Skip to main content

Gee 98News

Breaking news.. ਸਰਕਾਰੀ ਮੁਲਾਜ਼ਮਾਂ ਨੇ ਹੜ੍ਹਤਾਲ ਕੀਤੀ ਖ਼ਤਮ

ਚੰਡੀਗੜ੍ਹ,9 ਸਤੰਬਰ, (Gee98 News service)-

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜ੍ਹਤਾਲ ਖਤਮ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮ ਆਗੂਆਂ ਨੇ ਹੜ੍ਹਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਹੜ੍ਹਤਾਲ ਦੌਰਾਨ ਗ਼ੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਨੂੰ ਜਾਰੀ ਕੀਤੇ ਨੋਟਿਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਇਸ ਤੋਂ ਇਲਾਵਾ ਜਲਦੀ ਹੀ ਪੰਜਾਬ ਦੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ ਹੈ।

error: Content is protected !!