Skip to main content

Gee 98News

ਹਾਕੀ ਦਾ ਕਪਤਾਨ, ਪੁਲਿਸ ਦਾ SP ਤੇ ਕਾਂਗਰਸ ਦਾ ਪ੍ਰਧਾਨ ਪ੍ਰਗਟ ਸਿੰਘ

ਚੰਡੀਗੜ੍ਹ, 3 ਅਕਤੂਬਰ, ( ਨਿਰਮਲ ਸਿੰਘ ਪੰਡੋਰੀ )-

-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਂਡ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਦੇ ਹੱਥ ਸੌਂਪ ਦਿੱਤੀ ਗਈ ਹੈ। ਬੀਤੇ ਕੱਲ੍ਹ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਮਿਲ ਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ ਜਿਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਵੱਲੋਂ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ‌ਇਸ ਤੋਂ ਇਲਾਵਾ ਅਨੁਰਾਧਾ ਮਿਸ਼ਰਾ ਨੂੰ ਕਾਂਗਰਸ ਪ੍ਰਦੇਸ਼ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਹਨਾਂ ਦੋਵਾਂ ਰਾਜਾਂ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ‌ ਪਰਗਟ ਸਿੰਘ ਨੂੰ ਪੰਜਾਬ ਦਾ ਦਰਦੀ ਨੇਤਾ ਮੰਨਿਆ ਜਾਂਦਾ ਹੈ ਤੇ ਉਹ ਅਕਸਰ ਪੰਜਾਬ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪੰਜਾਬ ਦੇ ਅਸਲ ਮੁੱਦਿਆਂ ‘ਤੇ ਬੋਲਦੇ ਰਹਿੰਦੇ ਹਨ।
     -ਕੌਣ ਹਨ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ
ਜਲੰਧਰ ਜ਼ਿਲ੍ਹੇ ਦੇ ਪਿੰਡ ਮਿੱਠਾਪੁਰ ‘ਚ 5 ਮਾਰਚ 1965 ਨੂੰ ਜਨਮੇ ਪ੍ਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਹਨ। ਪਰਗਟ ਸਿੰਘ ਨੇ 1992 ਅਤੇ 1996 ‘ਚ ਓਲੰਪਿਕ ਖੇਡਾਂ ‘ਚ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਸੀ। ਭਾਰਤ ਸਰਕਾਰ ਵੱਲੋਂ ਉਹਨਾਂ ਨੂੰ 1989 ‘ਚ ਅਰਜਨ ਪੁਰਸਕਾਰ ਅਤੇ 1998 ‘ਚ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਹਾਕੀ ਤੋਂ ਬਾਅਦ ਪ੍ਰਗਟ ਸਿੰਘ ਨੇ ਪੰਜਾਬ ਪੁਲਿਸ ਵਿੱਚ ਬਤੌਰ ਐਸਪੀ ਰੈਂਕ ਤੱਕ ਸੇਵਾਵਾਂ ਦਿੱਤੀਆਂ ਤੇ ਉਸ ਤੋਂ ਬਾਅਦ ਰਾਜਨੀਤੀ ‘ਚ ਕਦਮ ਰੱਖਿਆ। ਪਰਗਟ ਸਿੰਘ 2012 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕਰਕੇ ਪਹਿਲੀ ਵਾਰ ਜਲੰਧਰ ਕੈਂਟ ਤੋਂ ਵਿਧਾਇਕ ਬਣੇ। 2017 ‘ਚ ਉਹ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਅਤੇ ਲਗਾਤਾਰ ਇਹ ਚੋਣਾਂ ਜਿੱਤਦੇ ਰਹੇ। 2021 ‘ਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਚ ਕੈਬਨਿਟ ਮੰਤਰੀ ਵੀ ਰਹੇ। ਹੁਣ ਆਲ ਇੰਡੀਆ ਕਾਂਗਰਸ ਕਮੇਟੀ ਨੇ ਪ੍ਰਗਟ ਸਿੰਘ ‘ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਉਹਨਾਂ ਨੂੰ ਪੰਜਾਬ ਕਾਂਗਰਸ ਦੀ ਕਮਾਂਡ ਸੌਂਪ ਦਿੱਤੀ ਹੈ।

error: Content is protected !!