Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ

Nirmal Pandori by Nirmal Pandori
12/17/2021
in ਪੰਜਾਬ
Reading Time: 1 min read
A A
0
ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਦਸੰਬਰ (ਨਿਰਮਲ ਸਿੰਘ ਪੰਡੋਰੀ) : ਬੀਕੇਯੂ ਉਗਰਾਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਬਰਨਾਲਾ ਜ਼ਿਲੇ ਦੇ ਪਿੰਡ ਭੋਤਨਾ ਵਿਖੇ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ 20 ਦਸੰਬਰ ਤੋਂ 24 ਦਸੰਬਰ ਤੱਕ ਡੀਸੀ ਦਫਤਰਾਂ ਸਾਹਮਣੇ ਪੱਕੇ ਮੋਰਚੇ ਲਾਉਣ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਕਾਰਵਾਈ ਪ੍ਰੈਸ ਲਈ ਜਾਰੀ ਕਰਦੇ ਹੋਏ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਥੇਬੰਦੀ ਦੇ ਆਗੂਆਂ ਨੇ ਮੀਟਿੰਗ ਲਈ ਸੱਦਾ ਦੇ ਕੇ ਮੁਲਤਵੀ ਕਰਨਾ ਤਾਨਸ਼ਾਹ ਰਵੱਈਆ ਹੈ। ਜਿਸ ਦੇ ਖ਼ਿਲਾਫ਼ ਜਥੇਬੰਦੀ ਦੇ ਆਗੂਆਂ ’ਚ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮੁੱਖ ਮੰਗਾਂ ਵਿੱਚ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10 ਪ੍ਰਤੀਸ਼ਤ ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰਵਾਉਣਾ। ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ, ਖ਼ੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ, 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮਾਫ਼ ਕਰਵਾਉਣੇ, ਅੰਦੋਲਨਕਾਰੀ ਕਿਸਾਨਾਂ ਸਿਰ ਮੜੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰਵਾਉਣੇ ਅਤੇ ਸ਼ਹੀਦ ਹੋਏ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਿਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦਿਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਦੋਲਨਕਾਰੀ ਬੇਰੁਜ਼ਗਾਰ ਅਧਿਆਪਕ ਅਧਿਆਪਕਾਵਾਂ ਉੱਤੇ ਮਾਨਸਾ ਵਿਖੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨੇਵਾਹ ਲਾਠੀਚਾਰਜ ਦੇ ਮੁਜ਼ਰਿਮ ਡੀਐੱਸਪੀ ਖ਼ਿਲਾਫ਼ ਬਣਦਾ ਕੇਸ ਦਰਜ ਕਰਕੇ ਉਸਨੂੰ ਜੇਲ ਭੇਜਣ, ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਅਤੇ ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਗਿਆ ਹਰ ਕਿਸਮ ਦਾ ਵਾਧਾ ਰੱਦ ਕਰਨ ਅਤੇ ਇਨਾਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਬਕਾਇਆ ਤਨਖਾਹਾਂ ਦੇ ਕੇ ਬਹਾਲ ਕਰਨ ਦੇ ਮਸਲੇ ਫੌਰੀ ਹੱਲ ਕਰਵਾਉਣ ਸਮੇਤ ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਦੀ ਮੁਆਫ਼ੀ,ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਸ਼ੁਰੂ ਕੀਤਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ, ਸਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਮਲਜੀਤ ਕੌਰ ਬਰਨਾਲਾ ਸਮੇਤ 15 ਜ਼ਿਲਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਹਾਜਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Previous Post

ਬਰਨਾਲਾ ਪ੍ਰਸ਼ਾਸਨ ਦੀ ਸ਼ਲਾਘਾਯੋਗ ਪਹਿਲ ਸੁਵਿਧਾ ਕੈਂਪ

Next Post

ਪਿੰਡ ਕੁਤਬਾ ਦੀ ਮੰਡੀ ‘ਚ ਐਮਰਜੈਂਸੀ ਉਤਰਿਆ ਜਹਾਜ਼, ਯਾਤਰੀ ਸੁਰੱਖਿਅਤ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post

ਪਿੰਡ ਕੁਤਬਾ ਦੀ ਮੰਡੀ 'ਚ ਐਮਰਜੈਂਸੀ ਉਤਰਿਆ ਜਹਾਜ਼, ਯਾਤਰੀ ਸੁਰੱਖਿਅਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend