Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

Nirmal Pandori by Nirmal Pandori
12/16/2021
in ਸਿਹਤ
Reading Time: 1 min read
A A
0
ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਨੀ ਸਰਕਾਰ ‘ਤੇ ਲਗਾਏ ਵਾਅਦਾ ਖਿਲਾਫੀ ਦੇ ਦੋਸ਼
ਬਰਨਾਲਾ 16 ਦਸੰਬਰ (ਮੰਗਲ ਸਿੰਘ) : ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜ਼ਿਲੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਵੱਲੋਂ ਸੂਬੇ ਦੀ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਇਸ ਹੜਤਾਲ ‘ਚ ਠੇਕਾ ਅਧਾਰਿਤ ਡਾਕਟਰ,ਸਟਾਫ ਨਰਸਾਂ,ਕਮਿਊਨਿਟੀ ਹੈਲਥ ਅਫਸਰ,ਏਐਨਐਮਜ਼,ਦਫਤਰੀ ਮੁਲਾਜ਼ਮ,ਫਾਰਮਾਸਿਸਟ ਆਦਿ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਜ਼ਿਲਾ ਆਗੂ ਕਮਲਜੀਤ ਕੌਰ ਪੱਤੀ,ਸੰਦੀਪ ਕੌਰ ਸੀਐਚਓ,ਹਰਜੀਤ ਸਿੰਘ,ਵਿਪਨ ਕੁਮਾਰ,ਨਵਦੀਪ ਸਿੰਘ,ਸੁਖਪਾਲ ਸਿੰਘ,ਮਨਜਿੰਦਰ ਸਿੰਘ ਆਦਿ ਨੇ ਕਿਹਾ ਕਿ ਹੜਤਾਲ ਉਹਨਾਂ ਦਾ ਸ਼ੌਂਕ ਨਹੀਂ ਬਲਕਿ ਮਜਬੂਰੀ ਹੈ ਕਿਉਂਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਉੱਪਰ ਕੰਮ ਕਰ ਰਹੇ ਹਨ ਤੇ ਪੰਜਾਬ ਸਰਕਾਰ ਐਨਐਚਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਵਿੱਚ ਤਾਂ ਇਹ ਕਹਿੰਦੇ ਹਨ ਕਿ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ ਪਰ ਹਕੀਕਤ ਵਿੱਚ ਅਜਿਹਾ ਕੁੱਝ ਵੀ ਨਹੀਂ ਹੋ ਰਿਹਾ ਹੈ। ਉਨਾਂ ਦੱਸਿਆ ਕਿ ਦੇਸ਼ ਦੇ ਬਹੁਤੇ ਰਾਜ਼ਾਂ ਵਿੱਚ ਐਨਐਚਐਮ ਕਰਮਚਾਰੀ ਰੈਗੂਲਰ ਕੀਤੇ ਗਏ ਹਨ ਪਰ ਪੰਜਾਬ ਦੀ ਸਰਕਾਰ ਐਨਐਚਐਮ ਮੁਲਾਜ਼ਮਾਂ ਨੂੰ ਨਾ ਹੀ ਰੈਗੂਲਰ ਕਰ ਰਹੀ ਹੈ ਤੇ ਨਾ ਹੀ ਬਰਾਬਰ ਤਨਖਾਹ ਦੇ ਰਹੀ ਹੈ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੇਅ ਸਕੇਲਾਂ ਤਹਿਤ ਰੈਗੂਲਰ ਕੀਤਾ ਜਾਵੇ। ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰਾਂ ਵੱਲੋਂ ਮੰਤਰੀਆਂ,ਵਿਧਾਇਕਾਂ,ਪਾਰਲੀਮੈਂਟ ਮੈਂਬਰਾਂ ਦੀਆ ਤਨਖਾਹਾਂ ਭੱਤੇ ਤਾਂ ਲਗਾਤਾਰ ਵਧਾਏ ਜਾ ਰਹੇ ਹਨ ਪਰ ਠੇਕਾ ਅਧਾਰਿਤ ਕੱਚੇ ਮੁਲਾਜ਼ਮਾਂ ਨੂੰ ਫੋਕੇ ਲਾਰਿਆ ਨਾਲ ਸਾਰਿਆ ਜਾ ਰਿਹਾ ਹੈ ਜਿਸਨੂੰ ਹੁਣ ਪੰਜਾਬ ਦੇ ਕੱਚੇ ਕਾਮੇ ਬਰਦਾਸ਼ਤ ਨਹੀਂ ਕਰਨਗੇ। ਸਿਹਤ ਵਿਭਾਗ ਦੇ ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਐਨਐਚਐਮ ਮੁਲਾਜ਼ਮਾਂ ਦੇ ਸੰਘਰਸ਼ ਨੂੰ ਹਮਾਇਤ ਦਾ ਐਲਾਣ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਰੁਪਿੰਦਰ ਕੌਰ,ਵੀਰਪਾਲ ਕੌਰ,ਨਰੇਸ਼ ਕੁਮਾਰੀ,ਵਰਿੰਦਰ ਕੌਰ,ਵਿੱਕੀ,ਸੁਖਵਿੰਦਰ ਸਿੰਘ, ਆਦਿ ਨੇ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕੀਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

01/27/2026
ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

07/24/2024
Load More
Previous Post

.. ਕੜਾਕੇ ਦੀ ਠੰਢ ’ਚ ਵੀ ਚੰਨੀ ਸਰਕਾਰ ਨੂੰ ਆ ਰਹੀਆਂ ਨੇ ਤਰੇਲੀਆਂ

Next Post

ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ

Nirmal Pandori

Nirmal Pandori

Related Posts

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ
ਸਿਹਤ

ਪੰਜਾਬ ਦੇ 23 ਜ਼ਿਲ੍ਹਾ ਹਸਪਤਾਲਾਂ ‘ਚੋਂ ਸਿਰਫ 6 ਵਿੱਚ MRI ਅਤੇ ਸੀਟੀ ਸਕੈਨ ਦੀ ਸਹੂਲਤ

by Nirmal Pandori
01/27/2026
ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ
ਸਿਹਤ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

by Nirmal Pandori
01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
ਸਿਹਤ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

by Nirmal Pandori
07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ
ਸਿਹਤ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

by Nirmal Pandori
05/01/2023
ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ
ਸਿਹਤ

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

by Nirmal Pandori
04/11/2023
ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ
ਸਿਹਤ

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

by Nirmal Pandori
03/13/2023
Load More
Next Post
ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ

ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend