Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੁਣ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਗਰਜਣਗੇ ਕੱਚੇ ਕਾਮੇ, ਪਰਿਵਾਰਾਂ ਸਮੇਤ ਸੰਘਰਸ਼ ਦੀ ਦਿੱਤੀ ਚਿਤਾਵਨੀ

Nirmal Pandori by Nirmal Pandori
12/20/2021
in ਪੰਜਾਬ
Reading Time: 1 min read
A A
0
ਹੁਣ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਗਰਜਣਗੇ ਕੱਚੇ ਕਾਮੇ, ਪਰਿਵਾਰਾਂ ਸਮੇਤ ਸੰਘਰਸ਼ ਦੀ ਦਿੱਤੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 20 ਦਸੰਬਰ (ਮੰਗਲ ਸਿੰਘ) : ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਜਾਰੀ ਹੈ। ਜ਼ਿਲੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ‘ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਇਸ ਹੜਤਾਲ ‘ਚ ਠੇਕਾ ਅਧਾਰਿਤ ਡਾਕਟਰ, ਸਟਾਫ ਨਰਸਾਂ,ਕਮਿਊਨਿਟੀ ਹੈਲਥ ਅਫਸਰ,ਏਐਨਐਮਜ਼,ਦਫ਼ਤਰੀ ਮੁਲਾਜ਼ਮ,ਫਾਰਮਾਸਿਸਟ ਆਦਿ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸੰਬੋਧਨ ਕਰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਦੇ ਜ਼ਿਲਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਵਿਪਨ ਕੁਮਾਰ, ਹਰਜੀਤ ਸਿੰਘ, ਨਵਦੀਪ ਸਿੰਘ, ਸੁਖਪਾਲ ਸਿੰਘ, ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਮੰਗਲਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣਗੇ। ਐਨਐਚਐਮ ਮੁਲਾਜ਼ਮਾਂ ਵੱਲੋਂ ਰੈਗੂਲਰ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿੱਚ ਰੋਜਾਨਾ ਵਾਂਗ ਰੋਸ ਪ੍ਰਦਰਸ਼ਨ ਕੀਤਾ। ਉਨਾਂ ਕਿਹਾ ਕਿ ਧਰਨੇ/ਹੜਤਾਲ ਉਨਾਂ ਦਾ ਸ਼ੌਂਕ ਨਹੀਂ ਬਲਕਿ ਮਜ਼ਬੂਰੀ ਹੈ ਕਿਉਂਕਿ ਉਹ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਉੱਪਰ ਕੰਮ ਕਰ ਰਹੇ ਹਨ ਤੇ ਪੰਜਾਬ ਸਰਕਾਰ ਐਨਐਚਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਵਿੱਚ ਤਾਂ ਇਹ ਕਹਿੰਦੇ ਹਨ ਕਿ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ ਪਰ ਹਕੀਕਤ ਵਿੱਚ ਅਜਿਹਾ ਕੁੱਝ ਵੀ ਨਹੀਂ ਹੋ ਰਿਹਾ ਹੈ। ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਐਕਟ ਕੁੱਝ ਵੀ ਸਾਫ ਨਹੀਂ ਕਰਦਾ ਹੈ ਤੇ ਸਰਕਾਰ ਨੂੰ ਉਸ ਐਕਟ ਬਾਰੇ ਸ਼ਪੱਸ਼ਟੀਕਰਨ ਦੇਣਾ ਚਾਹੀਦਾ ਹੈ। ਕੌਮੀ ਸਿਹਤ ਮਿਸ਼ਨ ਦੇ ਕਰਮਚਾਰੀਆਂ ਨੇ ਦੱਸਿਆ ਕਿ ਸਰਕਾਰਾਂ ਵੱਲੋਂ ਮੰਤਰੀਆਂ,ਵਿਧਾਇਕਾਂ, ਪਾਰਲੀਮੈਂਟ ਮੈਂਬਰਾਂ ਦੀਆ ਤਨਖਾਹਾਂ ਭੱਤੇ ਤਾਂ ਲਗਾਤਾਰ ਵਧਾਏ ਜਾ ਰਹੇ ਹਨ ਪਰ ਠੇਕਾ ਅਧਾਰਿਤ ਕੱਚੇ ਮੁਲਾਜ਼ਮਾਂ ਨੂੰ ਫੋਕੇ ਲਾਰਿਆ ਨਾਲ ਸਾਰਿਆ ਜਾ ਰਿਹਾ ਹੈ ਜਿਸਨੂੰ ਹੁਣ ਪੰਜਾਬ ਦੇ ਕੱਚੇ ਕਾਮੇ ਬਰਦਾਸ਼ਤ ਨਹੀਂ ਕਰਨਗੇ। ਸਿਹਤ ਵਿਭਾਗ ਦੇ ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਐਨਐਚਐਮ ਮੁਲਾਜ਼ਮਾਂ ਦੇ ਸੰਘਰਸ਼ ਨੂੰ ਹਮਾਇਤ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਨਵਦੀਪ ਕੌਰ,ਵੀਰਪਾਲ ਕੌਰ,ਨਰੇਸ਼ ਕੁਮਾਰੀ,ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ,ਨਰਿੰਦਰ ਪਾਲ ਆਦਿ ਨੇ ਸਮੂਹ ਕੱਚੇ ਕਾਮੇ ਪੱਕੇ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਪਰਿਵਾਰਾਂ ਸਮੇਤ ਤਿੱਖਾ ਸੰਘਰਸ਼ ਵਿੱਢਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸੁਜਾਖ਼ਾ ਵੰਡੇ ਰਿਊੜੀਆਂ, ਜਾਣ ਬੁੱਝ ਕੇ ਆਪਣਿਆਂ ਨੂੰ.. ਪਹਿਲਾਂ ਨੇਤਾ ਜੀ ਨੂੰ ਸਾਸਰੀ ਕਾਲ ਬੁਲਾਓ,ਫੇਰ ਨੀਲਾ ਕਾਰਡ ਬਣਾਓ

Next Post

ਪ੍ਰਾਇਮਰੀ ਸਕੂਲ ਛਾਪਾ ਵਿਖੇ ਨਵੇਂ ਇੰਚਾਰਜ ਨੇ ਸੰਭਾਲਿਆ ਅਹੁਦਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਪ੍ਰਾਇਮਰੀ ਸਕੂਲ ਛਾਪਾ ਵਿਖੇ ਨਵੇਂ ਇੰਚਾਰਜ ਨੇ ਸੰਭਾਲਿਆ ਅਹੁਦਾ

ਪ੍ਰਾਇਮਰੀ ਸਕੂਲ ਛਾਪਾ ਵਿਖੇ ਨਵੇਂ ਇੰਚਾਰਜ ਨੇ ਸੰਭਾਲਿਆ ਅਹੁਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend