ਚੰਡੀਗੜ੍ਹ, 26 ਅਗਸਤ, Gee98 News service-
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੋਵੇ, ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੂੰ ਅਜਿਹੀ ਧਮਕੀ ਮਿਲ ਚੁੱਕੀ ਹੈ। ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਨੇ ਇੱਕ ਈਮੇਲ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਧਮਕੀ ਦਿੱਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਅੱਜ ਦਾ ਬੇਅੰਤ ਸਿੰਘ ਹੈ ਜਿਸ ਨੇ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਸੀ। ਇਸ ਧਮਕੀ ਭਰੀ ਈਮੇਲ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੁਝ ਆਗੂਆਂ ਦੇ ਨਾਂ ਵੀ ਦਰਜ ਕੀਤੇ ਗਏ ਹਨ। ਈਮੇਲ ਵਿੱਚ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਕਤਲ ਕਰਨ ਵੇਲੇ ਮਨੁੱਖੀ ਬੰਬ ਬਣੇ ਦਿਲਾਵਰ ਸਿੰਘ ਦਾ ਵੀ ਜ਼ਿਕਰ ਕੀਤਾ ਗਿਆ।