Skip to main content

Gee 98News

ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ

ਮਹਿਲ ਕਲਾਂ 27 ਅਗਸਤ ( ਜਸਵੰਤ ਸਿੰਘ ਲਾਲੀ) :-

ਮਹਿਲ ਕਲਾਂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਪਰੀਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਹੋਏ ਸਕੂਲ ਵਿੱਚ ਰੱਖੜੀ ਬਣਾਉਣ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗ-ਬਿਰੰਗੇ ਧਾਗਿਆਂ, ਮੋਤੀਆਂ, ਰੀਬਨਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਜੀ ਨੇ ਵਿਦਿਆਰਥੀਆਂ ਦੇ ਉੱਤਮ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵਧ ਚੜਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕ ਯੋਗਤਾ ਨੂੰ ਵੀ ਨਿਖਾਰਿਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ।

error: Content is protected !!