਲ ਵਾਪਸ ਪਰਤਣ ਦੇ ਵੱਡੇ ਵਿੱਤੀ ਨੁਕਸਾਨ ਬਾਰੇ ਸਪੱਸ਼ਟ ਜ਼ਿਕਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਮੁਲਾਜ਼ਮ ਕੇਂਦਰ ਸਰਕਾਰ ਦੀ ਨਵੀਂ ਪੈਨਸ਼ਨ ਨੀਤੀ ਨੂੰ ਰੱਦ ਕਰਦੇ ਹੋਏ ਪੁਰਾਣੀ ਪੈਨਸ਼ਨ ਨੀਤੀ ਬਹਾਲ ਕਰਨ ਦੀ ਮੰਗ ਅਤੇ ਸੰਘਰਸ਼ ਕਰ ਰਹੇ ਹਨ।

error: Content is protected !!