Skip to main content

Gee 98News

ਵੱਡੀ ਖ਼ਬਰ…ਬਰਨਾਲਾ ਦੇ ਤਿੰਨ ਅਧਿਆਪਕਾਂ ਨੂੰ ਅਧਿਆਪਕ ਦਿਵਸ ਮੌਕੇ ਮਿਲਣਗੇ ਵਿਸ਼ੇਸ਼ ਪੁਰਸਕਾਰ

ਬਰਨਾਲਾ, 4 ਸਤੰਬਰ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ‘ਸਟੇਟ ਐਵਾਰਡਾਂ’ ਵਿੱਚ ਬਰਨਾਲਾ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਨੇ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਅਧਿਆਪਕਾਂ ਦੀ ਜਾਰੀ ਕੀਤੀ ਸੂਚੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ (ਲੜਕੀਆਂ) ਦੇ ਲੈਕਚਰਾਰ ਪਰਮਿੰਦਰ ਸਿੰਘ ਨੂੰ ਸਟੇਟ ਐਵਾਰਡ 2026 ਲਈ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦਰਾਜ ਦੇ ਅਧਿਆਪਕ ਨਰਿੰਦਰ ਕੁਮਾਰ ਨੂੰ ਪ੍ਰਾਇਮਰੀ ਕਾਡਰ ਵਿੱਚ ਸਟੇਟ ਐਵਾਰਡ 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਪ੍ਰਬੰਧਕੀ ਐਵਾਰਡ 2026 ਲਈ ਬਰਨਾਲਾ ਦੀ ਡਾਇਟ ਦੇ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੂੰ ਸਨਮਾਨਿਤ ਕੀਤਾ ਜਾਵੇਗਾ। ਬਰਨਾਲਾ ਦੇ ਡਿਪਟੀ ਕਮਿਸ਼ਨਰ ਸਰਦਾਰ ਹਰਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਇੰਦੂ ਸਿੰਮਕ ਨੇ ਇਹਨਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਜ਼ਿਲ੍ਹੇ ਨੂੰ ਮਿਲੇ ਇਸ ਵੱਡੇ ਮਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਰਾਜ ਪੁਰਸਕਾਰ ਸਮਾਗਮ 5 ਸਤੰਬਰ ਨੂੰ ਕਰਵਾਇਆ ਜਾਂਦਾ ਜਿੱਥੇ ਸਿੱਖਿਆ ਵਿਭਾਗ ਦੀ ਨੀਤੀ ਅਨੁਸਾਰ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਂਦਾ ਹੈ।

error: Content is protected !!