-ਮਾਮਲਾ ਡਾਕਟਰ ਗੁਰਪ੍ਰੀਤ ਕੌਰ ਉੱਪਰ 5 ਕਰੋੜ ਦੇ ਦੋਸ਼ਾਂ ਨਾਲ ਸੰਬੰਧਿਤ
ਚੰਡੀਗੜ੍ਹ, 9 ਸਤੰਬਰ, Gee98 News service
-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਨਾਲ ਸਬੰਧਿਤ 5 ਕਰੋੜ ਦੇ ਰਿਸ਼ਵਤ ਮਾਮਲੇ ‘ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਤੇ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਦਾਇਰ ਕੀਤੀ ਮਾਣਹਾਨੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਤੇ ਸੁਖਪਾਲ ਸਿੰਘ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ‘ਤੇ ਅਜਿਹੀ ਸਮੱਗਰੀ ਪੋਸਟ ਕਰਨ ਤੋਂ ਰੋਕ ਦਿੱਤਾ ਹੈ ਜਿਸ ਨਾਲ ਡਾਕਟਰ ਗੁਰਪ੍ਰੀਤ ਕੌਰ ਦੀ ਛਵੀ ਖਰਾਬ ਹੁੰਦੀ ਹੋਵੇ। ਦੱਸ ਦੇਈਏ ਕਿ ਡਾਕਟਰ ਗੁਰਪ੍ਰੀਤ ਕੌਰ ਨੇ ਉਕਤ ਤਿੰਨਾਂ ਵਿਅਕਤੀਆਂ ਦੇ ਖ਼ਿਲਾਫ਼ 8 ਸਤੰਬਰ ਨੂੰ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਕਰਦੇ ਹੋਏ ਚੰਡੀਗੜ੍ਹ ਦੀ ਅਦਾਲਤ ਨੇ ਉਕਤ ਹੁਕਮ ਜਾਰੀ ਕੀਤੇ, ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 30 ਸਤੰਬਰ ਨੂੰ ਹੋਵੇਗੀ। ਇਹ ਪੂਰਾ ਮਾਮਲਾ ਜਸਟਿਸ ਰਣਜੀਤ ਸਿੰਘ ਸੇਵਾਮੁਕਤ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਜਿਸ ਵਿੱਚ ਉਹਨਾਂ ਨੇ ਦਾਅਵਾ ਕੀਤਾ ਸੀ ਕਿ ਡਾਕਟਰ ਗੁਰਪ੍ਰੀਤ ਕੌਰ ਨੇ ਇੱਕ ਰੇਪ ਕੇਸ ਦੇ ਮੁੱਖ ਦੋਸ਼ੀ ਗੁਰੀ ਚਹਿਲ ਨੂੰ ਬਚਾਉਣ ਲਈ ਅਤੇ ਇੱਕ ਹੋਰ ਕਾਰੋਬਾਰੀ ਦੇ ਖ਼ਿਲਾਫ਼ ਮਾਮਲਾ ਰੱਦ ਕਰਵਾਉਣ ਲਈ ਕਥਿਤ ਤੌਰ ‘ਤੇ 5 ਕਰੋੜ ਦੀ ਰਿਸ਼ਵਤ ਮੰਗੀ। ਇਸ ਮਾਮਲੇ ‘ਚ ਡਾਕਟਰ ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ, ਬਿਕਰਮ ਸਿੰਘ ਮਜੀਠੀਆ ਤੇ ਸੁਖਪਾਲ ਸਿੰਘ ਖਹਿਰਾ ਨੂੰ ਕਾਨੂੰਨੀ ਨੋਟਿਸ ਭੇਜੇ ਸਨ ਪ੍ਰੰਤੂ ਉਕਤ ਤਿੰਨਾਂ ਨੇ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਇਥੋਂ ਤੱਕ ਕਿ ਸੁਖਪਾਲ ਸਿੰਘ ਖਹਿਰਾ ਨੇ ਤਾਂ ਮੀਡੀਆ ਤੇ ਲੋਕਾਂ ਦੇ ਸਾਹਮਣੇ ਹੀ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਨੋਟਿਸ ਦੀ ਕਾਪੀ ਨੂੰ ਪਾੜ ਦਿੱਤਾ ਸੀ।