ਚੰਡੀਗੜ੍ਹ 27 ਅਗਸਤ, Gee98 news service-
-ਮੁਲਾਜ਼ਮਾਂ ਨੂੰ ਸਮਾਂ ਦੇ ਕੇ ਮੀਟਿੰਗ ਤੋਂ ਮੁਕਰਨ ਤੋਂ ਬਾਅਦ ਪੰਜਾਬ ਸਰਕਾਰ ਡਿਊਟੀ ਦੌਰਾਨ ਰਹਿਣ ਵਾਲੇ ਮੁਲਾਜ਼ਮਾਂ ‘ਤੇ ਕਾਰਵਾਈ ਕਰਨ ਤੇ ਮੂਡ ਵਿੱਚ ਹੈ, ਪੰਜਾਬ ਦੇ ਪਰਸੋਨਲ ਵਿਭਾਗ ਨੇ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਦੌਰਾਨ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਸਬੰਧੀ ਸਖ਼ਤ ਕਾਰਵਾਈ ਦੇ ਸੰਕੇਤ ਦਿੱਤੇ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਨੂੰ ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਕਿ ਕਈ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਡਿਊਟੀ ‘ਤੇ ਮੌਜੂਦ ਨਹੀਂ ਹੁੰਦੇ, ਜਿਸ ਕਾਰਨ ਆਮ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
-ਗੈਰਹਾਜ਼ਰ ਮੁਲਾਜ਼ਮਾਂ ਦੀ ਸੂਚੀ ਮੰਗੀ
ਪੰਜਾਬ ਸਰਕਾਰ ਦੇ Department of Personnel, Personnel Policies-II Branch ਵੱਲੋਂ ਜਾਰੀ ਪੱਤਰ ਵਿੱਚ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਿਭਾਗਾਂ ਵਿੱਚ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸੂਚੀ ਤਿਆਰ ਕਰਕੇ Department of General Administration ਨੂੰ ਭੇਜਣ। ਪੱਤਰ ਅਨੁਸਾਰ ਗ਼ੈਰਹਾਜ਼ਰ ਮੁਲਾਜ਼ਮਾਂ ਦੀ ਸੂਚੀ 27 ਅਗਸਤ 2026 ਨੂੰ ਕੰਮਕਾਜੀ ਦਿਨ ਦੀ ਸਮਾਪਤੀ ਤੱਕ ਭੇਜਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਮਾਮਲੇ ਵਿੱਚ ਲਾਗੂ ਸਰਵਿਸ ਰੂਲਜ਼ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
-ਸਰਵਿਸ ਰੂਲਜ਼ ਅਨੁਸਾਰ ਹੋਵੇਗੀ ਕਾਰਵਾਈ
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਡਿਊਟੀ ਤੋਂ ਬਿਨਾਂ ਅਧਿਕਾਰਤ ਗ਼ੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਲਾਗੂ ਸਰਵਿਸ ਨਿਯਮਾਂ ਅਨੁਸਾਰ ਅਗਲੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।