– ਪੁਲਿਸ ਵੱਲੋਂ ਮਾਮਲਾ ਦਰਜ, ਪਿਤਾ ਗ੍ਰਿਫ਼ਤਾਰ
ਮਹਿਲ ਕਲਾਂ, 19 ਅਗਸਤ ( ਜਸਵੰਤ ਸਿੰਘ ਲਾਲੀ)-
ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਇੱਕ ਕਲਯੁਗੀ ਪਿਤਾ ਦੇ ਖ਼ਿਲਾਫ਼ ਆਪਣੀ ਹੀ 11 ਸਾਲਾਂ ਦੀ ਨਬਾਲਿਗ ਬੱਚੀ ਨਾਲ ਜਬਰ ਜ਼ਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਥਾਣਾ ਮਹਿਲ ਕਲਾਂ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਿਤ ਬੱਚੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ 11 ਕੁ ਸਾਲ ਦੀ ਬੱਚੀ ਦੇ ਪਿਤਾ ਉੱਪਰ BNS ਦੀਆਂ ਵੱਖ-ਵੱਖ ਧਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਪੀੜਿਤ ਬੱਚੀ ਦੀ ਮਾਤਾ ਦੇ ਬਿਆਨਾਂ ਅਨੁਸਾਰ ਮੁਲਜ਼ਮ ਪਿਤਾ ਸ਼ਰਾਬ ਪੀਣ ਦਾ ਆਦੀ ਹੈ। ਐਸਐਚਓ ਨੇ ਕਿਹਾ ਕਿ ਪੁਲਿਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।